ਪਿੰਡ ਛੀਨੀਵਾਲ ਕਲਾਂ 'ਚ ਸਰਬਸੰਮਤੀ ਨਾਲ ਹੋਈ ਅਧਿਕਾਰਤ ਪੰਚ ਦੀ ਚੋਣ; ਪਿੰਡ ਵਾਸੀਆਂ 'ਚ ਖੁਸ਼ੀ ਦੀ ਲਹਿਰ ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਛੀਨੀਵਾਲ ਕਲਾਂ ਦੀ ਗ੍ਰਾਮ ਪੰਚਾਇਤ ’ਚ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਪੰਚਾਂ ਦੀ ਸਰਬਸੰਮਤੀ ਨਾਲ ਪੰਚ ਗੁਰਮੀਤ ਸਿੰਘ ਛੀਨੀਵਾਲ ਨੂੰ ਅਧਿਕਾਰਤ ਪੰਚ ਦੀ ਜ਼ਿੰਮੇਵਾਰੀ ਸੌਂਪੀ ਗਈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਵੱਲੋਂ ਸਰਪੰਚ ਸੁਖਦੀਪ ਕੌਰ ਨੂੰ ਮੁਅੱਤਲ ਕੀਤੇ ਜਾਣ ਤੋਂ ਬਾਅਦ ਚੁਣੇ ਹੋਏ ਪੰਚਾਂ ’ਚੋਂ ਕਾਰਜਕਾਰੀ ਸਰਪੰਚ ਦੀ ਚੋਣ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਸਬੰਧੀ 13 ਜੁਲਾਈ ਨੂੰ ਬੀਡੀਪੀਓ ਦਫ਼ਤਰ ਮਹਿਲ ਕਲਾਂ ਵਿਖੇ ਮੀਟਿੰਗ ਬੁਲਾਈ ਗਈ ਸੀ, ਪਰ ਪ੍ਰਕਿਰਿਆ ਮੁਕੰਮਲ ਨਾ ਹੋ ਸਕੀ। ਇਸ ਤੋਂ ਬਾਅਦ ਪੰਚਾਂ ਨੇ ਡ
Publish Date: Wed, 15 Jul 2026 01:31 PM (IST)
Updated Date: Wed, 15 Jul 2026 01:33 PM (IST)
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ - ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਛੀਨੀਵਾਲ ਕਲਾਂ ਦੀ ਗ੍ਰਾਮ ਪੰਚਾਇਤ ’ਚ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਪੰਚਾਂ ਦੀ ਸਰਬਸੰਮਤੀ ਨਾਲ ਪੰਚ ਗੁਰਮੀਤ ਸਿੰਘ ਛੀਨੀਵਾਲ ਨੂੰ ਅਧਿਕਾਰਤ ਪੰਚ ਦੀ ਜ਼ਿੰਮੇਵਾਰੀ ਸੌਂਪੀ ਗਈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਵੱਲੋਂ ਸਰਪੰਚ ਸੁਖਦੀਪ ਕੌਰ ਨੂੰ ਮੁਅੱਤਲ ਕੀਤੇ ਜਾਣ ਤੋਂ ਬਾਅਦ ਚੁਣੇ ਹੋਏ ਪੰਚਾਂ ’ਚੋਂ ਕਾਰਜਕਾਰੀ ਸਰਪੰਚ ਦੀ ਚੋਣ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਸਬੰਧੀ 13 ਜੁਲਾਈ ਨੂੰ ਬੀਡੀਪੀਓ ਦਫ਼ਤਰ ਮਹਿਲ ਕਲਾਂ ਵਿਖੇ ਮੀਟਿੰਗ ਬੁਲਾਈ ਗਈ ਸੀ, ਪਰ ਪ੍ਰਕਿਰਿਆ ਮੁਕੰਮਲ ਨਾ ਹੋ ਸਕੀ। ਇਸ ਤੋਂ ਬਾਅਦ ਪੰਚਾਂ ਨੇ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ ਦੱਸਿਆ ਕਿ ਪੰਚਾਂ ਦਾ ਕੋਰਮ ਪੂਰਾ ਹੈ ਤੇ ਜਦੋਂ ਤੱਕ ਮੁਅੱਤਲ ਸਰਪੰਚ ਨੂੰ ਬਹਾਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਪਿੰਡ ਦੇ ਵਿਕਾਸ ਕਾਰਜਾਂ ਲਈ ਕਾਰਜਕਾਰੀ ਸਰਪੰਚ ਦੀ ਚੋਣ ਕਰਵਾਈ ਜਾਵੇ।
ਡਿਪਟੀ ਕਮਿਸ਼ਨਰ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਏਡੀਸੀ ਵਿਵੇਕ ਮੋਦੀ ਤੇ ਐੱਸਐੱਸਪੀ ਮੁਹੰਮਦ ਸਰਫ਼ਰਾਜ ਆਲਮ ਦੀ ਨਿਗਰਾਨੀ ਹੇਠ ਚੋਣ ਪ੍ਰਕਿਰਿਆ ਮੁਕੰਮਲ ਕਰਵਾਉਣ ਲਈ 14 ਜੁਲਾਈ ਸਵੇਰੇ 11 ਵਜੇ ਦਾ ਪ੍ਰੋਗਰਾਮ ਤੈਅ ਕੀਤਾ ਗਿਆ। ਇਸਦੇ ਤਹਿਤ ਬੀਡੀਪੀਓ ਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਬੀਡੀਪੀਓ ਦਫ਼ਤਰ ਮਹਿਲ ਕਲਾਂ ਵਿਖੇ ਚੁਣੇ ਹੋਏ ਪੰਚਾਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਪੰਚ ਏਕਮ ਸਿੰਘ ਤੇ ਗੁਰਜੀਤ ਸਿੰਘ ਢੀਂਡਸਾ ਨੇ ਪੰਚ ਗੁਰਮੀਤ ਸਿੰਘ ਛੀਨੀਵਾਲ ਦੇ ਨਾਮ ਦੀ ਤਜਵੀਜ਼ ਪੇਸ਼ ਕੀਤੀ, ਜਿਸ ਨੂੰ ਹਾਜ਼ਰ ਸਾਰੇ ਪੰਚਾਂ ਨੇ ਹੱਥ ਖੜ੍ਹੇ ਕਰਕੇ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ। ਇਸ ਤਰ੍ਹਾਂ ਗੁਰਮੀਤ ਸਿੰਘ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਕਾਰਜਕਾਰੀ ਸਰਪੰਚ ਦੀ ਜ਼ਿੰਮੇਵਾਰੀ ਸੌਂਪੀ ਗਈ, ਜੋ ਮੁਅੱਤਲ ਸਰਪੰਚ ਦੀ ਬਹਾਲੀ ਜਾਂ ਅਗਲੇ ਕਾਨੂੰਨੀ ਹੁਕਮਾਂ ਤੱਕ ਪੰਚਾਇਤ ਦੇ ਪ੍ਰਸ਼ਾਸਕੀ ਤੇ ਵਿਕਾਸ ਕਾਰਜਾਂ ਦੀ ਦੇਖਭਾਲ ਕਰਨਗੇ।