- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਛੀਨੀਵਾਲ ਕਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਸ਼ੁੱਕਰਵਾਰ ਨੂੰ ਮਾਪਿਆਂ ਅਤੇ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ। ਭਾਈ ਲਾਲੋ ਪੰਜਾਬੀ ਮੰਚ ਦੇ ਸੂਬਾਈ ਆਗੂ ਹਰਜੀਤ ਸਿੰਘ ਖਿਆਲੀ ਦੀ ਅਗਵਾਈ ਹੇਠ ਇਕੱਠੇ ਹੋਏ ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਸਕੂਲ ਵਿੱਚ ਪਹਿਲੀ ਤੋਂ ਪੰਜਵੀਂ ਜਮਾਤ ਤੱਕ 64 ਅਤੇ ਪ੍ਰੀ-ਪ੍ਰਾਇਮਰੀ ਦੇ 40, ਕੁੱਲ 104 ਵਿਦਿਆਰਥੀਆਂ ਦੀ ਪੜ੍ਹਾਈ ਦਾ ਭਾਰ ਸਿਰਫ਼ ਇੱਕ ਮੁੱਖ ਅਧਿਆਪਕ ਦੇ ਮੋਢਿਆਂ 'ਤੇ ਹੈ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ।

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ - ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਛੀਨੀਵਾਲ ਕਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਸ਼ੁੱਕਰਵਾਰ ਨੂੰ ਮਾਪਿਆਂ ਅਤੇ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ। ਭਾਈ ਲਾਲੋ ਪੰਜਾਬੀ ਮੰਚ ਦੇ ਸੂਬਾਈ ਆਗੂ ਹਰਜੀਤ ਸਿੰਘ ਖਿਆਲੀ ਦੀ ਅਗਵਾਈ ਹੇਠ ਇਕੱਠੇ ਹੋਏ ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਸਕੂਲ ਵਿੱਚ ਪਹਿਲੀ ਤੋਂ ਪੰਜਵੀਂ ਜਮਾਤ ਤੱਕ 64 ਅਤੇ ਪ੍ਰੀ-ਪ੍ਰਾਇਮਰੀ ਦੇ 40, ਕੁੱਲ 104 ਵਿਦਿਆਰਥੀਆਂ ਦੀ ਪੜ੍ਹਾਈ ਦਾ ਭਾਰ ਸਿਰਫ਼ ਇੱਕ ਮੁੱਖ ਅਧਿਆਪਕ ਦੇ ਮੋਢਿਆਂ 'ਤੇ ਹੈ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ।
ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮਾਪਿਆਂ ਨੇ ਮੰਗ ਕੀਤੀ ਕਿ ਸਕੂਲ ਵਿੱਚ ਖਾਲੀ ਪਈਆਂ ਅਧਿਆਪਕਾਂ ਅਤੇ ਹੋਰ ਸਟਾਫ਼ ਦੀਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ 'ਤੇ ਭਰਿਆ ਜਾਵੇ। ਉਨ੍ਹਾਂ ਕਿਹਾ ਕਿ ਇੱਕ ਹੀ ਅਧਿਆਪਕ ਨੂੰ ਪੜ੍ਹਾਈ ਦੇ ਨਾਲ-ਨਾਲ ਮਿਡ-ਡੇ ਮੀਲ, ਦਫ਼ਤਰੀ ਕੰਮ ਅਤੇ ਹੋਰ ਪ੍ਰਸ਼ਾਸਨਿਕ ਜ਼ਿੰਮੇਵਾਰੀਆਂ ਵੀ ਨਿਭਾਉਣੀਆਂ ਪੈਂਦੀਆਂ ਹਨ, ਜਿਸ ਨਾਲ ਬੱਚਿਆਂ ਨੂੰ ਲੋੜੀਂਦਾ ਸਮਾਂ ਨਹੀਂ ਮਿਲ ਪਾ ਰਿਹਾ। ਇਸ ਮੌਕੇ ਭਾਈ ਲਾਲੋ ਪੰਜਾਬੀ ਮੰਚ ਦੇ ਆਗੂ ਹਰਜੀਤ ਸਿੰਘ ਖਿਆਲੀ ਅਤੇ ਪੰਚ ਏਕਮ ਸਿੰਘ ਛੀਨੀਵਾਲ ਕਲਾਂ ਨੇ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਸੁਧਾਰਾਂ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਤੋਂ ਉਲਟ ਹੈ। ਉਨ੍ਹਾਂ ਕਿਹਾ ਕਿ ਜਦੋਂ ਬੱਚੇ ਘਰ ਪਰਤਦੇ ਹਨ ਤਾਂ ਕਈ ਵਾਰ ਉਨ੍ਹਾਂ ਨੂੰ ਸਕੂਲ ਤੋਂ ਦਿੱਤਾ ਗਿਆ ਪਾਠ ਜਾਂ ਘਰੇਲੂ ਕੰਮ ਵੀ ਨਹੀਂ ਮਿਲਦਾ, ਜਿਸ ਕਾਰਨ ਮਾਪਿਆਂ ਵਿੱਚ ਚਿੰਤਾ ਵਧ ਰਹੀ ਹੈ।