ਕੌਮੀ ਇਨਸਾਫ਼ ਮੋਰਚੇ ਦੀ ਕਾਲ: ਤਪਾ ਮੰਡੀ 'ਚ ਮਿਲਿਆ-ਜੁਲਿਆ ਰੁਝਾਨ, ਸੁਰੱਖਿਆ ਦੇ ਸਖ਼ਤ ਪ੍ਰਬੰਧ
ਕੌਮੀ ਇਨਸਾਫ ਮੋਰਚਾ ਦੀ ਮੰਗ ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਜਿਸਦੇ ਚਲਦਿਆਂ ਤਪਾ ਵਿਖੇ ਪੰਜਾਬ ਬੰਦ ਨੂੰ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਸਵੇਰ ਵੇਲੇ ਤਪਾ ਦਾ ਅੰਦਰਲੇ ਬਸ ਸਟੈਂਡ ਤੋਂ ਲੈ ਕੇ ਬਾਹਰਲੇ ਬੱਸ ਸਟੈਂਡ ਤੱਕ ਦੁਕਾਨਾਂ ਪੂਰਨ ਤੌਰ ਤੇ ਬੰਦ ਰਹੀਆਂ,ਜਦਕਿ ਦੂਜੇ ਪਾਸੇ ਸਦਰ ਬਾਜ਼ਾਰ, ਅੰਦਰਲੀ ਅਨਾਜ ਮੰਡੀ ਵਿਚ ਦੁਕਾਨਾਂ ਆਮ ਵਾਂਗ ਖੁੱਲੀਆਂ ਰਹੀਆਂ।
Publish Date: Fri, 21 Aug 2026 12:00 PM (IST)
Updated Date: Fri, 21 Aug 2026 12:01 PM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ - ਕੌਮੀ ਇਨਸਾਫ ਮੋਰਚਾ ਦੀ ਮੰਗ ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਜਿਸਦੇ ਚਲਦਿਆਂ ਤਪਾ ਵਿਖੇ ਪੰਜਾਬ ਬੰਦ ਨੂੰ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਸਵੇਰ ਵੇਲੇ ਤਪਾ ਦਾ ਅੰਦਰਲੇ ਬਸ ਸਟੈਂਡ ਤੋਂ ਲੈ ਕੇ ਬਾਹਰਲੇ ਬੱਸ ਸਟੈਂਡ ਤੱਕ ਦੁਕਾਨਾਂ ਪੂਰਨ ਤੌਰ ਤੇ ਬੰਦ ਰਹੀਆਂ,ਜਦਕਿ ਦੂਜੇ ਪਾਸੇ ਸਦਰ ਬਾਜ਼ਾਰ, ਅੰਦਰਲੀ ਅਨਾਜ ਮੰਡੀ ਵਿਚ ਦੁਕਾਨਾਂ ਆਮ ਵਾਂਗ ਖੁੱਲੀਆਂ ਰਹੀਆਂ।
ਮਿੰਨੀ ਬੱਸਾਂ ਦੇ ਨਾਲ ਹੋਰ ਆਵਾਜਾਈ ਪੂਰਨ ਤੌਰ ਤੇ ਬੰਦ ਦਿਖਾਈ ਦਿੱਤੀ, ਜਦਕਿ ਆਮ ਸਹਿਰੀ ਬਾਜ਼ਾਰਾਂ 'ਚ ਟਹਿਲਦੇ ਹੋਏ ਨਜ਼ਰ ਆਏ। ਪੁਲਿਸ ਪੂਰੀ ਮੁਸਤੈਦੀ ਨਾਲ ਸ਼ਹਿਰ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਗਸਤ ਜਾਰੀ ਹੈ। ਪੁਲਿਸ ਅਧਿਕਾਰੀਆਂ ਨੇ ਆਖਿਆ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿਚ ਲੈਣ ਜਾਂ ਜਨਤਕ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਆਮ ਲੋਕਾਂ, ਦੁਕਾਨਦਾਰਾਂ ਅਤੇ ਵਪਾਰਕ ਅਦਾਰਿਆਂ ਪ੍ਰਬੰਧਕਾਂ ਨੂੰ ਸ਼ਾਂਤੀ ਅਤੇ ਆਪਸੀ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਆਮ ਨਾਗਰਿਕਾਂ ਦੀ ਜਾਨ-ਮਾਲ ਦੀ ਰਾਖੀ ਅਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।