ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ’ਚ ਪਲੇਸਮੈਂਟ ਕੈਂਪ ਭਲਕੇ
ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ 'ਚ ਪਲੇਸਮੈਂਟ ਕੈਂਪ ਭਲਕੇ
Publish Date: Wed, 18 Feb 2026 03:31 PM (IST)
Updated Date: Wed, 18 Feb 2026 03:33 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਧਨੌਲਾ ਰੋਡ ਬਰਨਾਲਾ ’ਚ 20 ਫਰਵਰੀ ਨੂੰ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ। ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਬਰਨਾਲਾ ਦੇ ਪ੍ਰਿੰਸੀਪਲ ਪ੍ਰਗਟ ਰਾਮ ਵੱਲੋਂ ਦੱਸਿਆ ਗਿਆ ਕਿ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਧਨੌਲਾ ਰੋਡ ਬਰਨਾਲਾ ਵਿਖੇ 20 ਫਰਵਰੀ 2026 ਨੂੰ ‘ਇਨਵੈਨਟਿਵ ਸਾਫਟਵੇਅਰ ਸੋਲਿਊਸ਼ਨ ਪ੍ਰਾਈਵੇਟ ਲਿਮਟਿਡ’ ਵੱਲੋਂ ਡਵੀਜ਼ਨ ਇੰਚਾਰਜ ਅਤੇ ਕਿਊਸੀ ਫੀਲਡ ਐਡੀਟਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੈਂਪ ’ਚ ਘੱਟੋ ਘੱਟ ਯੋਗਤਾ, ਆਈਟੀਆਈ-ਇਲੈਕਟ੍ਰੀਕਲ, ਵਾਇਰਮੈਨ ਅਤੇ ਇਲੈਕਟ੍ਰੋਨਿਕਸ ਟਰੇਡ ਦੇ ਪਾਸ ਆਊਟ ਸਿਖਿਆਰਥੀ ਹਿੱਸਾ ਲੈ ਸਕਦੇ ਹਨ, ਜਿਨ੍ਹਾਂ ਦੀ ਉਮਰ ਸੀਮਾ 18 ਤੋਂ 35 ਸਾਲ ਤਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹਿੱਸਾ ਲੈਣ ਵਾਲੇ ਪ੍ਰਾਰਥੀਆਂ ਕੋਲ ਆਪਣਾ ਦੋ ਪਹੀਆ ਵਾਹਨ ਅਤੇ ਡਰਾਈਵਿੰਗ ਲਾਇਸੈਂਸ ਹੋਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਪ੍ਰਾਰਥੀ ਯੋਗਤਾ ਸਰਟੀਫਿਕੇਟ ਅਤੇ ਵੇਰਵਾ ਲੈ ਕੇ ਕੈਂਪ ਵਾਲੇ ਦਿਨ ਸਵੇਰੇ 10 ਵਜੇ ਪਹੁੰਚਣ।