- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਰਨਾਲਾ 'ਚ ਝੋਨੇ ਦੀ ਖਰੀਦ ਤੇ ਚੁਕਾਈ ਜ਼ੋਰਾਂ 'ਤੇ : ਡੀਸੀ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ, ਲਿਫਟਿੰਗ ਅਤੇ ਜ਼ਿਮੀਂਦਾਰਾਂ ਨੂੰ ਫਸਲ ਦੇ ਪੈਸਿਆਂ ਦੀ ਅਦਾਇਗੀ ਦਾ ਕੰਮ ਨਿਰਵਿਘਨ ਅਤੇ ਤੇਜ਼ੀ ਨਾਲ ਚੱਲ ਰਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਪੂਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਕਿਸਾਨ ਨੂੰ ਆਪਣੀ ਜਿਣਸ ਵੇਚਣ ਵਿੱਚ ਕੋਈ ਦਿੱਕਤ ਨਾ ਆਵੇ। ਹੁਣ ਤੱਕ ਦੀ ਖਰੀਦ ਅਤੇ ਅਦਾਇਗੀ ਦੇ ਅੰਕੜੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਕੁੱਲ 2,61,161 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 2,25,923 ਮੀਟ੍ਰਿਕ ਟਨ ਫ਼ਸਲ ਸਰਕਾਰੀ ਤੇ ਪ੍ਰਾਈਵੇਟ ਖਰੀਦ ਏਜੰਸੀਆਂ ਵੱਲੋਂ ਖਰੀਦੀ ਜਾ ਚੁੱਕੀ ਹੈ। ਕਿਸਾਨਾਂ ਨੂੰ ਫਸਲ ਦਾ ਭੁਗਤਾਨ ਸਮੇਂ ਸਿਰ ਸੁਚਾਰੂ ਢੰਗ ਨਾਲ ਕਰਦਿਆਂ ਹੁਣ ਤੱਕ 497 ਕਰੋੜ ਰੁਪਏ ਦੀ ਅਦਾਇਗੀ ਸਿੱਧੀ ਉਨ੍ਹਾਂ ਦੇ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ।
------
1,17,417 ਮੀਟ੍ਰਿਕ ਟਨ ਝੋਨਾ ਮੰਡੀਆਂ ’ਚੋਂ ਚੁੱਕਿਆ ਚੁੱਕਾ : ਡੀਐੱਮਓ
ਜ਼ਿਲ੍ਹਾ ਮੰਡੀ ਅਫ਼ਸਰ ਬੀਰੇਂਦਰ ਸਿੰਘ ਸਿੱਧੂ ਸਮੇਤ ਮਾਰਕੀਟ ਕਮੇਟੀ ਬਰਨਾਲਾ ਦੇ ਸਕੱਤਰ ਜਸ਼ਨਪ੍ਰੀਤ ਸਿੰਘ, ਤਪਾ ਤੇ ਭਦੌੜ ਦੇ ਸਕੱਤਰ ਹਰਦੀਪ ਸਿੰਘ, ਮਹਿਲ ਕਲਾਂ ਦੇ ਸਕੱਤਰ ਡੀਨ ਪਾਲਸ ਅਤੇ ਧਨੌਲਾ ਦੇ ਸਕੱਤਰ ਮਨਪ੍ਰੀਤ ਸਿੰਘ ਨੇ ਸਾਂਝੇ ਤੌਰ ’ਤੇ ਮੀਟਿੰਗ ਦੌਰਾਨ ਖਰੀਦ ਵੇਰਵੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਪਨਗ੍ਰੇਨ: 96,974 ਮੀਟ੍ਰਿਕ ਟਨ, ਮਾਰਕਫੈੱਡ: 55,542 ਮੀਟ੍ਰਿਕ ਟਨ, ਪਨਸਪ: 48,828 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ: 23,909 ਮੀਟ੍ਰਿਕ ਟਨ, ਪ੍ਰਾਈਵੇਟ ਵਪਾਰੀ (ਟਰੇਡਰਜ਼): 580 ਮੀਟ੍ਰਿਕ ਟਨ, ਲਿਫਟਿੰਗ 'ਚ ਤੇਜ਼ੀ ਅਤੇ ਮੰਡੀ ਪ੍ਰਬੰਧ ਅਧਿਕਾਰੀਆਂ ਨੇ ਦੱਸਿਆ ਕਿ ਖਰੀਦੇ ਗਏ ਝੋਨੇ ਦੀ ਚੁਕਾਈ ਵੀ ਨਾਲੋ-ਨਾਲ ਸੁਚਾਰੂ ਰੂਪ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਕੁੱਲ 1,17,417 ਮੀਟ੍ਰਿਕ ਟਨ ਝੋਨਾ ਮੰਡੀਆਂ 'ਚੋਂ ਚੁੱਕਿਆ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਖਰੀਦ ਏਜੰਸੀਆਂ ਤੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਮੰਡੀਆਂ ਵਿੱਚ ਆਉਣ ਵਾਲੇ ਕਿਸੇ ਵੀ ਕਿਸਾਨ, ਆੜ੍ਹਤੀਏ ਜਾਂ ਮਜ਼ਦੂਰ ਨੂੰ ਕੋਈ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਮੰਡੀ ਬੋਰਡ ਦੇ ਅਧਿਕਾਰੀਆਂ ਨੇ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹੇ ਦੀਆਂ ਪੰਜੇ ਮਾਰਕੀਟ ਕਮੇਟੀਆਂ ਵਿੱਚ ਸਰਕਾਰੀ ਮਾਪਦੰਡਾਂ ਅਨੁਸਾਰ ਸਾਰੇ ਇੰਤਜ਼ਾਮ ਮੁਕੰਮਲ ਹਨ ਅਤੇ ਢੋਆ-ਢੁਆਈ ਦਾ ਕੰਮ ਪੂਰੀ ਮੁਸਤੈਦੀ ਨਾਲ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਮੰਡੀ ਅਫ਼ਸਰ ਬਰਨਾਲਾ ਬੀਰਇੰਦਰ ਸਿੰਘ ਸਿੱਧੂ ਤੇ ਮਾਰਕੀਟ ਕਮੇਟੀ ਬਰਨਾਲਾ ਦੇ ਸਕੱਤਰ ਜਸ਼ਨਪ੍ਰੀਤ ਸਿੰਘ ਜਾਣਕਾਰੀ ਦਿੰਦੇ ਹੋਏ।