- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿਛਲੇ ਕਈ ਦਿਨਾਂ ਤੋਂ ਬਿਜਲੀ ਕਰਮਚਾਰੀਆਂ ਦੀ ਹੜਤਾਲ ਹੋਣ ਕਾਰਨ ਬਿਜਲੀ ਦੀ ਨਿਰਵਿਘਨ ਸਪਲਾਈ ਵਿੱਚ ਮੁਸ਼ਕਲਾਂ ਆ ਰਹੀਆਂ ਹਨ, ਜਿਸ ਦੇ ਚਲਦਿਆਂ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਪਿਛਲੇ ਕਈ ਦਿਨਾਂ ਤੋਂ ਬਿਜਲੀ ਕਰਮਚਾਰੀਆਂ ਦੀ ਹੜਤਾਲ ਹੋਣ ਕਾਰਨ ਬਿਜਲੀ ਦੀ ਨਿਰਵਿਘਨ ਸਪਲਾਈ ਵਿੱਚ ਮੁਸ਼ਕਲਾਂ ਆ ਰਹੀਆਂ ਹਨ, ਜਿਸ ਦੇ ਚਲਦਿਆਂ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਮਸ ਭਰੀ ਗਰਮੀ ਨਾਲ ਬੇਹਾਲ ਲੋਕਾਂ ਦਾ ਜਿਉਣਾ ਮੁਸ਼ਕਲ ਹੋਇਆ ਪਿਆ ਹੈ, ਬਿਮਾਰ ਅਤੇ ਬਜ਼ੁਰਗ ਲੋਕਾਂ ਨੂੰ ਵੀ ਪਰੇਸ਼ਾਨੀ ਹੋ ਰਹੀ ਹੈ। ਕੱਲ ਰਾਤ ਬਿਜਲੀ ਗੁੱਲ ਹੋਣ ਤੋਂ ਬਾਅਦ ਸ਼ਹਿਰੀ ਅਤੇ ਬਸਤੀਆਂ ਦੇ ਲੋਕ ਇਕੱਠੇ ਹੋ ਕੇ ਬਿਜਲੀ ਗਰਿੱਡ ਵਿੱਚ ਚਲੇ ਗਏ ਪਰ ਉੱਥੇ ਕੋਈ ਵੀ ਕਰਮਚਾਰੀ ਨਾ ਹੋਣ ਕਾਰਨ ਅਤੇ ਨਾ ਹੀ ਅਧਿਕਾਰੀਆਂ ਵੱਲੋਂ ਫੋਨ ਨਾ ਚੁੱਕਣ ਕਾਰਨ ਲੋਕਾਂ ਦਾ ਗੁੱਸਾ ਭੜਕ ਗਿਆ ਅਤੇ ਲੋਕਾਂ ਨੇ ਬਿਜਲੀ ਵਿਭਾਗ ਅਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।
ਗਰੀਬ ਲੋਕਾਂ ਦਾ ਕਹਿਣਾ ਸੀ ਕਿ ਉਹ ਦਿਨ ਵੇਲੇ ਤਪਦੀ ਗਰਮੀ ਵਿੱਚ ਝੋਨਾ ਲਗਾਉਂਦੇ ਹਨ ਅਤੇ ਸ਼ਾਮ ਨੂੰ ਉਨਾਂ ਆਰਾਮ ਕਰਨਾ ਹੁੰਦਾ ਹੈ ਪਰ ਉਹਨਾਂ ਨੂੰ ਸਮੇਂ ਸਿਰ ਲਾਈਟ ਮੁਹੱਈਆ ਨਹੀਂ ਕਰਵਾਈ ਜਾਂਦੀ, ਜਿਸ ਕਾਰਨ ਉਹਨਾਂ ਦੇ ਬੱਚੇ ਪਸ਼ੂ ਬਿਮਾਰ ਹੋ ਰਹੇ ਹਨ। ਬਿਜਲੀ ਗਰਿੱਡ ਵਿੱਚ ਲੋਕ ਲੰਮਾ ਸਮਾਂ ਨਾਅਰੇਬਾਜੀ ਕਰਕੇ ਚਲੇ ਗਏ ਪਰ ਕਿਸੇ ਵੀ ਸਰਕਾਰੀ ਅਧਿਕਾਰੀ ਅਤੇ ਪ੍ਰਸ਼ਾਸਨ ਦੇ ਕੰਨਾਂ ਉੱਪਰ ਜੂੰ ਨਾ ਸਰਕੀ ਲੋਕਾਂ ਵਿੱਚ ਸਰਕਾਰ ਪ੍ਰਤੀ ਗੁੱਸਾ ਸਾਫ ਦੇਖਣ ਨੂੰ ਮਿਲ ਰਿਹਾ।