ਦਿਨ ਦਿਨ ਪੁਲੀਤ ਹੋ ਰਹੇ ਵਾਤਾਵਰਨ ਨੂੰ ਸਾਥ ਸੁਥਰਾ ਰੱਖਣਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ ਦਿਨ ਦਿਨ ਪੁਲੀਤ ਹੋ ਰਹੇ ਵਾਤਾਵਰਨ ਨੂੰ ਸਾਥ ਸੁਥਰਾ ਰੱਖਣਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ
Publish Date: Mon, 26 Oct 2026 06:14 PM (IST)
Updated Date: Mon, 26 Oct 2026 06:16 PM (IST)
ਸਾਡਾ ਵਾਤਾਵਰਨ ਦਿਨ ਪ੍ਰਤੀ ਦਿਨ ਪ੍ਰਦੂਸਿਤ ਹੁੰਦਾ ਜਾ ਰਿਹਾ ਹੈ। ਇਸ ਨੂੰ ਸਾਫ਼ ਸੁਥਰਾ ਤੇ ਪ੍ਰਦੂਸਣ ਮੁਕਤ ਰੱਖਣਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ ਬਣਦਾ ਹੈ। ਜੇਕਰ ਸਾਡਾ ਵਾਤਾਵਰਨ ਸਾਫ਼ ਸੁਥਰਾ ਰਹੇਗਾ ਤਾਂ ਅਸੀ ਬਿਮਾਰੀਆਂ ਮੁਕਤ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ। ਪੇਸ ਹਨ ਕੁੱਝ ਸਖਤਸੀਆਂ ਦੇ ਵਿਚਾਰ: --------- ਵਾਹਨਾਂ ਦੀ ਵਰਤੋਂ ਘਟਾ ਕੇ ਤੇ ਪਲਾਸਟਿਕ ਤੋਂ ਦੂਰੀ ਬਣਾ ਕੇ ਬਚਾਇਆ ਜਾ ਸਕਦਾ ਹੈ ਵਾਤਾਵਰਨ : ਖੁਸ਼ਹਾਲ ਸਿੰਗਲਾ ਸ਼ੀਤੂ ਰੌਮਾਣਾ : ਖੁਸ਼ਹਾਲ ਸਿੰਗਲਾ ਸ਼ੀਤੂ ਰੌਮਾਣਾ ਪ੍ਰਮੋਟਰ ਅਭੈ ਟਾਊਨਸ਼ਿਪ ਬਰਨਾਲਾ ਨੇ ਕਿਹਾ ਕਿ ਅੱਜ ਦੇ ਆਧੁਨਿਕ ਯੁੱਗ ਵਿੱਚ ਮਨੁੱਖ ਦੀ ਬਦਲ ਰਹੀ ਜੀਵਨਸ਼ੈਲੀ ਵੀ ਵਾਤਾਵਰਨ ਪ੍ਰਦੂਸ਼ਣ ਦਾ ਇੱਕ ਮਹੱਤਵਪੂਰਨ ਕਾਰਨ ਬਣ ਰਹੀ ਹੈ। ਨਿੱਜੀ ਵਾਹਨਾਂ ਦੀ ਵਧਦੀ ਗਿਣਤੀ, ਪਲਾਸਟਿਕ ਦੀ ਬੇਲੋੜੀ ਵਰਤੋਂ, ਬਿਜਲੀ ਦੀ ਬਰਬਾਦੀ ਅਤੇ ਕੁਦਰਤੀ ਸਰੋਤਾਂ ਦੀ ਅੰਨ੍ਹੇਵਾਹ ਵਰਤੋਂ ਕਾਰਨ ਵਾਤਾਵਰਨ ’ਤੇ ਮਾੜਾ ਅਸਰ ਪੈ ਰਿਹਾ ਹੈ। ਇਸ ਲਈ ਵਾਤਾਵਰਨ ਨੂੰ ਬਚਾਉਣ ਵਾਸਤੇ ਸਾਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਵਿੱਚ ਛੋਟੇ-ਛੋਟੇ ਬਦਲਾਅ ਲਿਆਉਣੇ ਚਾਹੀਦੇ ਹਨਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਥਾਂ ਕੱਪੜੇ ਜਾਂ ਜੂਟ ਦੇ ਥੈਲਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ। : ਪਾਣੀ ਅਤੇ ਹਵਾ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣਾ ਸਾਰਿਆਂ ਦੀ ਜ਼ਿੰਮੇਵਾਰੀ : ਰੋਹਿਤ ਜਿੰਦਲ : ਰੋਹਿਤ ਜਿੰਦਲ ਪ੍ਰਮੋਟਰ ਅਭੈ ਓਸਵਾਲ ਟਾਊਨਸ਼ਿਪ ਬਰਨਾਲਾ ਨੇ ਕਿਹਾ ਕਿ ਵਾਤਾਵਰਨ ਦੀ ਲਗਾਤਾਰ ਵਿਗੜ ਰਹੀ ਸਥਿਤੀ ਸਾਡੇ ਸਾਰਿਆਂ ਲਈ ਚਿੰਤਾ ਦਾ ਵਿਸ਼ਾ ਹੈ। ਫੈਕਟਰੀਆਂ ’ਚੋਂ ਨਿਕਲਣ ਵਾਲਾ ਧੂੰਆਂ, ਵਾਹਨਾਂ ਦਾ ਵਧਦਾ ਪ੍ਰਦੂਸ਼ਣ, ਗੰਦੇ ਪਾਣੀ ਦੀ ਨਿਕਾਸੀ ਅਤੇ ਥਾਂ-ਥਾਂ ਲੱਗੇ ਕੂੜੇ ਦੇ ਢੇਰ ਵਾਤਾਵਰਨ ਨੂੰ ਨੁਕਸਾਨ ਪਹੁੰਚਾ ਰਹੇ ਹਨ। ਜੇਕਰ ਸਮੇਂ ਸਿਰ ਇਸ ਸਮੱਸਿਆ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਸਭ ਤੋਂ ਪਹਿਲਾਂ ਸਾਨੂੰ ਆਪਣੀਆਂ ਆਦਤਾਂ ਵਿੱਚ ਸੁਧਾਰ ਕਰਨਾ ਚਾਹੀਦਾ ਹੈ। ਸਰਕਾਰ ਤੇ ਪ੍ਰਸ਼ਾਸਨ ਨੂੰ ਪ੍ਰਦੂਸ਼ਣ ਫੈਲਾਉਣ ਵਾਲੀਆਂ ਇਕਾਈਆਂ ’ਤੇ ਨਿਯਮਾਂ ਅਨੁਸਾਰ ਕਾਰਵਾਈ ਕਰਨੀ ਚਾਹੀਦੀ ਹੈ। ਸਕੂਲਾਂ, ਕਾਲਜਾਂ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣੀਆਂ ਚਾਹੀਦੀਆਂ ਹਨ। ਲੋਕਾਂ ਨੂੰ ਇਹ ਸਮਝਣਾ ਪਵੇਗਾ ਕਿ ਸਾਫ਼ ਹਵਾ ਅਤੇ ਪਾਣੀ ਸਾਡੀ ਮੁੱਢਲੀ ਲੋੜ ਹਨ। ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਕਿਸਾਨ : ਕਲੋਨਾਇਜਰ ਸਸੀਕਾਂਤ ਚੋਪੜਾ : ਕਲੋਨਾਇਜਰ ਸਸੀਕਾਂਤ ਚੋਪੜਾ ਨੇ ਕਿਹਾ ਕਿ ਵਾਤਾਵਰਨ ਪ੍ਰਦੂਸ਼ਣ ਨੂੰ ਘਟਾਉਣ ਲਈ ਕਿਸਾਨਾਂ ਤੇ ਆਮ ਲੋਕਾਂ ਨੂੰ ਮਿਲ ਕੇ ਯਤਨ ਕਰਨ ਦੀ ਲੋੜ ਹੈ। ਖ਼ਾਸ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹਵਾ ਪ੍ਰਦੂਸ਼ਿਤ ਹੁੰਦੀ ਹੈ, ਜਿਸ ਦਾ ਅਸਰ ਬੱਚਿਆਂ, ਬਜ਼ੁਰਗਾਂ ਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ’ਤੇ ਪੈਂਦਾ ਹੈ। ਇਸ ਲਈ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਆਧੁਨਿਕ ਖੇਤੀਬਾੜੀ ਤਕਨੀਕਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਦੀ ਬਜਾਏ ਖੇਤਾਂ ਵਿੱਚ ਹੀ ਸੰਭਾਲਣ ਅਤੇ ਇਸ ਦੀ ਵਰਤੋਂ ਸਬੰਧੀ ਜਾਗਰੂਕਤਾ ਵਧਾਉਣੀ ਚਾਹੀਦੀ ਹੈ। ਇਸ ਕੰਮ ਲਈ ਕਿਸਾਨਾਂ ਨੂੰ ਲੋੜੀਂਦੀਆਂ ਮਸ਼ੀਨਾਂ, ਤਕਨੀਕੀ ਜਾਣਕਾਰੀ ਅਤੇ ਸਰਕਾਰੀ ਸਹਾਇਤਾ ਮੁਹੱਈਆ ਕਰਵਾਉਣਾ ਵੀ ਜ਼ਰੂਰੀ ਹੈ। ਜੇਕਰ ਕਿਸਾਨਾਂ ਨੂੰ ਸਮੇਂ ਸਿਰ ਮਸ਼ੀਨਰੀ ਅਤੇ ਹੋਰ ਸਹੂਲਤਾਂ ਮਿਲਣ ਤਾਂ ਪਰਾਲੀ ਸਾੜਨ ਦੀ ਸਮੱਸਿਆ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ। : ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਜ਼ਰੂਰੀ :: ਦੀਪਕ ਸੋਨੀ : ਦੀਪਕ ਸੋਨੀ ਐਮਡੀ ਆਸਥਾ ਕਲੋਨੀ ਨੇ ਕਿਹਾ ਕਿ ਦਿਨੋ-ਦਿਨ ਵਧ ਰਿਹਾ ਵਾਤਾਵਰਨ ਪ੍ਰਦੂਸ਼ਣ ਮਨੁੱਖੀ ਜੀਵਨ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਹਵਾ, ਪਾਣੀ ਅਤੇ ਧਰਤੀ ਦਾ ਪ੍ਰਦੂਸ਼ਿਤ ਹੋਣਾ ਮਨੁੱਖਾਂ ਦੇ ਨਾਲ-ਨਾਲ ਪਸ਼ੂ-ਪੰਛੀਆਂ ਅਤੇ ਕੁਦਰਤੀ ਜੀਵਨ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ। ਇਸ ਸਮੱਸਿਆ ਨਾਲ ਨਜਿੱਠਣ ਲਈ ਹਰੇਕ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਵਾਤਾਵਰਨ ਦੀ ਸੰਭਾਲ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਅਤੇ ਉਨ੍ਹਾਂ ਦੀ ਸੰਭਾਲ ਕਰਨੀ ਬਹੁਤ ਜ਼ਰੂਰੀ ਹੈ। ਸਿਰਫ਼ ਬੂਟੇ ਲਗਾਉਣ ਨਾਲ ਹੀ ਸਾਡੀ ਜ਼ਿੰਮੇਵਾਰੀ ਪੂਰੀ ਨਹੀਂ ਹੁੰਦੀ, ਸਗੋਂ ਉਨ੍ਹਾਂ ਨੂੰ ਵੱਡੇ ਹੋਣ ਤੱਕ ਪਾਣੀ ਦੇਣਾ ਅਤੇ ਸੁਰੱਖਿਅਤ ਰੱਖਣਾ ਵੀ ਲਾਜ਼ਮੀ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਘਟਾਉਣ, ਕੂੜਾ ਖੁੱਲ੍ਹੇ ਵਿੱਚ ਨਾ ਸੁੱਟਣ ਅਤੇ ਸਫ਼ਾਈ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ।