ਨਿਊ ਇੰਡੀਆ ਲਿਟਰੇਸੀ ਪ੍ਰੋਗਰਾਮ ਤਹਿਤ ਵਰਕਸ਼ਾਪ ਕਰਵਾਈ
ਨਿਊ ਇੰਡੀਆ ਲਿਟਰੇਸੀ ਪ੍ਰੋਗਰਾਮ ਤਹਿਤ ਵਰਕਸ਼ਾਪ ਕਰਵਾਈ
Publish Date: Wed, 18 Feb 2026 03:26 PM (IST)
Updated Date: Wed, 18 Feb 2026 03:30 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਨਿਊ ਇੰਡੀਆ ਲਿਟਰੇਸੀ ਪ੍ਰੋਗਰਾਮ ਤਹਿਤ ਤਰਕਸ਼ੀਲ ਭਵਨ ਬਰਨਾਲਾ ਵਿਖੇ ਡਾਇਟ ਪ੍ਰਿੰਸੀਪਲ ਡਾ. ਮੁਨੀਸ਼ ਮੋਹਨ ਸ਼ਰਮਾ ਦੀ ਅਗਵਾਈ ਹੇਠ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ’ਚ ਲਗਭਗ 300 ਨੋਡਲ ਨਿਲਪ ਇੰਚਾਰਜ ਅਤੇ ਅਧਿਆਪਕ ਹਾਜ਼ਰ ਰਹੇ। ਪ੍ਰਿੰਸੀਪਲ ਮੁਨੀਸ਼ ਮੋਹਨ ਸ਼ਰਮਾ ਵੱਲੋਂ ਨਿਊਜ਼ਲੈਟਰ/ਖ਼ਬਰਨਾਮਾ ਵੀ ਜਾਰੀ ਕੀਤਾ ਗਿਆ। ਇਸ ਮੌਕੇ ਡਾਇਟ ਪ੍ਰਿੰਸੀਪਲ ਮੁਨੀਸ਼ ਮੋਹਨ ਸ਼ਰਮਾ, ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ ਸਿੱਖਿਆ) ਸੁਨੀਤਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਇੰਦੂ ਸਿੰਮਕ ਅਤੇ ਡਿਪਟੀ ਡੀਈਓ ਡਾ. ਬਰਜਿੰਦਰਪਾਲ ਸਿੰਘ ਨੇ ਸਾਂਝੇ ਤੌਰ ’ਤੇ ਕਿਹਾ ਕਿ ਨਿਊ ਇੰਡੀਆ ਲਿਟਰੇਸੀ ਪ੍ਰੋਗਰਾਮ ਦਾ ਮੁੱਖ ਮਕਸਦ ਕੇਵਲ ਪੜ੍ਹਨਾ-ਲਿਖਣਾ ਹੀ ਨਹੀਂ, ਬਲਕਿ ਸਮਾਜ ਦੇ ਹਰ ਵਰਗ ਨੂੰ ਸਿੱਖਿਆ ਨਾਲ ਜੋੜ ਕੇ ਉਨ੍ਹਾਂ ਨੂੰ ਸਵੈ-ਨਿਰਭਰ ਬਣਾਉਣਾ ਹੈ। ਇਹ ਪ੍ਰੋਗਰਾਮ ਦੇਸ਼ ਦੀ ਤਰੱਕੀ ਵੱਲ ਇਕ ਮਹੱਤਵਪੂਰਨ ਕਦਮ ਹੈ। ਇਸ ਪ੍ਰੋਗਰਾਮ ਦੀ ਸਫਲਤਾ ਲਈ ਅਧਿਆਪਕਾਂ ਅਤੇ ਨੋਡਲ ਇੰਚਾਰਜਾਂ ਦੀ ਭੂਮਿਕਾ ਬਹੁਤ ਅਹਿਮ ਹੈ ਕਿਉਂਕਿ ਇਹੀ ਲੋਕ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਪ੍ਰੇਰਿਤ ਕਰ ਕੇ ਸਿੱਖਿਆ ਨਾਲ ਜੋੜਨ ’ਚ ਸਹਾਇਤਾ ਕਰਦੇ ਹਨ। ਸਿੱਖਿਆ ਅਧਿਕਾਰੀਆਂ ਵੱਲੋਂ ਇਲੈਕਸ਼ਨ ਸੈੱਲ ਬਰਨਾਲਾ ਦੇ ਇੰਚਾਰਜ ਮੁਨੀਸ਼ ਕੁਮਾਰ ਸ਼ਰਮਾ ਅਤੇ ਕਲਰਕ ਪ੍ਰਦੀਪ ਕੁਮਾਰ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਬੀਪੀਈਓ ਸ਼ਹਿਣਾ ਹਰਿੰਦਰ ਬਰਾੜ, ਬੀਪੀਈਓ ਗੁਰਦੀਪ ਸਿੰਘ, ਪ੍ਰੋਗਰਾਮ ਪ੍ਰਬੰਧਕ ਡੀਆਰਸੀ ਕਮਲਦੀਪ ਅਤੇ ਕੁਲਦੀਪ ਭੁੱਲਰ, ਲੈਕਚਰਾਰ ਬਲਵਿੰਦਰ ਸਿੰਘ, ਸਟੇਜ ਸੰਚਾਲਕ ਰਸ਼ਮੀ, ਅਮਨਿੰਦਰ ਸਿੰਘ ਕੁਠਾਲਾ, ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ, ਡੀਐੱਮ ਆਈਸੀਟੀ ਮਹਿੰਦਰਪਾਲ, ਸੀਐੱਚਟੀ ਹਰਪ੍ਰੀਤ ਸਿੰਘ, ਤੇਜਿੰਦਰ ਸ਼ਰਮਾ, ਸਤੀਸ਼ ਜੈਦਕਾ, ਸੁਖਪਾਲ ਢਿੱਲੋਂ, ਗੁਰਸੇਵਕ ਸਿੰਘ, ਰਜਿੰਦਰ ਕੁਮਾਰ, ਸੂਰਿਆ ਕੁਮਾਰ, ਮਲਕੀਤ ਸਿੰਘ, ਸ਼ਿਵਮ ਮਿੱਤਲ, ਅਮ੍ਰਿਤਪਾਲ ਕੌਰ ਅਤੇ ਰਜਿਸਟ੍ਰੇਸ਼ਨ ਟੀਮ ਦੇ ਮੈਂਬਰ ਆਦਿ ਹਾਜ਼ਰ ਸਨ।