- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਰਨਾਲਾ ਦੇ ਵੋਟਰਾਂ ਵਲੋਂ ਡਾ. ਸੁਖਦੇਵ ਸਿੰਘ ਸਿਰਸਾ ਨੂੰ ਮਿਲਿਆ ਭਰਪੂਰ ਸਮਰਥਨ

ਕੈਪਸ਼ਨ: ਕਰਵਾਏ ਗਏ ਸਮਾਗਮ ਦੌਰਾਨ ਹਾਜ਼ਰੀਨ।
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੀ ਇਕਾਈ ਬਰਨਾਲਾ ਵਲੋਂ ਜ਼ਿਲ੍ਹੇ ਦੀਆਂ ਵੱਖ ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੱਕ ਵਿਸ਼ੇਸ਼ ਇਕੱਤਰਤਾ ਰੱਖੀ ਗਈ। ਜਿਸ ’ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਦੀ ਚੋਣ ਲੜ ਰਹੇ ਡਾ.ਸੁਖਦੇਵ ਸਿੰਘ ਸਿਰਸਾ ਨੇ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਕਰ ਰਹੇ ਸਿਹਤ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਡਾ. ਜਸਬੀਰ ਸਿੰਘ ਔਲਖ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸੈਨੇਟ ਦੀ ਚੋਣ ’ਚ ਸਾਹਿਤਕ, ਸੱਭਿਆਚਾਰਕ ਤੇ ਸਮੁੱਚੀਆਂ ਲੋਕ ਪੱਖੀ ਜਥੇਬੰਦੀਆਂ ਨੇ ਡਾ. ਸੁਖਦੇਵ ਸਿੰਘ ਸਿਰਸਾ ਨੂੰ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਹੈ।
ਖ਼ੁਸ਼ੀ ਦੀ ਗੱਲ ਇਹਨਾਂ ਜੱਥੇਬੰਦੀਆਂ ਦੇ ਕਾਰਕੁਨਾਂ ਨੇ ਹਰ ਵੋਟਰ ਨਾਲ਼ ਰਾਬਤਾ ਕਰਨ ਦਾ ਯਤਨ ਕਰ ਰਹੇ ਹਨ। ਡਾ. ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਚੋਣ ਲੜਨਾ ਮੇਰਾ ਸ਼ੌਕ ਬਲਕਿ ਅਜੋਕੇ ਹਾਲਾਤਾਂ ਨੂੰ ਦੇਖਦਿਆਂ ਇੱਕ ਲੋੜ ਬਣ ਗਈ ਹੈ। ਉਨ੍ਹਾਂ ਪੰਜਾਬ ਤੋਂ ਬਿਨ੍ਹਾਂ ਹਰਿਆਣਾ, ਹਿਮਾਚਲ, ਜੰਮੂ ਕਸ਼ਮੀਰ ਤੇ ਉਤਰਾਖੰਡ ਦੀ ਚੋਣ ਮੁਹਿੰਮ ਬਾਰੇ ਵਿਸਤਾਰ ’ਚ ਜਾਣਕਾਰੀ ਦਿੰਦਿਆਂ ਕਿਹਾ ਕਿ ਜੇ ਅਸੀਂ ਅੱਜ ਅਵੇਸਲੇ ਹੋ ਗਏ ਤਾਂ ਆਉਣ ਵਾਲਾ ਸਮਾਂ ਸਾਨੂੰ ਕਦੇ ਮੁਆਫ ਨਹੀਂ ਕਰੇਗਾ। ਸਮਾਗਮ ਦੇ ਆਰੰਭ ’ਚ ਜਿੱਥੇ ਡਾ.ਹਰਿਭਗਵਾਨ ਤੇ ਭੋਲਾ ਸਿੰਘ ਸੰਘੇੜਾ ਨੇ ਇਕਾਈ ਦੀਆਂ ਸਰਗਰਮੀਆਂ ਬਾਰੇ ਜਾਣਕਾਰੀ ਦਿੱਤੀ ਉੱਥੇ ਡਾ. ਕੁਲਦੀਪ ਸਿੰਘ ਦੀਪ ਨੇ ਚੋਣ ਪ੍ਰਕਿਰਿਆ ਨਾਲ਼ ਜੁੜੇ ਤਕਨੀਕੀ ਪੱਖਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਯਾਦਵਿੰਦਰ ਸਿੰਘ ਤਪਾ ਦੇ ਨਵਪ੍ਰਕਾਸ਼ਿਤ ਨਾਵਲ 'ਜੁੱਤੀ ਕਸੂਰੀ' ਨੂੰ ਲੋਕ ਅਰਪਣ ਕਰਨ ਦੀ ਰਸਮ ਵੀ ਨਿਭਾਈ ਗਈ। ਜਿਸ ’ਚ ਪ੍ਰਧਾਨਗੀ ਮੰਡਲ ਦਾ ਸਾਥ ਮੇਜਰ ਸਿੰਘ ਗਿੱਲ, ਨਰਾਇਣ ਦੱਤ ਤੇ ਮਾਸਟਰ ਰਾਮ ਕੁਮਾਰ ਨੇ ਵੀ ਦਿੱਤਾ। ਸਮਾਗਮ ’ਚ ਤੇਜਾ ਸਿੰਘ ਤਿਲਕ, ਰਾਮ ਪਾਲ ਸ਼ਾਹਪੁਰੀ, ਤੇਜਿੰਦਰ ਚੰਡਿਹੋਕ, ਰਾਮ ਸਰੂਪ ਸ਼ਰਮਾ, ਗੁਰਪਾਲ ਸਿੰਘ ਬਿਲਾਵਲ, ਹਰਚਰਨ ਸਿੰਘ ਚਹਿਲ, ਬਿੱਕਰ ਸਿੰਘ ਔਲਖ, ਸੁਦਰਸ਼ਨ ਗੁੱਡੂ, ਪ੍ਰਿੰਸੀਪਲ ਚਰਨਦੀਪ ਸਿੰਘ, ਪਵਨ ਪਰਿੰਦਾ, ਪਰਮਜੀਤ ਕੌਰ, ਉਜਾਗਰ ਸਿੰਘ ਮਾਨ ਤੇ ਗੁਰਮੀਤ ਸੁਖਪੁਰ ਆਦਿ ਹਾਜ਼ਰ ਸਨ।