90 ਲੀਟਰ ਲਾਹਣ ਬਰਾਮਦ
90 ਲੀਟਰ ਲਾਹਣ ਬਰਾਮਦ
Publish Date: Wed, 21 Jan 2026 04:52 PM (IST)
Updated Date: Wed, 21 Jan 2026 04:54 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਤਪਾ ਦੀ ਪੁਲਿਸ ਨੇ 90 ਲੀਟਰ ਲਾਹਣ ਬਰਾਮਦ ਕਰ ਕੇ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਅਮਰਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਤਾਜੋਕੇ ਜੋ ਆਪਣੇ ਰਿਹਾਇਸ਼ੀ ਮਕਾਨ ’ਚ ਨਾਜਾਇਜ਼ ਸ਼ਰਾਬ ਰੱਖਣ ਤੇ ਕਸੀਦ ਕਰ ਕੇ ਵੇਚਣ ਦਾ ਆਦੀ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਉਕਤ ਵਿਅਕਤੀ ਦੇ ਕਬਜ਼ੇ ’ਚੋਂ 90 ਲੀਟਰ ਲਾਹਣ ਬਰਾਮਦ ਕਰ ਕੇ ਕੇਸ ਦਰਜ ਕਰ ਲਿਆ ਹੈ।