ਮੀਰੀ ਪੀਰੀ ਖਾਲਸਾ ਕਾਲਜ ’ਚ ਐੱਨਐੱਸਐੱਸ ਕੈਂਪ ਦਾ ਉਦਘਾਟਨੀ ਸਮਾਗਮ ਕਰਵਾਇਆ
ਮੀਰੀ ਪੀਰੀ ਖਾਲਸਾ ਕਾਲਜ ਭਦੌੜ ਵਿਖੇ ਸੱਤ ਰੋਜ਼ਾ ਐਨ ਐਸ ਐਸ ਕੈਂਪ ਦਾ ‘ਉਦਘਾਟਨੀ ਸਮਾਰੋਹ’ ਕਰਵਾਇਆ
Publish Date: Wed, 28 Jan 2026 04:56 PM (IST)
Updated Date: Wed, 28 Jan 2026 04:58 PM (IST)

ਯੋਗੇਸ਼ ਸ਼ਰਮਾ, ਪੰਜਾਬੀ ਜਾਗਰਣ ਭਦੌੜ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਵਿਖੇ ਪ੍ਰਿੰਸੀਪਲ ਪ੍ਰੋ. ਮਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐੱਨਐੱਸਐੱਸ ਕੋਆਰਡੀਨੇਟਰ ਅਨਹਦ ਸਿੰਘ ਗਿੱਲ ਅਤੇ ਅਰੁਣ ਕੁਮਾਰ (ਐੱਨਐੱਸਐੱਸ ਕੋਆਰਡੀਨੇਟਰ ਸਕੂਲਾਂ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੱਤ ਰੋਜ਼ਾ ਐੱਨਐੱਸਐੱਸ ਕੈਂਪ ਦੀ ਆਰੰਭਤਾ ਕੀਤੀ ਗਈ। ਜਿਸ ’ਚ ਸਭ ਤੋਂ ਪਹਿਲਾ ਵਲੰਟੀਅਰਜ਼ ਵੱਲੋਂ ਸਰੀਰਕ ਤੰਦਰੁਸਤੀ ਲਈ ਯੋਗਾ ਕੀਤਾ ਗਿਆ। ਯੋਗਾ ਕਰਨ ਉਪਰੰਤ ਵਲੰਟੀਅਰਜ਼ ਵੱਲੋਂ ਕਾਲਜ ਕੈਂਪਸ ਦੀ ਸਫ਼ਾਈ ਕੀਤੀ ਗਈ। ਸੱਤ ਰੋਜ਼ਾ ਐੱਨਐੱਸਐੱਸ ਕੈਂਪ ਦੇ ਉਦਘਾਟਨੀ ਸਮਾਗਮ ’ਚ ਮੁੱਖ ਮਹਿਮਾਨ ਸਿਕੰਦਰ ਸਿੰਘ ਢੁੱਡੀਕੇ ਨੇ ਸ਼ਿਰਕਤ ਕੀਤੀ। ਸਿਕੰਦਰ ਸਿੰਘ ਢੁੱਡੀਕੇ ਨੇ ਵਲੰਟੀਅਰਜ਼ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਕੁਝ ਲੋਕ ਕਹਿੰਦੇ ਹਨ, ਕੁਝ ਸੁਣਦੇ ਹਨ ਤੇ ਕੁਝ ਕਰਕੇ ਦੱਸਦੇ ਹਨ। ਉਨ੍ਹਾਂ ਦੱਸਿਆ ਕਿ ਨਸ਼ੇ ਦੀ ਆਦਤ ਕਿਸੇ ਅਹੁਦੇ ਦੀ ਮੁਹਤਾਜ਼ ਨਹੀ। ਪਰ ਇਹ ਇੰਨੀ ਵੀ ਭਿਆਨਕ ਨਹੀਂ ਕਿ ਇਸ ਨੂੰ ਛੱਡਿਆ ਨਹੀਂ ਜਾ ਸਕਦਾ। ਉਨ੍ਹਾਂ ਨੇ ਆਪਣੇ ਜੀਵਨ ਦੇ ਕੁਝ ਹਵਾਲੇ ਦੇ ਕੇ ਵਲੰਟੀਅਰਜ਼ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਨਸ਼ਾ ਛੱਡਣ ਲਈ ਸਹੀ ਸੇਧ ਦੇਣ ਦੀ ਲੋੜ ਹੈ। ਇਸ ਸਮਾਗਮ ਦੌਰਾਨ ਪ੍ਰੋ. ਜਸਪ੍ਰੀਤ ਸਿੰਘ ਨੇ ਆਏ ਮੁੱਖ ਮਹਿਮਾਨਾਂ ਤੇ ਵਿਸ਼ੇਸ਼ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਜੀ ਆਇਆਂ ਆਖਿਆ I ਕਾਲਜ ਦੇ ਐੱਨਐੱਸਐੱਸ ਯੂਨਿਟ ਦੇ ਪ੍ਰੋਗਰਾਮ ਅਫਸਰ ਕਾਲਜ ਪ੍ਰੋ. ਜਸਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਕੈਂਪ ਦੇ ਨਿਯਮਾਂ ਪ੍ਰਤੀ ਜਾਣਕਾਰੀ ਦਿੱਤੀ। ਇਸ ਸਾਰੇ ਸਮਾਗਮ ਦੌਰਾਨ ਸਟੇਜ ਸੰਚਾਲਕ ਦੀ ਭੂਮਿਕਾ ਪ੍ਰੋ. ਸੁਖਪਾਲ ਸਿੰਘ ਵੱਲੋਂ ਬਖੂਬੀ ਨਿਭਾਈ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਐੱਨਐੱਸਐੱਸ ਦੇ ਇਤਿਹਾਸ ਅਤੇ ਵਿਦਿਆਰਥੀ ਜੀਵਨ ਵਿੱਚ ਇਸ ਦੀ ਮਹੱਤਤਾ ਬਾਰੇ ਵਿਸਥਾਰ ’ਚ ਦੱਸਿਆ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੇ ਕੈਂਪ ਵਿਦਿਆਰਥੀਆਂ ’ਚ ਸਹਿਯੋਗ ਅਤੇ ਏਕੇ ਦੀ ਭਾਵਨਾ ਪੈਦਾ ਕਰਦੇ ਹਨ ਤਾਂ ਜੋ ਕਿਸੇ ਮੁਸ਼ਕਿਲ ਸਮੇਂ ਇਕੱਠੇ ਹੋ ਕੇ ਪੀੜਤਾਂ ਦੀ ਮਦਦ ਕੀਤੀ ਜਾ ਸਕੇ। ਪ੍ਰੋਗਰਾਮ ਦੇ ਅਖੀਰ ’ਚ ਵਾਈਸ ਪ੍ਰਿੰਸੀਪਲ ਡਾ. ਵੰਦਨਾ ਸੁਖੀਜਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਕੈਂਪ ਦੇ ਪਹਿਲੇ ਦਿਨ ਵਲੰਟੀਅਰਾਂ ਲਈ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਗਰੁੱਪ ਵੱਲੋਂ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਤੋਂ ਇਲਾਵਾ ਸਫ਼ਾਈ ਦੇ ਨਾਲ-ਨਾਲ ਸੱਭਿਆਚਾਰਕ ਸਰਗਰਮੀਆਂ ਚਲਦੀਆਂ ਰਹੀਆਂ, ਜਿਨ੍ਹਾਂ ਸਰਗਰਮੀਆਂ ਦੌਰਾਨ ਵਿਦਿਆਰਥੀਆਂ ਨੇ ਗੀਤ ਅਤੇ ਕਵੀਸ਼ਰੀ ਗਾ ਕੇ ਖੂਬ ਮਨੋਰੰਜਨ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।