ਬੀਜੀਐੱਸ ’ਚ ਮਾਪੇ-ਅਧਿਆਪਕ ਮਿਲਣੀ ਕਰਵਾਈ
ਬੀਜੀਐਸ ’ਚ ‘ਮਾਪੇ ਅਧਿਆਪਕ ਮਿਲਣੀ’ ਕਰਵਾਈ
Publish Date: Wed, 04 Feb 2026 05:55 PM (IST)
Updated Date: Wed, 04 Feb 2026 05:59 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸਲਾਨਾ ਪ੍ਰੀਖਿਆਵਾਂ ਨੂੰ ਮੁੱਖ ਰੱਖਦੇ ਹੋਏ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਲੱਠ ਨੇ ਦੱਸਿਆ ਕਿ ਇਸ ਅਧਿਆਪਕ-ਮਾਪੇ ਮਿਲਣੀ ਦੌਰਾਨ ਅਧਿਆਪਕਾਂ ਵੱਲੋਂ ਬੱਚਿਆਂ ਦੀਆਂ ਸਕਾਰਾਤਮਕ ਪ੍ਰਾਪਤੀਆਂ ਬਾਰੇ ਜ਼ਿਕਰ ਕੀਤਾ ਗਿਆ ਤਾਂ ਜੋ ਵਿਦਿਆਰਥੀ ਨੂੰ ਚੰਗੀ ਪੜ੍ਹਾਈ ਲਈ ਪ੍ਰੇਰਿਤ ਕੀਤਾ ਜਾ ਸਕੇ। ਮਾਪੇ-ਅਧਿਆਪਕ ਮਿਲਣੀ ਬੱਚਿਆਂ ਦੇ ਉਨ੍ਹਾਂ ਖੇਤਰਾਂ ’ਚ ਮਾਤਾ-ਪਿਤਾ ਨੂੰ ਕੰਮ ਕਰਨ ’ਚ ਮਦਦ ਕਰਦਾ ਹੈ, ਜਿਨ੍ਹਾਂ ’ਚ ਉਨ੍ਹਾਂ ਦਾ ਬੱਚਾ ਉੱਤਮ ਹੋ ਰਿਹਾ ਹੈ ਜਾਂ ਕਿਸੇ ਪੱਖ ਤੋਂ ਪੱਛੜ ਰਿਹਾ ਹੈ। ਮਾਤਾ-ਪਿਤਾ ਅਤੇ ਅਧਿਆਪਕਾਂ ਦਾ ਲਗਾਤਾਰ ਗੱਲਬਾਤ ਕਰਦੇ ਰਹਿਣਾ ਉਨ੍ਹਾਂ ਦੇ ਬੱਚੇ ਦੀ ਸਿੱਖਣ ਦੀ ਪ੍ਰਕਿਰਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਸਕੂਲ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਮਾਪਿਆਂ ਵੱਲੋਂ ਸ਼ਲਾਘਾ ਕੀਤੀ ਗਈ।