CM ਭਗਵੰਤ ਮਾਨ ਦੀ ਫੇਰੀ ਤੋਂ ਪਹਿਲਾਂ ਐਕਸ਼ਨ 'ਚ ਪੁਲਿਸ: ਤਪਾ 'ਚ ਵਿਰੋਧ ਦੇ ਡਰੋਂ ਬੇਰੁਜ਼ਗਾਰ ਆਗੂਆਂ ਨੂੰ ਲਿਆ ਹਿਰਾਸਤ 'ਚ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਮਦ ਤੋਂ ਪਹਿਲਾਂ ਸਰਕਾਰ ਨੂੰ ਸਵਾਲ ਕਰਨ ਵਾਲੇ ਲੋਕਾਂ ਨੂੰ ਬੰਦੀ ਬਣਾ ਲਿਆ ਜਾਂਦਾ ਹੈ ਤਾਂ ਕਿ ਉਹ ਮੁੱਖ ਮੰਤਰੀ ਦੇ ਸਮਾਗਮ ’ਚ ਜਾ ਕੇ ਆਪਣੀਆਂ ਮੰਗਾਂ ਸਬੰਧੀ ਗੱਲਬਾਤ ਨਾ ਕਰ ਸਕਣ। ਇਸੇ ਕੜੀ ਤਹਿਤ ਹੀ ਜਦੋਂ 25 ਜੂਨ ਦਿਨ ਵੀਰਵਾਰ ਨੂੰ ਜ਼ਿਲ੍ਹੇ ਦੇ ਪਿੰਡ ਝਲੂਰ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਆਉਣਾ ਸੀ, ਉਨ੍ਹਾਂ ਦੀ ਆਮਦ ਤੋਂ ਇੱਕ ਦਿਨ ਪਹਿਲਾਂ 24 ਜੂਨ ਦੀ ਦੇਰ ਰਾਤ ਨੂੰ ਸਥਾਨਕ ਨੇੜਲੇ ਪਿੰਡ ਢਿੱਲਵਾਂ ਦੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ ਨੂੰ ਤਪਾ ਥਾਣਾ ਦੀ ਪੁਲਿਸ ਵੱਲੋਂ ਚੁੱਕ ਲਿਆ ਗਿਆ। ਬੇਰੁਜ਼ਗਾਰ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਦਾ ਆਖਣਾ ਹ
Publish Date: Fri, 26 Jun 2026 04:06 PM (IST)
Updated Date: Fri, 26 Jun 2026 04:07 PM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਮਦ ਤੋਂ ਪਹਿਲਾਂ ਸਰਕਾਰ ਨੂੰ ਸਵਾਲ ਕਰਨ ਵਾਲੇ ਲੋਕਾਂ ਨੂੰ ਬੰਦੀ ਬਣਾ ਲਿਆ ਜਾਂਦਾ ਹੈ ਤਾਂ ਕਿ ਉਹ ਮੁੱਖ ਮੰਤਰੀ ਦੇ ਸਮਾਗਮ ’ਚ ਜਾ ਕੇ ਆਪਣੀਆਂ ਮੰਗਾਂ ਸਬੰਧੀ ਗੱਲਬਾਤ ਨਾ ਕਰ ਸਕਣ। ਇਸੇ ਕੜੀ ਤਹਿਤ ਹੀ ਜਦੋਂ 25 ਜੂਨ ਦਿਨ ਵੀਰਵਾਰ ਨੂੰ ਜ਼ਿਲ੍ਹੇ ਦੇ ਪਿੰਡ ਝਲੂਰ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਆਉਣਾ ਸੀ, ਉਨ੍ਹਾਂ ਦੀ ਆਮਦ ਤੋਂ ਇੱਕ ਦਿਨ ਪਹਿਲਾਂ 24 ਜੂਨ ਦੀ ਦੇਰ ਰਾਤ ਨੂੰ ਸਥਾਨਕ ਨੇੜਲੇ ਪਿੰਡ ਢਿੱਲਵਾਂ ਦੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ ਨੂੰ ਤਪਾ ਥਾਣਾ ਦੀ ਪੁਲਿਸ ਵੱਲੋਂ ਚੁੱਕ ਲਿਆ ਗਿਆ। ਬੇਰੁਜ਼ਗਾਰ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਦਾ ਆਖਣਾ ਹੈ ਕੀ ਪੰਜਾਬ ਸਰਕਾਰ ਬੇਰੁਜ਼ਗਾਰਾਂ ਦੇ ਸਵਾਲਾਂ ਤੋਂ ਡਰਦੀ ਹੈ ਤਾਂ ਹੀ ਉਹ ਬੇਰੁਜ਼ਗਾਰਾਂ ਦੀ ਆਵਾਜ਼ ਬੰਦ ਕਰਨ ਲਈ ਉਨ੍ਹਾਂ ਨੂੰ ਜੇਲਾਂ/ ਥਾਣਿਆਂ ਅੰਦਰ ਤੁੰਨ ਰਹੀ ਹੈ ਪਰ ਬੇਰੁਜ਼ਗਾਰ ਸਰਕਾਰ ਦੇ ਅਜਿਹੇ ਜ਼ਬਰ ਅੱਗੇ ਨਹੀਂ ਝੁਕਣਗੇ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀ ਸ਼ੁਕਰਾਨਾ ਯਾਤਰਾ ਮੌਕੇ ਵੀ ਉਨ੍ਹਾਂ ਨੂੰ ਤਿੰਨ ਦਿਨ ਲਈ ਜੇਲ ਭੇਜਿਆ ਗਿਆ ਸੀ।
