ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ :

ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਡਿਪਟੀ ਮੁੱਖ ਮੰਤਰੀ ਓਪੀ ਸੋਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਕਾਂਗਰਸ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਿਢੱਲੋਂ ਵਲੋਂ ਮਿਲ ਕੇ ਵਧਾਈ ਦਿੱਤੀ ਗਈ। ਕੇਵਲ ਸਿੰਘ ਿਢੱਲੋਂ ਨੇ ਕਿਹਾ ਕਿ ਪੰਜਾਬ ਕਾਂਗਰਸ ਦੀ ਅਗਵਾਈ ਕਰਨ ਵਾਲੇ ਸਾਰੇ ਨਵੇਂ ਅਹੁਦੇਦਾਰ ਪੜ੍ਹੇ ਲਿਖੇ, ਇਮਾਨਦਾਰ ਤੇ ਕਾਂਗਰਸ ਪਾਰਟੀ ਨੂੰ ਸਮਰਪਿਤ ਹਨ। ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਡਿਪਟੀ ਸੀਐਮ ਓਪੀ ਸੋਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੰਜਾਬ ਹੋਰ ਬੁਲੰਦੀਆਂ 'ਤੇ ਪਹੁੰਚੇਗਾ। ਕੇਵਲ ਸਿੰਘ ਿਢੱਲੋਂ ਨੇ ਕਿਹਾ ਕਿ ਪੰਜਾਬ ਦਾ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰੂਪ 'ਚ ਬਨਾਉਣਾ ਕਾਂਗਰਸ ਹਾਈਕਮਾਂਡ ਦਾ ਬਹੁਤ ਦੂਰ ਅੰਦੇਸ਼ੀ ਵਾਲਾ ਫੈਸਲਾ ਹੈ। ਇਸ ਨਾਲ ਦਲਿਤ ਸਮਾਜ ਦਾ ਮਾਨ ਵਧਿਆ ਹੈ। ਉਥੇ ਹਿੰਦੂ ਚਿਹਰੇ ਦੇ ਰੂਪ 'ਚ ਓਪੀ ਸੋਨੀ ਨੂੰ ਉਪ ਮੁੱਖ ਮੰਤਰੀ ਬਣਾ ਕੇ ਹਿੰਦੂ ਸਮਾਜ ਦਾ ਵੀ ਮਾਣ ਰੱਖਿਆ ਹੈ, ਜਦਕਿ ਸੁਖਜਿੰਦਰ ਸਿੰਘ ਰੰਧਾਵਾ ਕਿਸਾਨੀ ਪਰਿਵਾਰ ਨਾਲ ਸਬੰਧਤ ਕਾਂਗਰਸ ਦੇ ਧੜੱਲੇਦਾਰ ਨੇਤਾ ਹਨ। ਉਹਨਾਂ ਕਿਹਾ ਕਿ ਨਵੇਂ ਬਣੇ ਸੀਐਮ ਤੇ ਡਿਪਟੀ ਸੀਐਮ ਨੇ ਉਹਨਾਂ ਸਮੇਤ ਕਾਂਗਰਸ ਦੀ ਸੀਨੀਅਰ ਲੀਡਰਸ਼ਪਿ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਜਿਸ ਲਈ ਉਹਨਾਂ ਮੁੱਖ ਮੰਤਰੀ ਚੰਨੀ, ਉਪ ਮੁੱਖ ਮੰਤਰੀ ਓਪੀ ਸੋਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲ ਕੇ ਕੰਮ ਦਾ ਵਿਸ਼ਵਾਸ਼ ਦਵਾਇਆ ਹੈ। ਉਹਨਾਂ ਕਿਹਾ ਕਿ ਕਾਂਗਰਸ ਹਾਈਕਮਾਂਡ ਪਾਰਟੀ ਪੰਜਾਬ ਸੋਨੀਆ ਗਾਂਧੀ, ਰਾਹੁਲ ਗਾਂਧੀ, ਪਿ੍ਰਅੰਕਾ ਗਾਂਧੀ ਵਾਡਰਾ ਤੇ ਹਰੀਸ਼ ਰਾਵਤ ਵਲੋਂ ਜੋ ਫੈਸਲਾ ਲਿਆ ਗਿਆ ਹੈ, ਉਸ ਨਾਲ ਪੂਰੀ ਤਰਾਂ੍ਹ ਸਹਿਮਤ ਹਾਂ। ਪਾਰਟੀ ਹਾਈਕਮਾਂਡ ਦੇ ਹਰ ਫ਼ੈਸਲੇ ''ਤੇ ਫੁੱਲ ਚੜਾਏ ਜਾਣਗੇ ਤੇ ਨਵੀਂ ਪੰਜਾਬ ਕਾਂਗਰਸ ਟੀਮ ਦਾ ਹਰ ਪੱਖ ਤੋਂ ਸਾਥ ਦਿੱਤਾ ਜਾਵੇਗਾ।