NHM ਮੁਲਾਜ਼ਮਾਂ ਦੀ ਹੜਤਾਲ ਨੇ ਡਗਮਗਾਈ ਸਿਹਤ ਪ੍ਰਣਾਲੀ: ਸੂਬੇ ਭਰ 'ਚ 'ਪੈਨ ਡਾਊਨ' ਕਾਰਨ ਮਰੀਜ਼ ਖੱਜਲ-ਖ਼ੁਆਰ, ਹਸਪਤਾਲਾਂ 'ਚ ਪਸਰਿਆ ਸੰਨਾਟਾ
ਸਿਹਤ ਵਿਭਾਗ ’ਚ ਯੋਗ ਪ੍ਣਾਲੀ ਰਾਹੀ ਭਰਤੀ ਕੀਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ ਪੰਦਰ੍ਹਾਂ ਵੀਹ ਸਾਲਾਂ ਤੋਂ ਠੇਕੇ ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਚ ਸਿਹਤ ਵਿਭਾਗ ’ਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਨੂੰ ਅਜੇ ਤੱਕ ਮਾਰਚ ਮਹੀਨੇ ਤੋਂ ਤਨਖਾਹ ਤੋਂ ਵੀ ਸੱਖਣੇ ਹਨ।
Publish Date: Thu, 16 Apr 2026 03:01 PM (IST)
Updated Date: Thu, 16 Apr 2026 03:04 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ - ਸਿਹਤ ਵਿਭਾਗ ’ਚ ਯੋਗ ਪ੍ਣਾਲੀ ਰਾਹੀ ਭਰਤੀ ਕੀਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ ਪੰਦਰ੍ਹਾਂ ਵੀਹ ਸਾਲਾਂ ਤੋਂ ਠੇਕੇ ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਚ ਸਿਹਤ ਵਿਭਾਗ ’ਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਨੂੰ ਅਜੇ ਤੱਕ ਮਾਰਚ ਮਹੀਨੇ ਤੋਂ ਤਨਖਾਹ ਤੋਂ ਵੀ ਸੱਖਣੇ ਹਨ। ਇਸ ਕਾਰਨ ਨੈਸ਼ਨਲ ਹੈਲਥ ਮਿਸ਼ਨ ਦੇ ਸਮੂਹ ਮੁਲਾਜ਼ਮਾਂ ’ਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਹਿਲਾਂ ਹੀ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਨਾ ਮਿਲਣ ਕਾਰਨ ਉਨ੍ਹਾਂ ਨੂੰ ਭਾਰੀ ਆਰਥਿਕ ਮੰਦਹਾਲੀ ਤੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਨ ਐਚ ਐਮ ਇੰਪਲਾਈਜ ਯੂਨੀਅਨ ਪੰਜਾਬ ਦੀ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਨੇ ਕੀਤਾ। ਉਨ੍ਹਾਂ ਕਿਹਾ ਕਿ ਵਾਰ ਵਾਰ ਸਿਹਤ ਮੰਤਰੀ ਅਤੇ ਸਟੇਟ ਲੈਵਲ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕਰਨ ਉਪਰੰਤ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ। ਜਿਸ ਦੇ ਰੋਸ ਵਜੋਂ ਯੂਨੀਅਨ ਨੂੰ ਮਜਬੂਰਨ ਕਰੜੇ ਸੰਘਰਸ਼ ਦਾ ਰਸਤਾ ਅਪਣਾਉਣਾ ਪੈ ਰਿਹਾ ਹੈ, ਜਿਸ ਦੇ ਸਿੱਟੇ ਵਜੋਂ 15 ਅਪ੍ਰੈਲ 2026 ਤੋਂ ਸਮੂਹ ਐਨ ਐਚ ਐਮ ਮੁਲਾਜਮਾਂ ਵੱਲੋਂ ਪੈਨ ਡਾਊਨ ਹੜਤਾਲ ਕਰਦੇ ਹੋਏ ਆਪਣਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਤੇ ਦਿਨੇਸ਼ ਗਰਗ ਪਟਿਆਲਾ, ਅਮਨਦੀਪ ਸਿੰਘ ਪਟਿਆਲਾ, ਗੁਲਸਨ ਸ਼ਰਮਾ ਫਰੀਦਕੋਟ, ਡਾਕਟਰ ਵਾਹਿਦ ਮੁਹੰਮਦ ਮਲੇਰਕੋਟਲਾ,ਵਿਕਰਮ ਜੀਤ ਸਿੰਘ ਮਲੇਰਕੋਟਲਾ, ਮਨਦੀਪ ਸਿੰਘ ਤਰਨਤਾਰਨ, ਅਮਰਜੀਤ ਫਤਿਹਗੜ੍ਹ ਸਾਹਿਬ, ਡਾਕਟਰ ਸਿਮਰਪਾਲ ਮੋਗਾ ਆਦਿ ਆਗੂ ਹਾਜਰ ਸਨ।