ਲੋਕਾਂ ਵੱਲੋਂ ਲੋਕ ਨਿਰਮਾਣ ਵਿਭਾਗ ਵਿਰੁੱਧ ਨਾਅਰੇਬਾਜ਼ੀ
ਲੋਕਾਂ ਕੀਤੀ ਲੋਕ ਨਿਰਮਾਣ ਵਿਭਾਗ ਵਿਰੁੱਧ ਨਾਅਰੇਬਾਜ਼ੀ
Publish Date: Sun, 16 Nov 2025 06:16 PM (IST)
Updated Date: Sun, 16 Nov 2025 06:17 PM (IST)

ਤਪਾ ਮੰਡੀ : ਤਹਿਸੀਲ ਕੰਪਲੈਕਸ ਨਜ਼ਦੀਕੀ ਲੋਕਾਂ ਵੱਲੋਂ ਸੜਕ ਦੀ ਖ਼ਸਤਾ ਹਾਲਤ ਨੂੰ ਲੈ ਕੇ ਲੋਕ ਨਿਰਮਾਣ ਵਿਭਾਗ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਹੈ। ਇਹ ਸੜਕ ਦਰਾਜ ਫਾਟਕਾਂ ਤੋਂ ਲੈ ਕੇ ਘੜੇਲੀ ਚੌਕ ਤਕ ਜਾਂਦੀ ਹੈ। ਵਿਭਾਗ ਵਿਰੁੱਧ ਨਾਆਰੇਬਾਜ਼ੀ ਕਰਦਿਆਂ ਮੇਲਾ ਸਿੰਘ ਢੱਡਵਾਲ, ਮੋਹਨ ਦਾਸ, ਸੇਵਕ ਦਾਸ, ਬੂਟਾ ਸਿੰਘ ਸਿਧੂ, ਦੀਪਾ ਸਿੰਘ ਆਦਿ ਦਾ ਕਹਿਣਾ ਹੈ ਕਿ ਇਸ ਸੜਕ’ ਤੇ ਦੋ ਧਾਰਮਿਕ ਅਸਥਾਨ, ਨੇੜੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਤਹਿਸੀਲ ਕੰਪਲੈਕਸ ’ਚ ਆਉਣ-ਜਾਣ ਵਾਲਿਆਂ ਦੀ ਭੀੜ ਲੱਗੀ ਰਹਿੰਦੀ ਹੈ। ਸੜਕ ਦੀ ਹਾਲਤ ਇੰਨੀ ਖ਼ਸਤਾ ਹੋਕੇ ਡੂੰਘੇ-ਡੂੰਘੇ ਟੋਏ ਪੈ ਗਏ ਹਨ ਕਿ ਦੋ ਪਹੀਆ ਵਾਹਨ ਚਾਲਕ ਹਾਦਸਿਆਂ ਦਾ ਸ਼ਿਕਾਰ ਹੁੰਦੇ ਰਹਿੰਦੇ ਹਨ। ਜਦਕਿ ਕੁਝ ਦਿਨ ਪਹਿਲਾਂ ਇੱਕ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਸੜਕ ਦੀ ਖਸਤਾ ਹਾਲਤ ਕਾਰਨ ਡਿੱਗ ਕੇ ਮੌਤ ਹੋ ਗਈ ਸੀ। ਲੋਕਾਂ ਦਾ ਕਹਿਣਾ ਹੈ ਕਿ ਇਸ ਸੜਕ ’ਤੇ ਆਵਾਜਾਈ ਬਹੁਤ ਹੈ ਪਰ ਸੜਕ ’ਤੇ ਪਏ ਟੋਇਆਂ ਕਾਰਨ ਰਾਹਗੀਰਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹ ਸੜਕ ਦਰਾਜ-ਦਰਾਕਾ, ਆਲੀਕੇ, ਸੰਧੂ ਕਲਾਂ, ਨੈਣੇਵਾਲ, ਭਦੌੜ, ਘੁੜੈਲੀ, ਘੁੜੈਲੀ ਆਦਿ ਪਿੰਡਾਂ ਨੂੰ ਜੋੜਦੀ ਹੈ। ਬਰਸਾਤ ਦੇ ਦਿਨਾਂ ’ਚ ਟੋਇਆਂ ’ਚ ਮੀਂਹ ਦਾ ਪਾਣੀ ਭਰ ਜਾਣ ਕਾਰਨ ਹੋਰ ਜ਼ਿਆਦਾ ਹਾਦਸੇ ਵਾਪਰਨ ਦਾ ਡਰ ਬਣ ਜਾਂਦਾ ਹੈ। ਲੋਕਾਂ ਦੀ ਸਰਕਾਰ ਤੋਂ ਮੰਗ ਹੈ ਕਿ ਇਸ ਰੋਡ ਵੱਲ ਜਲਦੀ ਤੋਂ ਜਲਦੀ ਧਿਆਨ ਦਿੱਤਾ ਜਾਵੇ ਨਹੀਂ ਤਾਂ ਲੋਕ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।