- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ੀਲਾ ਪਦਾਰਥ ਹੈਰੋਇਨ ਸਣੇ ਇੱਕ ਕਾਬੂ, ਮਾਮਲਾ ਦਰਜ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਪਾ ਮੰਡੀ : ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਜਸਕਰਨ ਸਿੰਘ ਬਰਾਡ਼ ਦੀ ਅਗਵਾਈ ਹੇਠ ਤਪਾ ਪੁਲਿਸ ਨੇ 6 ਗ੍ਰਾਮ ਨਸ਼ੀਲਾ ਪਦਾਰਥ (ਹੈਰੋਇਨ) ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਸਬ ਇੰਸਪੈਕਟਰ ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ ਦੇ ਸਬੰਧੀ ਹਾਈਟੈਕ ਨਾਕਾ ਤਪਾ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਆਕੇ ਅਲਹਿਦਗੀ ਵਿਚ ਇਤਲਾਹ ਦਿੱਤੀ ਕਿ ਲਵਪ੍ਰੀਤ ਸਿੰਘ ਉਰਫ ਕਾਲੂ ਪੁੱਤਰ ਬੀਰਬਲ ਸਿੰਘ ਵਾਸੀ ਨੇੜੇ ਛੱਤੀ ਖੂਹੀ ਤਪਾ ਜੋ ਨਸ਼ੀਲਾ ਪਦਾਰਥ (ਹੈਰੋਇਨ) ਸਸਤੇ ਰੇਟ ਪਰ ਲਿਆ ਕੇ ਤਪਾ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ ਵਿਚ ਤੁਰ ਫਿਰ ਕੇ ਮਹਿੰਗੇ ਰੇਟ ਪਰ ਵੇਚਣ ਦਾ ਆਦੀ ਹੈ। ਜੋ ਅੱਜ ਵੀ ਨਸ਼ੀਲਾ ਪਦਾਰਥ (ਹੈਰੋਇਨ) ਵੇਚਣ ਦੀ ਤਾਕ ਵਿਚ ਡਰੇਨ ਦੀ ਪਟੜੀ ਵਾਲੀ ਸੜਕ ਜੋ ਬਠਿੰਡਾ-ਬਰਨਾਲਾ ਹਾਈਵੇਅ ਤੋਂ ਪਿੰਡ ਘੁੰਨਸ ਨੂੰ ਜਾਂਦੀ ਹੈ, ਬਾਹੱਦ ਘੁੰਨਸ ਪਰ ਪੈਦਲ ਫਿਰਦੇ ਦੇਖਿਆ ਹੈ। ਜੇਕਰ ਹੁਣੇ ਹੀ ਡਰੇਨ ਦੀ ਪਟੜੀ ਵਾਲੀ ਸੜਕ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ। ਜਿਸ ਤੇ ਪੁਲਿਸ ਨੇ ਤੁਰੰਤ ਹਰਕਤ ’ਚ ਆਉਂਦਿਆਂ ਰੇਡ ਕਰਕੇ ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਨਸ਼ੀਲਾ ਪਦਾਰਥ ਹੈਰੋਇਨ ਬਰਾਮਦ ਕੀਤਾ। ਪੁਲਿਸ ਨੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।ਇਸ ਮੌਕੇ ਮੁੱਖ ਮੁਨਸ਼ੀ ਜਗਦੀਪ ਸਿੰਘ, ਹੌਲਦਾਰ ਜਸਪ੍ਰੀਤ ਸਿੰਘ ਆਦਿ ਪੁਲਿਸ ਮੁਲਾਜਮ ਮੌਜੂਦ ਸਨ।