ਯਾਦਵਿੰਦਰ ਸਿੰਘ ਭੁੱਲਰ/ਰੋਹਿਤ ਗੋਇਲ, ਬਰਨਾਲਾ : ਸਥਾਨਕ ਕੇਸੀ ਰੋਡ 'ਤੇ ਕੋਰੋਨਾ ਪਾਜ਼ੇਟਿਵ ਪਾਏ ਗਏ ਇਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਿਕ ਉਕਤ ਵਿਅਕਤੀ ਸ਼ੂਰਗ ਤੇ ਹਾਰਟ ਦਾ ਮਰੀਜ਼ ਵੀ ਸੀ। ਜ਼ਿਕਰਯੋਗ ਹੈ ਕਿ ਹੁਣ ਜ਼ਿਲ੍ਹੇ 'ਚ ਕੋਰੋਨਾ ਨਾਲ 6 ਵਿਅਕਤੀ ਮੌਤ ਦਾ ਸ਼ਿਕਾਰ ਹੋ ਚੁੱਕੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਤੇ ਐੱਸਐਮਓ ਡਾ. ਤਪਿੰਦਰਜੋਤ ਕੌਂਸਲ ਨੇ ਕਿਹਾ ਕਿ ਕੋਰੋਨਾ ਨਾਲ ਮੌਤ ਦਾ ਸ਼ਿਕਾਰ ਜ਼ਿਆਦਾਤਰ ਕਿਸੇ ਨਾ ਕਿਸੇ ਪੁਰਾਣੀ ਬਿਮਾਰੀ ਨਾਲ ਪੀੜਤ ਵਿਅਕਤੀ ਜਾਂ ਫ਼ਿਰ ਬੁਜ਼ਰਗ ਹੋ ਰਹੇ ਹਨ। ਅਜਿਹੇ ਸਮੇਂ 'ਚ ਲੋਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਹੁੰਦਿਆਂ ਸਰਕਾਰ ਦੇ ਨਿਯਮਾਂ ਦੀ ਪਾਲਣਾ ਕਰਨਾ ਚਾਹੀਦੀ ਹੈ ਤਾਂ ਹੀ ਇਸ ਮਹਾਮਾਰੀ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਨੂੰ ਲੈ ਕੇ ਲੋਕ ਜਿਆਦਾ ਸੁਚੇਤ ਨਹੀਂ ਹਨ ਤੇ ਲਗਾਤਾਰ ਇਸ ਦੇ ਉਲੰਘਣਾ ਕੀਤੀ ਜਾ ਰਹੀ ਹੈ। ਜ਼ਿਲ੍ਹੇ 'ਚ ਹੁਣ ਮਰੀਜਾਂ ਦੀ ਗਿਣਤੀ 243 ਹੋ ਗਈ ਤੇ ਆਈਸੋਲੇਸ਼ਨ ਵਾਰਡ ਬਰਨਾਲਾ 'ਚ ਐਕਟਿਵ ਕੇਸ 103 ਹਨ ਤੇ 83 ਲੋਕ ਠੀਕ ਹੋ ਗਏ ਹਨ ਤੇ 6 ਲੋਕਾਂ ਦੀ ਮੌਤ ਦਾ ਸ਼ਿਕਾਰ ਹੋ ਚੁੱਕੇ ਹਨ।

Posted By: Amita Verma