v> ਜਸਵੀਰ ਸਿੰਘ ਵਜੀਦਕੇ, ਮਹਿਲ ਕਲਾਂ : ਬਰਨਾਲਾ-ਲੁਧਿਆਣਾ ਮੁੱਖ ਮਾਰਗ 'ਤੇ ਗੁਰਦੁਆਰਾ ਬਾਬਾ ਸਤਿਕਰਤਾਰ ਸਾਹਿਬ ਪਿੰਡ ਵਜੀਦਕੇ ਖੁਰਦ ਦੇ ਨਜ਼ਦੀਕ ਐਤਵਾਰ ਰਾਤ 11.30 ਵਜੇ ਦੇ ਕਰੀਬ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਤੇ ਇਕ ਦੇ ਜ਼ਖ਼ਮੀ ਹੋਣ ਜਾਣ ਦੀ ਖ਼ਬਰ ਮਿਲੀ ਹੈ।

ਤਫ਼ਤੀਸ਼ੀ ਅਫ਼ਸਰ ਏਐਸਆਈ ਜਰਨੈਲ ਸਿੰਘ ਨੇ ਦੱਸਿਆ ਕਿ ਸੋਮਾ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਬਰਨਾਲਾ ਬੀਤੀ ਰਾਤ 11.30 ਵਜੇ ਦੇ ਕਰੀਬ ਉਹ ਕੁਲਵੰਤ ਸਿੰਘ ਵਾਸੀ ਜਲੂਰ ਨਾਲ ਟਵੈਰਾ ਗੱਡੀ 'ਚ ਸਵਾਰ ਹੋ ਕੇ ਲੁਧਿਆਣਾ ਤੋਂ ਬਰਨਾਲਾ ਸਾਈਡ ਆ ਰਿਹਾ ਸੀ। ਪਿੰਡ ਵਜੀਦਕੇ ਖੁਰਦ ਨਜ਼ਦੀਕ ਪੁੱਜਣ 'ਤੇ ਉਨ੍ਹਾਂ ਦੀ ਗੱਡੀ ਦੀ ਸਾਹਮਣਿਓਂ ਆ ਰਹੀ ਗੱਡੀ ਨਾਲ ਸਿੱਧੀ ਟੱਕਰ ਹੋ ਗਈ। ਇਸ 'ਚ ਸੋਮਾ ਸਿੰਘ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਜਦਕਿ ਕੁਲਵੰਤ ਸਿੰਘ ਦੇ ਵੀ ਸੱਟਾ ਲੱਗੀਆਂ। ਸੋਮਾ ਸਿੰਘ ਨੂੰ ਮੁੱਢਲੀ ਸਹਾਇਤਾ ਲਈ ਤੁਰੰਤ ਸਿਵਲ ਹਸਪਤਾਲ ਬਰਨਾਲਾ ਭੇਜਿਆ ਗਿਆ ਜਿਥੋਂ ਉਸ ਦੀ ਹਾਲਤ ਗੰਭੀਰ ਹੋਣ ਕਰਕੇ ਪਟਿਆਲਾ ਰੈਫਰ ਕਰ ਦਿੱਤਾ ਜਿਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਲੈ ਕੇ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।

Posted By: Seema Anand