- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੱਕੇ ਮੋਰਚੇ ਦੇ ਨੌਵੇ ਦਿਨ ਕਿਸਾਨਾਂ ਨੇ ਐਸਈ ਦਫਤਰ ਘੇਰਿਆ

ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋ ਸੂਬਾ ਕਮੇਟੀ ਦੇ ਸੱਦੇ ਤਹਿਤ ਸਥਾਨਕ ਡੀਸੀ ਦਫਤਰ ਅੱਗੇ ਦਿਨ ਰਾਤ ਦਾ ਪੱਕਾ ਮੋਰਚਾ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆ ਅਤੇ ਜਰਨਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਜਾਰੀ ਹੈ। ਮੋਰਚੇ ਦੇ ਨੌਵੇ ਦਿਨ ਬਿਜਲੀ ਨਾਲ ਸਬੰਧਤ ਮਸਲਿਆ ਨੂੰ ਲੈ ਕੇ ਪਾਵਰਕਾਮ ਦੇ ਐਸਈ ਦਫਤਰ ਦਾ ਘਿਰਾਓ ਕੀਤਾ ਗਿਆ। ਘਿਰਾਓ ਦੌਰਾਨ ਵੱਡੀ ਗਿਣਤੀ ਕਿਸਾਨ ਔਰਤਾਂ ਵੀ ਸ਼ਾਮਲ ਹੋਈਆਂ ਅਤੇ ਸਰਕਾਰਾਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆ, ਜ਼ਿਲ੍ਹਾ ਖ਼ਜ਼ਾਨਚੀ ਅਮਨਦੀਪ ਸਿੰਘ ਮਹਿਲਾਂ, ਜ਼ਿਲ੍ਹਾ ਆਗੂ ਦਰਸ਼ਨ ਸਿੰਘ ਚੰਗਾਲੀਵਾਲਾ ਨੇ ਕਿਹਾ ਕਿ ਚੱਲਦੇ ਮੋਰਚਿਆਂ ਦੌਰਾਨ ਵੱਖ ਵੱਖ ਅਦਾਰਿਆਂ ਨਾਲ ਸੰਬੰਧਿਤ ਮੰਗਾਂ ਨੂੰ ਲੈ ਕੇ ਉਨ੍ਹਾਂ ਦੇ ਅਦਾਰਿਆਂ ਦਾ ਇੱਕ ਦੋ ਦਿਨ ਛੱਡ ਕੇ ਘਿਰਾਓ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਕੇਂਦਰ ਦੀ ਸਰਕਾਰ ਅਤੇ ਪੰਜਾਬ ਦੀ ਸਰਕਾਰ ਬਿਜਲੀ ਬਿੱਲ 2025 ਲੈਕੇ ਆ ਰਹੀ ਹੈ ਅਤੇ ਲੋਕਾਂ ਉੱਪਰ ਭਾਰੀ ਬਿਲ ਥੋਪ ਰਹੀ ਹੈ, ਚਿੱਪਾ ਵਾਲੇ ਮੀਟਰ ਲਾਏ ਜਾ ਰਹੇ ਹਨ ਜਾਂ ਹੋਰ ਵੱਖ- ਵੱਖ ਬਲਾਕਾਂ ਦੇ ਪਿੰਡਾਂ ਦੇ ਮਸਲੇ ਕਾਫੀ ਸਮੇਂ ਤੋ ਲਮਕ ਰਹੇ ਅਤੇ ਹੋਰ ਮੰਗਾਂ ਨੂੰ ਲੈ ਕੇ ਆਗੂਆਂ ਨੇ ਕਿਹਾ ਕਿ ਜੇਕਰ ਹਾਲੇ ਵੀ ਕੋਈ ਪੱਕਾ ਠੋਸ ਹੱਲ ਨਾ ਕੱਢਿਆ ਤਾ ਘਿਰਾਓ ਲਗਾਤਾਰ ਜਾਰੀ ਰਹੇਗਾ। ਦੇਰ ਸ਼ਾਮ ਐੱਸਈ ਸੰਗਰੂਰ ਨੇ ਸਟੇਜ ਤੋਂ ਆ ਕੇ ਸਾਰੀਆਂ ਮੰਗਾਂ ਮੰਨਣ ਅਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਜਿਸ ਤੋਂ ਬਾਅਦ ਧਰਨਾ ਸਮਾਪਤ ਕੀਤਾਅ ਤੇ ਪੱਕਾ ਮੋਰਚਾ ਡੀਸੀ ਦਫਤਰ ਅੱਗੇ ਜਾਰੀ ਹੈ।
ਇਸ ਮੌਕੇ ਜ਼ਿਲ੍ਹਾ ਆਗੂ ਹਰਜੀਤ ਸਿੰਘ ਮਹਿਲਾ, ਜਰਨੈਲ ਸਿੰਘ ਸੁਲਤਾਨਪੁਰ, ਬਲਵਿੰਦਰ ਸਿੰਘ ਘਨੋੜ, ਸਤਵਿੰਦਰ ਸਿੰਘ ਘਰਾਚੋਂ, ਪ੍ਰੀਤਮ ਸਿੰਘ ਲੇਹਲ ਕਲਾਂ, ਬੰਟੀ ਢੀਡਸਾ, ਰਣਜੀਤ ਸਿੰਘ ਲੌਂਗੋਵਾਲ, ਸੁਖਪਾਲ ਸਿੰਘ ਮਾਣਕ ਮੌਜੂਦ ਸਨ।