- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਪੰਡੋਰੀ ਨੇ ਮਹਿਲ ਕਲਾਂ ਚ ਝੋਨੇ ਦੀ ਖਰੀਦ ਕਰਵਾਈ ਸ਼ੁਰੂ

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ,
ਮਹਿਲ ਕਲਾਂ : ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅਨਾਜ ਮੰਡੀ ਮਹਿਲ ਕਲਾਂ ਵਿਖੇ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਝੋਨੇ ਦੀ ਖਰੀਦ ਨੂੰ ਲੈ ਕੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਖੱਜਲ-ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ। ਖਰੀਦ, ਲਿਫਟਿੰਗ ਅਤੇ ਮੰਡੀ ਨਾਲ ਸਬੰਧਤ ਹੋਰ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਜੇਕਰ ਕਿਸੇ ਕਿਸਾਨ ਨੂੰ ਫ਼ਸਲ ਵੇਚਣ ਸਮੇਂ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਤੁਰੰਤ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਵੇ, ਤਾਂ ਜੋ ਸਮੱਸਿਆ ਦਾ ਮੌਕੇ ’ਤੇ ਹੀ ਹੱਲ ਕਰਵਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਸਰਕਾਰ ਦਾ ਮੁੱਖ ਉਦੇਸ਼ ਹੈ ਕਿ ਕਿਸਾਨ ਆਪਣੀ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਮੰਡੀਆਂ ਵਿੱਚ ਲੈ ਕੇ ਆਉਣ ਅਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਵੇਚ ਕੇ ਵਾਪਸ ਜਾਣ। ਉਨ੍ਹਾਂ ਕਿਹਾ ਕਿ ਝੋਨੇ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਕਿਸੇ ਵੀ ਪੱਧਰ ’ਤੇ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿੱਚ ਸੁੱਕਾ ਅਤੇ ਸਾਫ਼ ਝੋਨਾ ਲੈ ਕੇ ਆਉਣ, ਤਾਂ ਜੋ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸੁਖਵਿੰਦਰ ਦਾਸ ਬਾਵਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੇਅਰਮੈਨ ਬਰਜਿੰਦਰ ਪਾਲ ਸਿੰਘ ਪੁਨੀਤ ਮਾਨ ਗਹਿਲ, ਸਕੱਤਰ ਡੀਨਪਾਲ ਸਿੰਘ ਧੂਰੀ, ਮੰਡੀ ਸੁਪਰਵਾਈਜ਼ਰ ਰਾਜਦੀਪ ਸਿੰਘ , ਸੁਖਜਿੰਦਰ ਸਿੰਘ ਹੈਪੀ, ਇੰਸਪੈਕਟਰ ਮਨੋਜ ਕੁਮਾਰ, ਹਲਕਾ ਕੋਆਰਡੀਨੇਟਰ ਹਰਤੇਜ ਸਿੰਘ ਸਿੱਧੂ, ਸੰਮਤੀ ਮੈਂਬਰ ਦਵਿੰਦਰ ਸਿੰਘ ਧਨੋਆ ਕੁਤਬਾ, ਪ੍ਰਧਾਨ ਸਿਕੰਦਰ ਸਿੰਘ ਕੁਤਬਾ, ਸੰਦੀਪ ਕੁਮਾਰ ਰਿੰਕੂ , ਨੰਬਰਦਾਰ ਸਰਬਜੀਤ ਸਿੰਘ ਕੁਰੜ, ਪੰਚ ਸੁਖਚੈਨ ਸਿੰਘ ਕੁਰੜ, ਪੰਚ ਸੁਮਨਦੀਪ ਸਿੰਘ, ਸਾਬਕਾ ਪੰਚ ਦਲਜੋਤ ਸਿੰਘ, ਪੰਚ ਹਬੀਬ ਸਿੰਘ, ਗੁਰਪ੍ਰੀਤ ਸਿੰਘ ਗੋਪੀ ਗਾਗੇਵਾਲ ਹਾਜ਼ਰ ਸਨ।