
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਨੋਟ: 16 ਨੰਬਰ ਫ਼ਾਇਲ ਅੱਪਡੇਟ ਕਰਕੇ ਭੇਜੀ ਗਈ ਹੈ ਜੀ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਬਰਨਾਲਾ-ਹੰਡਿਆਇਆ ਕੋਲ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 22 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹੋਇਆ ਇੰਝ ਕਿ ਮਾਨਸਾ ਸਾਈਡ ਤੋਂ ਬਰਨਾਲਾ ਵੱਲ ਆ ਰਹੀ ਪਰਾਲੀ ਨਾਲ ਭਰੀ ਇੱਕ ਓਵਰਲੋਡ ਟਰੈਕਟਰ-ਟਰਾਲੀ ਨੇ ਸਾਹਮਣੇ ਤੋਂ ਆ ਰਹੀ ਅਲਟੋ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਹਾਦਸੇ ਤੋਂ ਬਾਅਦ ਟਰੈਕਟਰ ਚਾਲਕ ਗੱਡੀ ਰੋਕਣ ਦੀ ਬਜਾਏ ਮੌਕੇ ਤੋਂ ਫ਼ਰਾਰ ਹੋ ਗਿਆ।
--ਪ੍ਰਸ਼ਾਸਨਿਕ ਦੇਰੀ ਅਤੇ ਸਥਾਨਕ ਲੋਕਾਂ ਦਾ ਰੋਸ
ਹਾਦਸੇ ਦਾ ਪਤਾ ਲੱਗਦਿਆਂ ਹੀ ਰਾਹਗੀਰਾਂ ਅਤੇ ਨੇੜਲੇ ਘਰਾਂ ਦੇ ਲੋਕਾਂ ਨੇ ਬੜੀ ਮੁਸ਼ੱਕਤ ਨਾਲ ਕਾਰ ਵਿੱਚ ਫਸੇ ਤਿੰਨਾਂ ਨੌਜਵਾਨਾਂ ਨੂੰ ਬਾਹਰ ਕੱਢਿਆ। ਲੋਕਾਂ ਅਨੁਸਾਰ ਘਟਨਾ ਦੇ 25 ਮਿੰਟ ਬੀਤ ਜਾਣ ਦੇ ਬਾਵਜੂਦ ਨਾ ਤਾਂ ਸੜਕ ਸੁਰੱਖਿਆ ਫੋਰਸ ਤੇ ਨਾ ਹੀ ਸਰਕਾਰੀ ਐਂਬੂਲੈਂਸ ਮੌਕੇ ’ਤੇ ਪਹੁੰਚੀ। ਸਥਾਨਕ ਲੋਕਾਂ ਨੇ ਰੋਸ ਜਤਾਉਂਦਿਆਂ ਕਿਹਾ ਕਿ ਜੇਕਰ ਸਮੇਂ ਸਿਰ ਐਂਬੂਲੈਂਸ ਮਿਲ ਜਾਂਦੀ, ਤਾਂ ਸ਼ਾਇਦ ਨੌਜਵਾਨ ਦੀ ਜਾਨ ਬਚ ਸਕਦੀ ਸੀ। ਬਾਅਦ ’ਚ ਲੋਕਾਂ ਨੇ ਇੱਕ ਪ੍ਰਾਈਵੇਟ ਐਂਬੂਲੈਂਸ ਰਾਹੀਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਕਾਰ ਵਿੱਚ ਸਵਾਰ ਤਿੰਨੇ ਨੌਜਵਾਨ ਸ਼ੌਪਿੰਗ ਆਊਟਲੈਟ ਤੋਂ ਵਾਪਸ ਆਪਣੇ ਪਿੰਡ ਰੂੜੇਕੇ ਕਲਾਂ ਜਾ ਰਹੇ ਸਨ। ਕਾਰ ਚਲਾ ਰਹੇ ਹਰਮਲ ਸਿੰਘ ਦੇ ਗੰਭੀਰ ਸੱਟਾਂ ਲੱਗਣ ਤੇ ਸਮੇਂ ਸਿਰ ਇਲਾਜ ਨਾ ਮਿਲਣ ਕਾਰਨ ਮੌਤ ਹੋ ਗਈ। ਮਨਪ੍ਰੀਤ ਸਿੰਘ ਪੁੱਤਰ ਜਗਸੀਰ ਸਿੰਘ ਗੰਭੀਰ ਹੋਣ ਕਰਕੇ ਬਰਨਾਲਾ ਤੋਂ ਡੀ.ਐੱਮ.ਸੀ. (ਲੁਧਿਆਣਾ) ਰੈਫਰ ਕੀਤਾ ਗਿਆ ਹੈ। ਹਰਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਹਾਦਸੇ ਵਿੱਚ ਵਾਲ-ਵਾਲ ਬਚ ਗਏ। ਪੁਲਿਸ ਚੌਂਕੀ ਹੰਡਿਆਇਆ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਬਰਨਾਲਾ ਥਾਣੇ ਵਿੱਚ ਟਰੈਕਟਰ ਚਾਲਕ ਖ਼ਿਲਾਫ਼ ਬੀ.ਐੱਨ.ਐੱਸ. ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮੁਕੱਦਮਾ ਨੰਬਰ 167 ਦਰਜ ਕਰ ਲਿਆ ਗਿਆ ਹੈ। ਦੋਸ਼ੀ ਡਰਾਈਵਰ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।