
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ੍ਰੀ ਹਜੂਰ ਸਾਹਿਬ ਵਿਖੇ ਸ੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨਲੇਵਾ ਹਮਲੇ ਦੀ ਜਾਂਚ ਐਨਆਈਏ ਤੋਂ ਕਰਵਾਉਣ ਲਈ ਬਰਨਾਲਾ ਬਾਰ ਐਸੋਸੀਏਸ਼ਨ ਦੇ ਸੀਨੀਅਰ ਐਡਵੋਕੇਟ ਤੇ ਸ੍ਰੋਮਣੀ ਅਕਾਲੀ ਦਲ ਜਿਲ੍ਹਾ ਬਰਨਾਲਾ ਦੇ ਦਿਹਾਤੀ ਪ੍ਰਧਾਨ ਸਤਨਾਮ ਸਿੰਘ ਰਾਹੀ ਨੇ ਮੰਗ ਰੱਖੀ ਹੈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ: ਸ੍ਰੀ ਹਜੂਰ ਸਾਹਿਬ ਵਿਖੇ ਸ੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨਲੇਵਾ ਹਮਲੇ ਦੀ ਜਾਂਚ ਐਨਆਈਏ ਤੋਂ ਕਰਵਾਉਣ ਲਈ ਬਰਨਾਲਾ ਬਾਰ ਐਸੋਸੀਏਸ਼ਨ ਦੇ ਸੀਨੀਅਰ ਐਡਵੋਕੇਟ ਤੇ ਸ੍ਰੋਮਣੀ ਅਕਾਲੀ ਦਲ ਜਿਲ੍ਹਾ ਬਰਨਾਲਾ ਦੇ ਦਿਹਾਤੀ ਪ੍ਰਧਾਨ ਸਤਨਾਮ ਸਿੰਘ ਰਾਹੀ ਨੇ ਮੰਗ ਰੱਖੀ ਹੈ। ਰਾਹੀ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਕਾਤਲਆਨਾ ਹਮਲੇ ਦੀ ਜਾਂਚ ਐਨਆਈਏ ਤੋਂ ਕਰਵਾਈ ਜਾਵੇ ਤਾਂ ਜੋ ਦੇਸ ਤੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਸਾਹਮਣੇ ਆ ਸਕਣ।
ਉਨ੍ਹਾਂ ਕਿਹਾ ਕਿ ਪ੍ਰਧਾਨ ਬਾਦਲ ’ਤੇ ਹਮਲੇ ਦੌਰਾਨ 150 ਟਾਂਕੇ ਲੱਗਣ ਦੇ ਬਾਵਜੂਦ ਵੀ ਪ੍ਰਧਾਨ ਚੜ੍ਹਦੀ ਕਲਾਂ ’ਚ ਹਨ। ਉਨ੍ਹਾ ਮੀਡੀਆ ਸਾਹਮਣੇ ਆ ਕੇ ਇਹ ਗੱਲ ਆਖੀ ਹੈ ਭਾਵੇਂ ਉਨ੍ਹਾਂ ਦੀ ਜਾਨ ਚਲੀ ਜਾਵੇ ਪਰ ਉਹ ਪੰਜਾਬ ਤੇ ਦੇਸ ਦੀ ਸ਼ਾਂਤੀ ਨੂੰ ਅੱਗ ਨਹੀਂ ਲੱਗਣ ਦੇਣਗੇ। ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਜ਼ਿਕਰ ਕੀਤਾ ਕਿ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਵੀ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਹੋਇਆ ਸੀ, ਇਸ ਗੱਲ ਦੀ ਜਾਂਚ ਕਰਨੀ ਬਣਦੀ ਹੈ ਕਿ ਉਸ ਹਮਲੇ ਦੀਆਂ ਤਾਰਾਂ ਇਸ ਹਮਲੇ ਨਾਲ ਤਾਂ ਨਹੀਂ ਜੁੜੀਆਂ ਹੋਈਆਂ।
ਕਿਉਂਕਿ ਉਸ ਹਮਲੇ ’ਚ ਵੀ ਪੰਜਾਬ ਪੁਲਿਸ ਨੇ ਕੋਈ ਡੂੰਘਾਈ ਨਾਲ ਜਾਂਚ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਹਮਲਾਵਰਾਂ ਨੂੰ ਸਹਿ ਨਾਂ ਦੇਵੇ ਤੇ ਉਨ੍ਹਾਂ ਖਿਲਾਫ਼ ਬਣਦੀ ਕਾਰਵਾਈ ਕਰੇ ਤਾਂ ਜੋ ਪੰਜਾਬ ’ਚ ਅਮਨ ਸ਼ਾਂਤੀ ਬਣੀ ਰਹੇ। ਕਿਉਂਕਿ ਇਹ ਚੋਣਾਂ ਦਾ ਵਰ੍ਹਾ ਹੈ ਤੇ ਪੰਜਾਬ ਸਰਕਾਰ ਚਾਹੁੰਦੀ ਹੈ ਕਿ ਪੰਜਾਬ ਦਾ ਮਾਹੌਲ ਖ਼ਰਾਬ ਕੀਤਾ ਜਾਵੇ ਤੇ ਪੰਜਾਬ ਦੇ ਲੋਕਾਂ ’ਚ ਸਹਿਮ ਪੈਦਾ ਕੀਤਾ ਜਾਵੇ।
ਉਨ੍ਹਾਂ ਭਾਰਤ ਸਰਕਾਰ ਤੋਂ ਪੂਰਜੋਰ ਮੰਗ ਕੀਤੀ ਕਿ ਇਸ ਕੇਸ ਦੀ ਜਾਂਚ ਐਨਆਈਏ ਤੋਂ ਕਰਵਾਈ ਜਾਵੇ ਤਾਂ ਜੋ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਸਕੇ। ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਲਗਾਤਾਰ ਹੋਏ ਦੋਵੇਂ ਹਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਕੇ ਪੰਥਕ ਪਾਰਟੀ ਦਾ ਪੱਖ ਸੁਣਦਿਆਂ ਇਸ ਹਮਲੇ ਦੀ ਜਾਂਚ ਨੂੰ ਐਨਆਈਏ ਕਰੇ।