ਪਵਿੱਤਰ ਨਗਰੀ ਦੇ ਦਰਸ਼ਨ ਕਰਕੇ ਪਰਤੇ ਸ਼ਰਧਾਲੂਆਂ ਨੂੰ ਮਿਲੇ ਸੰਸਦ ਮੈਂਬਰ ਮੀਤ ਹੇਅਰ
ਸੰਸਦ ਮੈਂਬਰ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਧਾਰਮਿਕ ਸਦਭਾਵਨਾ ਅਤੇ ਸਾਂਝੀਵਾਲਤਾ ਦਾ ਸੁਨੇਹਾ ਹੈ। ਉਨ੍ਹਾਂ ਕਿਹਾ ਲਈ ਵਾਰ ਆਰਥਿਕ ਤੰਗੀ, ਰੁਝੇਵਿਆਂ ਜਾਂ ਹੋਰ ਕਾਰਨਾਂ ਬਜ਼ੁਰਗ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੋਂ ਰਹਿ ਜਾਂਦੇ ਹਨ ਪਰ ਓਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਹ ਜ਼ਿੰਦਗੀ ’ਚ ਇੱਕ ਵਾਰ ਜ਼ਰੂਰ ਧਾਰਮਿਕ/ ਇਤਿਹਾਸਿਕ ਸਥਾਨਾਂ ਦੇ ਦਰਸ਼ਨ ਕਰਨ।
Publish Date: Mon, 23 Feb 2026 03:58 PM (IST)
Updated Date: Tue, 24 Feb 2026 04:01 AM (IST)

ਸਕੀਮ ਤਹਿਤ ਜ਼ਿਲ੍ਹੇ ਦੇ 2500 ਦੇ ਕਰੀਬ ਸ਼ਰਧਾਲੂਆਂ ਨੇ ਕੀਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਜ਼ਿਲ੍ਹਾ ਬਰਨਾਲਾ ਤੋਂ ਸ਼ਰਧਾਲੂਆਂ ਦੇ ਜਥੇ ਲਗਾਤਾਰ ਧਾਰਮਿਕ ਸਥਾਨਾਂ ਲਈ ਭੇਜੇ ਜਾ ਰਹੇ ਹਨ। ਇਸ ਤਹਿਤ ਸੰਘੇੜਾ ਦੇ ਸ਼ਰਧਾਲੂ ਪਵਿੱਤਰ ਨਗਰੀ ਦੇ ਧਾਰਮਿਕ ਅਤੇ ਇਤਿਹਾਸਿਕ ਸਥਾਨਾਂ ਦੇ ਦਰਸ਼ਨ ਕਰਕੇ ਪੁੱਜੇ ਜਿਨ੍ਹਾਂ ਨਾਲ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਮੁਲਾਕਾਤ ਕੀਤੀ। ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਤੋਂ ਲਗਾਤਾਰ ਬੱਸਾਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਭੇਜੀਆਂ ਜਾ ਰਹੀਆਂ ਹਨ। ਉਨ੍ਹਾਂ ਕਿ ਕਿ ਸੰਘੇੜਾ ਤੋਂ ਕਰੀਬ 45 ਸ਼ਰਧਾਲੂ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਅਤੇ ਇਤਿਹਾਸਿਕ ਸਥਾਨਾਂ ਦੇ ਦਰਸ਼ਨ ਕਰਕੇ ਪਰਤੇ ਹਨ ਜਿਨ੍ਹਾਂ ’ਚ ਕਈ ਬਜ਼ੁਰਗਾਂ ਨੇ ਦੱਸਿਆ ਕਿ ਉਹਨਾਂ ਨੂੰ ਪਹਿਲੀ ਵਾਰ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਪੰਜਾਬ ਸਰਕਾਰ ਵਲੋਂ ਇਸ ਯਾਤਰਾ ਦੌਰਾਨ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਤੋਂ ਹੁਣ ਤਕ 2500 ਦੇ ਕਰੀਬ ਸ਼ਰਧਾਲੂ ਪਵਿੱਤਰ ਨਗਰੀ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਆਏ ਹਨ। ਇਨ੍ਹਾਂ ਸ਼ਰਧਾਲੂਆਂ ਨੂੰ ਸ੍ਰੀ ਹਰਮੰਦਿਰ ਸਾਹਿਬ, ਦੁਰਗਿਆਣਾ ਮੰਦਿਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲਿਆਂਵਾਲਾ ਬਾਗ ਆਦਿ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ’ਚ ਵੀ ਬੱਸਾਂ ਲਗਾਤਾਰ ਜਾਣਗੀਆਂ। ਹੁਣ ਤੱਕ ਜ਼ਿਲ੍ਹਾ ਬਰਨਾਲਾ ਦੇ ਪਿੰਡ ਅਮਲਾ ਸਿੰਘ ਵਾਲਾ, ਭੱਦਲਵਢ, ਕਰਮਗੜ੍ਹ, ਸੇਖਾ, ਝਲੂਰ, ਨੰਗਲ, ਠੁੱਲੀਵਾਲ, ਸੰਘੇੜਾ, ਝਲੂਰ, ਮਹਿਲ ਕਲਾਂ ਸੋਢੇ, ਲੋਹਗੜ੍ਹ, ਕੁਤਬਾ, ਹਰਦਾਸਪੁਰਾ, ਬਾਹਮਣੀਆਂ, ਨਿਹਾਲੂਵਾਲ, ਗੰਗੋਹਰ, ਪੰਡੋਰੀ, ਮਹਿਲ ਖੁਰਦ, ਖਿਆਲੀ, ਸਾਹੌਰ, ਸਹਿਜੜਾ, ਪਿੰਡ ਰਾਮਗੜ੍ਹ, ਮਝੁੱਕੇ, ਤਲਵੰਡੀ, ਭਦੌੜ, ਅਲਕੜਾ, ਜੰਗੀਆਣਾ, ਪੱਤੀ ਮੇਹਰ ਸਿੰਘ, ਖੜਕ ਸਿੰਘ ਵਾਲਾ ਆਦਿ ਪਿੰਡਾਂ ਤੋਂ ਸ਼ਰਧਾਲੂ ਇਨ੍ਹਾਂ ਧਾਰਮਿਕ ਅਤੇ ਇਤਿਹਾਸਿਕ ਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਸੰਸਦ ਮੈਂਬਰ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਧਾਰਮਿਕ ਸਦਭਾਵਨਾ ਅਤੇ ਸਾਂਝੀਵਾਲਤਾ ਦਾ ਸੁਨੇਹਾ ਹੈ। ਉਨ੍ਹਾਂ ਕਿਹਾ ਲਈ ਵਾਰ ਆਰਥਿਕ ਤੰਗੀ, ਰੁਝੇਵਿਆਂ ਜਾਂ ਹੋਰ ਕਾਰਨਾਂ ਬਜ਼ੁਰਗ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੋਂ ਰਹਿ ਜਾਂਦੇ ਹਨ ਪਰ ਓਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਹ ਜ਼ਿੰਦਗੀ ’ਚ ਇੱਕ ਵਾਰ ਜ਼ਰੂਰ ਧਾਰਮਿਕ/ ਇਤਿਹਾਸਿਕ ਸਥਾਨਾਂ ਦੇ ਦਰਸ਼ਨ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਓਨ੍ਹਾਂ ਦਾ ਇਹੀ ਸੁਪਨਾ ਪੂਰਾ ਕਰ ਰਹੀ ਹੈ ਜਿਸ ਸਦਕਾ ਬਜ਼ੁਰਗਾਂ ਦੀਆਂ ਦੁਆਵਾਂ ਮਿਲ ਰਹੀਆਂ ਹਨ।