ਮੁੱਖ ਮੰਤਰੀ ਦੇ ਬਰਨਾਲਾ ਜ਼ਿਲ੍ਹਾ ਤੋਂ ਵਾਪਸੀ ਉਪਰੰਤ ਢਿੱਲਵਾਂ ਨੂੰ ਪੁਲਿਸ ਥਾਣਾ ਤੋਂ ਰਿਹਾਅ ਕਰ ਦਿੱਤਾ ਗਿਆ। ਇਸ ਮੌਕੇ ਸਥਾਨਕ ਥਾਣਾ ਸਾਹਮਣੇ ਵੱਡੀ ਗਿਣਤੀ ’ਚ ਜੁੜੀਆਂ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ। ਬੇਰੁਜ਼ਗਾਰਾਂ ਦਾ ਆਖਣਾ ਹੈ ਕਿ ਸਰਕਾਰ ਨੇ ਸਵਾ ਚਾਰ ਸਾਲਾਂ ’ਚ ਸਿੱਖਿਆ ਵਿਭਾਗ ’ਚ ਇੱਕ ਵੀ ਨਵੀਂ ਅਸਾਮੀ ਜਾਰੀ ਨਹੀਂ ਕੀਤੀ ਕੀਤੀ। ਇਸ ਲਈ ਉਹ ਪਿਛਲੇ ਸਮੇਂ ਤੋਂ ਲਗਾਤਾਰ ਮੁੱਖ ਮੰਤਰੀ ਦੇ ਪਿੱਛੇ ਪਿੱਛੇ ਜਾ ਕੇ ਰੁਜ਼ਗਾਰ ਦੇ ਮੁੱਦੇ 'ਤੇ ਸਵਾਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਵਰਨਣਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਉਹ ਬਠਿੰਡਾ ਜ਼ਿਲ੍ਹਾ ਦੇ ਪਿੰਡ ਮੰਡੀ ਕਲਾਂ ਵਿਖੇ ਬਿਲਕੁਲ ਮੁੱਖ ਮੰਤਰੀ ਦੇ ਨੇੜੇ ਪਹੁੰਚ ਕੇ ਆਪਣੇ ਸਵਾਲਾਂ ਦੀ ਝੜੀ ਲਗਾ ਚੁੱਕੇ ਹਨ। ਜਿਸ ਤੋਂ ਲਾਜਵਾਬ ਹੋਏ ਮੁੱਖ ਮੰਤਰੀ ਕੰਨ ਲਪੇਟ ਕੇ ਤੁਰਦੇ ਬਣੇ।
ਮੋਰਚੇ ਦੇ ਕਨਵੀਨਰ ਰਮਨ ਕੁਮਾਰ ਮਲੋਟ ਅਤੇ ਅਮਨ ਸੇਖਾ ਨੇ ਦੱਸਿਆ ਕਿ ਪਿਛਲੇ ਸਮੇਂ ਤੋਂ ਬੇਰੁਜ਼ਗਾਰਾਂ ਨੇ ਪੰਜਾਬ ਸਰਕਾਰ ਦੀ ਲੋਕ ਮਿਲਣੀ/ ਸੱਥ ਦੇ ਖ਼ਿਲਾਫ਼ ਬੇਰੁਜ਼ਗਾਰਾਂ ਦੀ ਸੱਥ ਲਾਉਣ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ। ਇਸੇ ਤਹਿਤ ਉਹ ਮੁੱਖ ਮੰਤਰੀ ਦੇ ਪਿੰਡ ਸਤੌਜ ਵਿਖੇ ਵੀ ਸੱਥ ਲਗਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਉਹ 28 ਜੂਨ ਨੂੰ ਕੈਬਨਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੀ ਕੋਠੀ ਅੱਗੇ ਸੁਨਾਮ ਵਿਖੇ ਵੀ ਬੇਰੁਜ਼ਗਾਰਾਂ ਦੀ ਸੱਥ ਲਗਾਉਣਗੇ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਪੱਕਾ ਮੋਰਚਾ ਲਗਾ ਕੇ ਬੈਠੇ ਹੋਏ ਹਨ। ਬੇਰੁਜ਼ਗਾਰਾਂ ਦੀਆਂ ਮੰਗਾਂ ਹਨ ਕਿ ਸਿੱਖਿਆ ਵਿਭਾਗ ’ਚ ਲੈਕਚਰਾਰ ਤੇ ਮਾਸਟਰ ਕੈਡਰ ਦੇ ਸਾਰੇ ਵਿਸ਼ਿਆਂ ਦੀਆਂ ਸਾਰੀਆਂ ਖਾਲੀ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ। ਮਾਸਟਰ ਕੇਡਰ ’ਚ ਥੋਪੀ ਬੇਤੁਕੀ 55 ਫ਼ੀਸਦੀ ਲਾਜ਼ਮੀਂ ਅੰਕਾਂ ਦੀ ਸ਼ਰਤ ਨੂੰ ਮੁੱਢੋ ਖਤਮ ਕੀਤਾ ਜਾਵੇ,ਆਰਟ ਐਂਡ ਕਰਾਫਟ ਦੀਆਂ ਪਹਿਲਾਂ ਜਾਰੀ 250 ਅਸਾਮੀਆਂ ਦੀ ਲਿਖਤੀ ਪ੍ਰੀਖਿਆ ਲਈ ਜਾਵੇ, ਸਿਹਤ ਵਿਭਾਗ ’ਚ ਮਲਟੀਪਰਪਜ਼ ਹੈਲਥ ਵਰਕਰ ਪੁਰਸ਼ ਦੀਆਂ ਸਾਰੀਆਂ ਖਾਲੀ ਅਸਾਮੀਆਂ ਉਮਰ ਹੱਦ ਛੋਟ ਦੇ ਕੇ ