ਐੱਨ.ਐੱਚ.ਐੱਮ. ਮੁਲਾਜ਼ਮਾਂ ਦਾ ਐਲਾਨ, 13-14 ਅਗਸਤ ਨੂੰ ਹੜਤਾਲ; ਸਰਕਾਰ ਨੂੰ ਦਿੱਤੀ ਸਖ਼ਤ ਚਿਤਾਵਨੀ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 13 ਤੇ 14 ਅਗਸਤ ਨੂੰ ਦੋ ਰੋਜ਼ਾ ਸੰਕੇਤਕ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਦੀ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਨੇ ਕਿਹਾ ਕਿ ਐਨ.ਐਚ.ਐਮ. ਮੁਲਾਜ਼ਮ ਪਿਛਲੇ 15-20 ਸਾਲਾਂ ਤੋਂ ਠੇਕਾ ਪ੍ਰਣਾਲੀ ਅਧੀਨ ਸਿਹਤ ਵਿਭਾਗ ’ਚ ਸੇਵਾਵਾਂ ਨਿਭਾ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਕਰਕੇ ਭਰੋਸੇ ਦਿੱਤੇ ਜਾਂਦੇ ਹਨ, ਪਰ ਮੰਗਾਂ ਸਬੰਧੀ ਕੋਈ ਠੋਸ ਫੈਸਲਾ ਨਹੀਂ ਲਿਆ ਗਿਆ।
Publish Date: Wed, 12 Aug 2026 03:29 PM (IST)
Updated Date: Wed, 12 Aug 2026 03:30 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ - ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 13 ਤੇ 14 ਅਗਸਤ ਨੂੰ ਦੋ ਰੋਜ਼ਾ ਸੰਕੇਤਕ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਦੀ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਨੇ ਕਿਹਾ ਕਿ ਐਨ.ਐਚ.ਐਮ. ਮੁਲਾਜ਼ਮ ਪਿਛਲੇ 15-20 ਸਾਲਾਂ ਤੋਂ ਠੇਕਾ ਪ੍ਰਣਾਲੀ ਅਧੀਨ ਸਿਹਤ ਵਿਭਾਗ ’ਚ ਸੇਵਾਵਾਂ ਨਿਭਾ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਕਰਕੇ ਭਰੋਸੇ ਦਿੱਤੇ ਜਾਂਦੇ ਹਨ, ਪਰ ਮੰਗਾਂ ਸਬੰਧੀ ਕੋਈ ਠੋਸ ਫੈਸਲਾ ਨਹੀਂ ਲਿਆ ਗਿਆ।
ਯੂਨੀਅਨ ਨੇ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ, ਗ੍ਰੈਚੁਟੀ ਤੇ ਉਮਰ ਹੱਦ ਵਿੱਚ ਵਾਧੇ ਸਬੰਧੀ ਨੋਟੀਫਿਕੇਸ਼ਨ ਤੁਰੰਤ ਜਾਰੀ ਕੀਤੇ ਜਾਣ ਅਤੇ ਠੇਕਾ ਪ੍ਰਣਾਲੀ ਖ਼ਤਮ ਕਰਕੇ ਮੁਲਾਜ਼ਮਾਂ ਨੂੰ ਰਾਹਤ ਦਿੱਤੀ ਜਾਵੇ। ਸੂਬਾ ਸਕੱਤਰ ਰਾਮ ਸਿੰਘ ਕਪੂਰਥਲਾ ਨੇ ਕਿਹਾ ਕਿ ਮੁਲਾਜ਼ਮ ਸਿਹਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ 15 ਅਗਸਤ ਤੱਕ ਸਰਕਾਰ ਨੇ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਤਾਂ ਦੋ ਰੋਜ਼ਾ ਹੜਤਾਲ ਤੋਂ ਬਾਅਦ ਅਣਮਿੱਥੇ ਸਮੇਂ ਦੀ ਹੜਤਾਲ ਕੀਤੀ ਜਾਵੇਗੀ। ਇਸ ਗੁਲਸ਼ਨ ਫਰੀਦਕੋਟ, ਦਿਨੇਸ ਪਟਿਆਲਾ, ਮੈਡਮ ਕਿਰਨ ਮੋਹਾਲੀ, ਜਗਦੇਵ ਸਿੰਘ ਮਾਨਸਾ ਤੋਂ ਇਲਾਵਾ ਹੋਰ ਯੂਨੀਅਨ ਆਗੂ ਹਾਜ਼ਰ ਸਨ।