- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਤ ਬਾਬਾ ਲੌਂਗਪੁਰੀ ਆਦਰਸ਼ ਸਕੂਲ ਪੱਖੋ ਕਲਾਂ ਦੇ ਬੱਚਿਆਂ ਨੇ ਦਿੱਤੀ ਧਾਰਮਿਕ ਪ੍ਰੀਖਿਆ

ਮੁਖਤਿਆਰ ਸਿੰਘ, ਪੰਜਾਬੀ ਜਾਗਰਣ,
ਪੱਖੋ ਕਲਾਂ : ਪ੍ਰਧਾਨ ਸੰਤ ਬਾਬਾ ਚਰਨਪੁਰੀ ਜੀ ਤੇ ਐਮਡੀ ਕਰਮਜੀਤ ਕੌਰ ਦੇਵਾ ਦੀ ਅਗਵਾਈ ’ਚ ਚੱਲ ਰਹੀ ਪ੍ਰਸਿਧ ਵਿਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸਕੈਂਡਰੀ ਸਕੂਲ ਪੱਖੋ ਕਲਾਂ ਚੰਗੀ ਸਿਖਿਆ ਦੇ ਨਾਲ ਨਾਲ ਹੋਰ ਗਤੀਵਿਧੀਆਂ ਕਰਕੇ ਇਲਾਕੇ ਦੀ ਨਾਮਵਰ ਸੰਸਥਾ ਬਣ ਚੁੱਕੀ ਹੈ। ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਹਰ ਸਾਲ ਦੀ ਤਰ੍ਹਾਂ ਕਰਵਾਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਅੱਜ ਇਸ ਸਾਲ ਵੀ ਕਰਵਾਈ ਗਈ |ਇਹ ਹੁਣ ਤੱਕ ਦੀ 23ਵੀਂ ਪ੍ਰੀਖਿਆ ਹੈ। ਇਸ ਪ੍ਰੀਖਿਆ ’ਚ ਸੰਤ ਬਾਬਾ ਲੌਂਗਪੁਰੀ ਸਕੂਲ ਦੇ 151 ਵਿਦਿਆਰਥੀਆਂ ਨੇ ਭਾਗ ਲਿਆ। ਬੱਚਿਆਂ ’ਚ ਇਸ ਪ੍ਰੀਖਿਆ ਨੂੰ ਲੈ ਕੇ ਬਹੁਤ ਉਤਸ਼ਾਹ ਸੀ ਤੇ ਬੱਚਿਆਂ ਨੇ ਬਹੁਤ ਸ਼ਰਧਾ ਭਾਵਨਾ ਤੇ ਮਿਹਨਤ ਨਾਲ ਪ੍ਰੀਖਿਆ ਦਿੱਤੀ। ਇਸ ਮੌਕੇ ਲੈਕਚਰਾਰ ਜਗਮੇਲ ਸਿੰਘ ਸਮਰਾ ਨੇ ਸੁਪਡੈਂਟ ਵਜੋਂ ਸੇਵਾ ਨਿਭਾਈ। ਇਸ ਮੌਕੇ ਪ੍ਰਿੰਸੀਪਲ ਸਤੀਸ਼ ਕੁਮਾਰ, ਕਮੇਟੀ ਮੈਂਬਰ ਸੂਬੇਦਾਰ ਹਰਭਜਨ ਸਿੰਘ ਸਿੱਧੂ, ਨੰਬਰਦਾਰ ਸੁਖਦੇਵ ਸਿੰਘ ਸਿੱਧੂ, ਜਗਮੇਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਮਾਨ, ਨਿਰਮਲ ਸਿੰਘ ਮਾਨ, ਮਾਸਟਰ ਗਲੋਦਰ ਖਾਨ, ਬਲਦੇਵ ਸਿੰਘ ਸਿੱਧੂ, ਕੋਆਰਡੀਨੇਟਰ ਗੁਰਦੀਪ ਸਿੰਘ, ਨਿਗਰਾਨ ਸਤਵੀਰ ਕੌਰ, ਗੁਰਮੀਤ ਕੌਰ, ਮਨਦੀਪ ਕੌਰ, ਮਨਜੀਤ ਕੌਰ, ਸੇਵਾਦਾਰ ਨਾਇਬ ਸਿੰਘ ਸਮੂਹ ਸਟਾਫ ਅਤੇ ਵਿਦਿਆਰਥੀ ਸ਼ਾਮਿਲ ਸਨ।