- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਨੰਬਰ 703 ’ਤੇ ਮੋਗਾ ਪੁਲ ਨਜ਼ਦੀਕ ਇੱਕ ਤੇਜ਼ ਰਫਤਾਰ ਆਈ ਟਵੰਟੀ ਕਾਰ ਨੇ ਮੋਟਰਸਾਈਕਲ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ, ਇਸ ਹਾਦਸੇ 'ਚ ਮੋਟਰਸਾਈਕਲ ਚਾਲਕ ਤੇ ਕਾਰ ਚਾਲਕ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਨੰਬਰ 703 ’ਤੇ ਮੋਗਾ ਪੁਲ ਨਜ਼ਦੀਕ ਇੱਕ ਤੇਜ਼ ਰਫਤਾਰ ਆਈ ਟਵੰਟੀ ਕਾਰ ਨੇ ਮੋਟਰਸਾਈਕਲ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ, ਇਸ ਹਾਦਸੇ 'ਚ ਮੋਟਰਸਾਈਕਲ ਚਾਲਕ ਤੇ ਕਾਰ ਚਾਲਕ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ।
ਮ੍ਰਿਤਕਾਂ ਦੀ ਪਹਿਚਾਣ ਬੂਟਾ ਸਿੰਘ ਤੇ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਬੂਟਾ ਸਿੰਘ ਪੁੱਤਰ ਸਵ: ਰੁਲਦੂ ਸਿੰਘ ਵਾਸੀ ਗੁਰਸੇਵਕ ਨਗਰ ਬਠਿੰਡਾ ਟੀ-ਪੁਆਇੰਟ ਬਰਨਾਲਾ ਦੁੱਧ ਪਾ ਕੇ ਮੋਟਰਸਾਈਕਲ ’ਤੇ ਹੰਡਿਆਇਆ ਚੌਕ ਵੱਲੋਂ ਵਾਪਸ ਘਰ ਆ ਰਿਹਾ ਸੀ, ਜਦ ਉਹ ਬਠਿੰਡਾ ਚੰਡੀਗੜ੍ਹ ਦੇ ਮੋਗਾ ਪੁਲ ਨਜ਼ਦੀਕ ਪਹੁੰਚਿਆ ਤਾਂ ਪਿੱਛੋਂ ਆ ਰਹੀ ਤੇਜ਼ ਰਫਤਾਰ ਆਈ ਟਵੰਟੀ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਇਸ ਹਾਦਸੇ 'ਚ ਮੋਟਰਸਾਈਕਲ ਚਾਲਕ ਬੂਟਾ ਸਿੰਘ ਤੇ ਕਾਰ ਚਾਲਕ ਹਰਪ੍ਰੀਤ ਸਿੰਘ ਗੰਭੀਰ ਜ਼ਖਮੀ ਹੋ ਗਈ। ਦੋਵੇਂ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਬੂਟਾ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਤੇ ਕਾਰ ਚਾਲਕ ਹਰਪ੍ਰੀਤ ਸਿੰਘ ਵਾਸੀ ਰਾਮਪੁਰਾ ਨੂੰ ਮੁੱਢਲੀ ਸਹਾਇਤਾ ਦੇ ਕੇ ਰੈਫਰ ਕਰ ਦਿੱਤਾ ਪਰ ਉਸ ਦੀ ਵੀ ਰਸਤੇ 'ਚ ਮੌਤ ਹੋ ਗਈ।