ਬੱਚਿਆਂ ਦੀ ਸੁਰੱਖਿਆ ਨਾਲ ਸਮਝੌਤਾ ਬਰਦਾਸ਼ਤ ਨਹੀਂ: ਸੇਫ਼ ਸਕੂਲ ਵਾਹਨ ਨੀਤੀ ਤਹਿਤ ਚੈਕਿੰਗ ਅਭਿਆਨ, 10 ਸਕੂਲੀ ਬੱਸਾਂ ਦੇ ਕੱਟੇ ਚਲਾਨ
ਪੰਜਾਬ ਸਰਕਾਰ ਦੀ ਸੇਫ ਸਕੂਲ ਵਾਹਨ ਨੀਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਰੀਜਨਲ ਟਰਾਂਸਪੋਰਟ ਅਫ਼ਸਰ ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਏਆਰਟੀਓ ਬਰਨਾਲਾ ਜਸ਼ਨਜੋਤ ਸਿੰਘ ਸਿੱਧੂ ਵੱਲੋਂ ਟੀਮ ਸਮੇਤ ਸਕੂਲੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਸਕੂਲੀ ਬੱਸਾਂ ਦੇ ਲੋੜੀਂਦੇ ਦਸਤਾਵੇਜ਼ਾਂ, ਫਿਟਨੈੱਸ ਸਰਟੀਫਿਕੇਟ, ਪਰਮਿਟ, ਡਰਾਈਵਿੰਗ ਲਾਇਸੈਂਸ, ਸਪੀਡ ਗਵਰਨਰ, ਐਮਰਜੈਂਸੀ ਉਪਕਰਨਾਂ ਤੇ ਸੁਰੱਖਿਆ ਮਾਪਦੰਡਾਂ ਦੀ ਜਾਂਚ ਕੀਤੀ ਗਈ।
Publish Date: Tue, 21 Jul 2026 02:58 PM (IST)
Updated Date: Tue, 21 Jul 2026 03:00 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ - ਪੰਜਾਬ ਸਰਕਾਰ ਦੀ ਸੇਫ ਸਕੂਲ ਵਾਹਨ ਨੀਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਰੀਜਨਲ ਟਰਾਂਸਪੋਰਟ ਅਫ਼ਸਰ ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਏਆਰਟੀਓ ਬਰਨਾਲਾ ਜਸ਼ਨਜੋਤ ਸਿੰਘ ਸਿੱਧੂ ਵੱਲੋਂ ਟੀਮ ਸਮੇਤ ਸਕੂਲੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਸਕੂਲੀ ਬੱਸਾਂ ਦੇ ਲੋੜੀਂਦੇ ਦਸਤਾਵੇਜ਼ਾਂ, ਫਿਟਨੈੱਸ ਸਰਟੀਫਿਕੇਟ, ਪਰਮਿਟ, ਡਰਾਈਵਿੰਗ ਲਾਇਸੈਂਸ, ਸਪੀਡ ਗਵਰਨਰ, ਐਮਰਜੈਂਸੀ ਉਪਕਰਨਾਂ ਤੇ ਸੁਰੱਖਿਆ ਮਾਪਦੰਡਾਂ ਦੀ ਜਾਂਚ ਕੀਤੀ ਗਈ।
ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਕਰੀਬ 10 ਸਕੂਲੀ ਬੱਸਾਂ ਦੇ ਮੋਟਰ ਵਾਹਨ ਐਕਟ ਤਹਿਤ ਚਲਾਨ ਕੀਤੇ ਗਏ। ਏਆਰਟੀਓ ਜਸ਼ਨਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਵਿਭਾਗ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਸਕੂਲ ਪ੍ਰਬੰਧਕਾਂ ਤੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਸੁਰੱਖਿਅਤ ਸਕੂਲ ਵਾਹਨ ਨੀਤੀ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਨ ਤੇ ਵਾਹਨਾਂ ਨੂੰ ਪੂਰੀ ਤਰ੍ਹਾਂ ਫਿਟ ਤੇ ਨਿਯਮਾਂ ਅਨੁਸਾਰ ਹੀ ਸੜਕਾਂ 'ਤੇ ਚਲਾਉਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਵੀ ਅਜਿਹੀਆਂ ਚੈਕਿੰਗ ਮੁਹਿੰਮਾਂ ਨਿਰੰਤਰ ਜਾਰੀ ਰਹਿਣਗੀਆਂ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।