ਜਗਦੇਵ ਮਾਨ ਦੇ ਬਲਾਕ ਸੰਮਤੀ ਚੇਅਰਮੈਨ ਨਿਯੁਕਤ ਹੋਣ ’ਤੇ ਮਨਾਈ ਖੁਸ਼ੀ
ਜਗਦੇਵ ਮਾਨ ਦੇ ਬਲਾਕ ਸੰਮਤੀ ਚੇਅਰਮੈਨ ਨਿਯੁਕਤ ਹੋਣ ’ਤੇ ਵਰਕਰਾਂ ਤੇ ਪਿੰਡ ਵਾਸੀਆਂ ’ਚ ਖੁਸ਼ੀ
Publish Date: Wed, 18 Mar 2026 03:41 PM (IST)
Updated Date: Wed, 18 Mar 2026 03:43 PM (IST)
ਬਰਨਾਲਾ : ਬਲਾਕ ਸੰਮਤੀ ਬਰਨਾਲਾ ਤੋਂ ਜਗਦੇਵ ਸਿੰਘ ਮਾਨ ਨੂੰ ਚੇਅਰਮੈਨ ਨਿਯੁਕਤ ਕਰਨ ’ਤੇ ਸਮੂਹ ਪਾਰਟੀ ਵਰਕਰਾਂ ਤੇ ਪਿੰਡ ਸੇਖਾ ਵਾਸੀਆਂ ’ਚ ਖੁਸ਼ੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ’ਤੇ ਜਗਦੇਵ ਮਾਨ ਨੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਤੇ ਸਮੁੱਚੇ ਸੀਨੀਅਰ ਆਗੂਆਂ ਤੇ ਪਾਰਟੀ ਵਰਕਰਾਂ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰ ਉਸ ਨੂੰ ਸੌਂਪੀ ਗਈ ਹੈ, ਉਹ ਉਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਨਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਮੂਹ ਮੈਂਬਰਾਂ ਤੇ ਅਹੁਦੇਦਾਰਾਂ ਨੂੰ ਨਾਲ ਲੈ ਕੇ ਵਿਕਾਸ ਕਾਰਜਾਂ ਦੇ ਕੰਮ ਕਰਨਗੇ।
ਉਨ੍ਹਾ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਉਹ ਪਾਰਟੀ ਦੀ ਚੜ੍ਹਤ ਲਈ ਦਿਨ-ਰਾਤ ਇੱਕ ਕਰਨਗੇ ਤੇ ਵੱਧ ਤੋਂ ਵੱਧ ਵਰਕਰਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ। ਪਾਰਟੀ ਦੀਆਂ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਆਮ ਘਰਾਂ ਦੇ ਨੌਜਵਾਨਾਂ ਨੂੰ ਅੱਗੇ ਲਿਆ ਕੇ ਅਹੁਦੇਦਾਰਿਆਂ ਦੇ ਨਿਵਾਜਿਆ ਹੈ, ਪਹਿਲਾਂ ਅਜਿਹਾ ਨਹੀਂ ਹੁੰਦਾ ਸੀ। ਉਨ੍ਹਾਂ ਦੀ ਨਿਯੁਕਤੀ ’ਤੇ ਪਿੰਡ ਸੇਖਾ ਵਾਸੀਆਂ ਵੱਲੋਂ ਉਨ੍ਹਾਂ ਦਾ ਹਾਰ ਪਾ ਕੇ ਸਵਾਗਤ ਕੀਤਾ ਗਿਆ ਤੇ ਲੰਡੂ ਵੰਡੇ ਗਏ। ਇਸ ਮੌਕੇ ਵੱਡੀ ਗਿਣਤੀ ’ਚ ਪਾਰਟੀ ਆਗੂ ਤੇ ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ।