ਸੜਕ ਹਾਦਸੇ ’ਚ ਇੱਕ ਵਿਅਕਤੀ ਦੀ ਮੌਤ, ਮਾਮਲਾ ਦਰਜ
ਸੜਕ ਹਾਦਸੇ ’ਚ ਇੱਕ ਵਿਅਕਤੀ ਦੀ ਮੌਤ, ਮਾਮਲਾ ਦਰਜ
Publish Date: Sun, 16 Nov 2025 05:05 PM (IST)
Updated Date: Sun, 16 Nov 2025 05:08 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਟੱਲੇਵਾਲ ਦੀ ਪੁਲਿਸ ਵੱਲੋਂ ਸੜਕ ਹਾਦਸੇ ’ਚ ਇੱਕ ਵਿਅਕਤੀ ਦੀ ਮੌਤ ਹੋਣ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਕੋਲ ਪੀੜਤ ਚਮਕੌਰ ਸਿੰਘ ਪੁੱਤਰ ਸਵ. ਗੁਰਦੀਪ ਸਿੰਘ ਵਾਸੀ ਝੰਡੂਕੇ ਤਹਿਸੀਲ ਸਰਦੂਲਗੜ੍ਹ ਥਾਣਾ ਝਨੀਰ ਜ਼ਿਲ੍ਹਾ ਮਾਨਸਾ ਨੇ ਬਿਆਨ ਦਰਜ ਕਰਵਾਏ ਕਿ ਉਸ ਦਾ ਭਰਾ ਜਗਸੀਰ ਸਿੰਘ ਤੇ ਉਸ ਦੀ ਭਰਜਾਈ ਅਮਰਜੀਤ ਕੌਰ ਆਪਣੇ ਨਿੱਜੀ ਕੰਮਕਾਰ ਕਰ ਕੇ ਮੋਗਾ ਸਾਈਡ ਤੋਂ ਬਰਨਾਲਾ ਵੱਲ ਜਾ ਰਹੇ ਸੀ ਤਾਂ ਇੱਕ ਬੜਾ ਤੇਜ਼ ਰਫਤਾਰੀ ਮੋਟਰਸਾਈਕਲ ਸਵਾਰ ਵਿਅਕਤੀ ਨੇ ਪੀੜਤ ਦੇ ਭਰਾ ਜਗਸੀਰ ਸਿੰਘ ਦੇ ਮੋਟਰਸਾਈਕਲ ਦੇ ਪਿੱਛੇ ਟੱਕਰ ਮਾਰੀ। ਜਿਸ ਨਾਲ ਉਸ ਦਾ ਭਰਾ ਜਗਸੀਰ ਸਿੰਘ ਤੇ ਭਰਜਾਈ ਸੜਕ ’ਤੇ ਹੇਠਾਂ ਡਿੱਗ ਪਏ, ਜਿਨ੍ਹਾਂ ਦੇ ਗੰਭੀਰ ਸੱਟਾਂ ਲੱਗੀਆਂ। ਜਿਨ੍ਹਾਂ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਬਰਨਾਲਾ ਲੈ ਕੇ ਲਿਜਾਇਆ ਜਾ ਰਿਹਾ ਸੀ ਤਾਂ ਉਸ ਦੀ ਭਰਜਾਈ ਦੀ ਬੱਸ ਸਟੈਂਡ ਭੋਤਨਾ ਨਜ਼ਦੀਕ ਮੌਤ ਹੋ ਗਈ। ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।