ਸੇਵਾ ਕੇਂਦਰ ਦੇ ਮੁਲਾਜ਼ਮਾਂ 'ਤੇ ਅੱਧੀ ਰਾਤ ਪੁਲਿਸ ਦਾ ਐਕਸ਼ਨ: ਤੜਕੇ ਚੁੱਪ-ਚੁਪੀਤੇ ਚੁੱਕਿਆ ਧਰਨਾ, ਪ੍ਰਦਰਸ਼ਨਕਾਰੀਆਂ ਨੂੰ ਡੱਕਿਆ ਥਾਣੇ 'ਚ, ਮੁਲਾਜ਼ਮਾਂ 'ਚ ਭਾਰੀ ਰੋਸ!
ਪਿਛਲੇ ਲੰਮੇਂ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜ੍ਹਤਾਲ 'ਤੇ ਬੈਠ ਕੇ ਧਰਨਾ ਦੇ ਰਹੇ ਸੇਵਾ ਕੇਂਦਰ ਦੇ ਮੁਲਾਜ਼ਮਾਂ ਨੂੰ ਮੰਗਲਵਾਰ ਚੁੱਪ ਚੁਪੀਤੇ ਪੁਲਿਸ ਚੁੱਕ ਲਿਆ ਤੇ ਧਰਨਾ ਖਤਮ ਕਰਵਾ ਦਿੱਤਾ। ਰੋਹ 'ਚ ਆਏ ਸੇਵਾ ਕੇਂਦਰ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
Publish Date: Tue, 09 Jun 2026 12:15 PM (IST)
Updated Date: Tue, 09 Jun 2026 12:18 PM (IST)

ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ - ਪਿਛਲੇ ਲੰਮੇਂ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜ੍ਹਤਾਲ 'ਤੇ ਬੈਠ ਕੇ ਧਰਨਾ ਦੇ ਰਹੇ ਸੇਵਾ ਕੇਂਦਰ ਦੇ ਮੁਲਾਜ਼ਮਾਂ ਨੂੰ ਮੰਗਲਵਾਰ ਚੁੱਪ ਚੁਪੀਤੇ ਪੁਲਿਸ ਚੁੱਕ ਲਿਆ ਤੇ ਧਰਨਾ ਖਤਮ ਕਰਵਾ ਦਿੱਤਾ। ਰੋਹ 'ਚ ਆਏ ਸੇਵਾ ਕੇਂਦਰ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਜਾਣਕਾਰੀ ਅਨੁਸਾਰ, ਬਰਨਾਲਾ ਜਿਲ੍ਹੇ ਅੰਦਰ ਬਰਨਾਲਾ, ਤਪਾ, ਮਹਿਲ ਕਲਾਂ, ਭਦੌੜ, ਸਹਿਣਾ ਵਿਖੇ ਚੱਲ ਰਹੇ 14 ਦੇ ਕਰੀਬ ਸੇਵਾ ਕੇਂਦਰਾਂ 'ਚ ਕੰਮ ਕਰਦੇ ਮੁਲਾਜ਼ਮਾਂ ਵਲੋਂ ਸੇਵਾ ਕੇਂਦਰਾਂ ਅੱਗੇ ਧਰਨਾ ਦਿੱਤਾ ਜਾ ਰਿਹਾ ਸੀ, ਮੰਗਲਵਾਰ ਨੂੰ ਪੁਲਿਸ ਨੇ ਮੁਲਾਜ਼ਮਾਂ ਦੇ ਧਰਨੇ ਵਾਲੀ ਥਾਂ *ਤੇ ਪਹੁੰਚ ਕੇ ਧਰਨਾ ਚੁਕਵਾ ਦਿੱਤਾ ਤੇ ਵਿਰੋਧ ਕਰ ਰਹੇ ਕੁੱਝ ਮਹਿਲਾ ਮੁਲਾਜ਼ਮਾਂ ਨੂੰ ਪੁਲਿਸ ਨੇ ਆਪਣੀ ਗੱਡੀ 'ਚ ਬਿਠਾ ਕੇ ਥਾਣੇ ਲੈ ਗਏ। ਇਸ ਮੌਕੇ ਮੁਲਾਜ਼ਮਾਂ ਨੇ ਵਿਰੋਧ ਕਰਦਿਆਂ ਪੰਜਾਬ ਸਰਕਾਰ ਦੇ ਖਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸੇਵਾ ਕੇਂਦਰ 'ਚ ਕੰਮ ਕਰਦੇ ਮੁਲਾਜ਼ਮਾਂ ਲਵਪ੍ਰੀਤ ਸਿੰਘ, ਗਗਨਦੀਪ ਸਿੰਘ, ਚਰਨਜੀਤ ਸਿੰਘ, ਗੁਰਵਿੰਦਰ ਸਿੰਘ, ਬਲਕਾਰ ਸਿੰਘ, ਦਿਲਦਾਰ ਖਾਨ, ਸੰਦੀਪ ਕੌਰ ਤੇ ਗੁਰਵਿੰਦਰ ਕੌਰ ਆਦਿ ਨੇ ਕਿਹਾ ਕਿ ਉਹ ਪਿਛਲੇ ਲੰਮੇਂ ਸਮੇਂ ਤੋਂ ਸੇਵਾ ਕੇਂਦਰਾਂ 'ਚ ਕੰਮ ਕਰ ਰਹੇ ਹਨ। ਸਰਕਾਰ ਵਲੋਂ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਠੇਕੇਦਾਰੀ ਸਿਸਟਮ ਰਾਹੀ ਉਨ੍ਹਾਂ ਦਾ ਸ਼ੋਸਣ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦੀ ਨੌਕਰੀ ਸਬੰਧੀ ਵੀ ਕੋਈ ਸੁਰੱਖਿਆ ਨਹੀਂ ਹੈ। ਮੁਲਾਜ਼ਮਾਂ ਨੁੰ ਲਗਾਤਾਰ ਟਾਰਗੇਟ ਦਿੱਤੇ ਜਾਂਦੇ ਹਨ ਜਿਸ ਕਾਰਨ ਉਹ ਮਾਨਸਿਕ ਤਣਾਅ 'ਚ ਰਹਿੰਦੇ ਹਨ।
ਮੁਲਾਜ਼ਮਾਂ ਦੀਆਂ ਮੰਗਾਂ
ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਤਨਖ਼ਾਹਾਂ 'ਚ ਵਾਧਾ ਕੀਤਾ ਜਾਵੇ। ਪੋਸਟ ਨੂੰ ਰੈਗੂਲਰ ਕੀਤਾ ਜਾਵੇ। ਠੇਕੇਦਾਰੀ ਸਿਸਟਮ ਨੁੰ ਪੂਰੀ ਤਰ੍ਹਾਂ ਨਾਲ ਖਤਮ ਕੀਤਾ ਜਾਵੇ। ਸਮਾਨ ਹੱਕ ਤੇ ਸਮਾਨ ਸਤਿਕਾਰ ਦਿੱਤਾ ਜਾਵੇ। ਉਨ੍ਹਾਂ ਨੂੰ ਛੁੱਟੀ ਵਾਲੇ ਦਿਨ ਛੁੱਟੀ ਦਿੱਤੀ ਜਾਵੇ ਤੈਅ ਸਮੇ. ਅਨੁਸਾਰ ਹੀ ਕੰਮ ਕੀਤਾ ਜਾਵੇ।