ਬੀਜੀਐੱਸ ’ਚ ਕਿੰਡਰਗਾਰਟਨ ਗ੍ਰੈਜੂਏਸ਼ਨ ਸਮਾਗਮ ਕਰਵਾਇਆ
ਬੀਜੀਐਸ ’ਚ ਕਿੰਡਰਗਾਰਟਨ ਗ੍ਰੈਜੂਏਸ਼ਨ ਸਮਾਰੋਹ ‘ਕਿੰਡਰਗਾਰਟਨ ਬਾਏ ਬਾਏ’ ਪ੍ਰੋਗਰਾਮ ਕਰਵਾਇਆ
Publish Date: Wed, 18 Mar 2026 05:05 PM (IST)
Updated Date: Wed, 18 Mar 2026 05:07 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ
ਬਰਨਾਲਾ : ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਕਿੰਡਰਗਾਰਟਨ ਗ੍ਰੈਜੂਏਸ਼ਨ ਸਮਾਗਮ ਕਿੰਡਰਗਾਰਟਨ ਬਾਏ ਬਾਏ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਗੁਰਜੀਤ ਕੌਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਬਰਨਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੀ ਰਵਾਇਤ ਅਨੁਸਾਰ ਸ਼ਬਦ ਗਾਇਨ ਨਾਲ ਕੀਤੀ ਗਈ। ਸਕੂਲ ਦਾ ਵਿਹੜਾ ਉਦੋਂ ਖੁਸ਼ੀਆਂ ਨਾਲ ਗੂੰਜ ਉੱਠਿਆ ਜਦੋਂ ਵਿਦਿਆਰਥੀ ਬੜੇ ਸੱਜ ਧੱਜ ਕੇ ਆਏ ਹੋਏ ਸਨ ਤੇ ਉਨ੍ਹਾਂ ਦੀ ਮੁਸਕਾਨ ਸਕੂਲ ਦੇ ਵਿਹੜੇ ’ਚ ਚਹਿਕ ਰਹੀ ਸੀ। ਆਰੰਭ ’ਚ ਨਰਸਰੀ ਦੇ ਵਿਦਿਆਰਥੀਆਂ ਵੱਲੋਂ ਸਵਾਗਤੀ ਗੀਤ ਪੇਸ਼ ਕੀਤਾ ਗਿਆ। ਬੱਚਿਆਂ ਦੁਆਰਾ ਵੱਖ-ਵੱਖ ਸਰਗਰਮੀਆਂ ’ਚ ਆਪਣੇ ਮਜ਼ੇਦਾਰ ਪ੍ਰਦਰਸ਼ਨ ਨਾਲ ਹਾਜ਼ਰ ਸਾਰਿਆਂ ਦਾ ਮਨ ਮੋਹ ਲਿਆ। ਬੱਚਿਆਂ ਨੇ ਪੰਜਾਬ ਦੇ ਲੋਕ ਨਾਚ ਭੰਗੜੇ ਅਤੇ ਕੁੜੀਆਂ ਦੁਆਰਾ ਗਿੱਧਾ ਪਾ ਕੇ ਸਾਰਿਆਂ ਨੂੰ ਝੂੰਮਣ ਲਈ ਮਜਬੂਰ ਕਰ ਦਿੱਤਾ।
ਇਸ ਮੌਕੇ ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਲੱਠ ਨੇ ਸਾਲਾਨਾ ਰਿਪੋਰਟ ਪੇਸ਼ ਕੀਤੀ ਅਤੇ ਸਕੂਲ ’ਚ ਸਿੱਖਿਆ ਦਾ ਪੱਧਰ ਉਚਾ ਚੁੱਕਣ ਵਾਸਤੇ ਸਮੂਹ ਸਟਾਫ਼ ਅਤੇ ਮੈਨੇਜਮੈਂਟ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਮਾਪਿਆਂ ਨਾਲ ਸਾਂਝਾ ਕੀਤਾ। ਇਹ ਦਿਨ ਨਾ ਸਿਰਫ ਬੱਚਿਆਂ ਲਈ ਖੁਸ਼ੀ ਦਾ ਮੌਕਾ ਸੀ, ਸਗੋਂ ਮਾਪਿਆਂ ਅਤੇ ਅਧਿਆਪਕਾਂ ਲਈ ਵੀ ਮਾਣ ਦਾ ਪਲ ਸੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਲੱਠ ਵੱਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸੰਬੋਧਿਤ ਕਰਦੇ ਹੋਏ ਵਿਦਿਆਰਥੀਆਂ ਦੇ ਆਉਣ ਵਾਲੇ ਭਵਿੱਖ ਲਈ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੇ ਸਮੂਹ ਅਧਿਆਪਕਾਂ ਨੂੰ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਮੁਬਾਰਕਬਾਦ ਦਿੱਤੀ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਟਰੱਸਟੀ ਮੈਂਬਰ, ਬਾਬਾ ਅਮਨਦੀਪ ਸਿੰਘ, ਐੱਮਡੀ ਰਣਪ੍ਰੀਤ ਸਿੰਘ ਰਾਏ ਵਾਈਸ ਪ੍ਰਿੰਸੀਪਲ ਸੁਮਨ ਅਤੇ ਸਟਾਫ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।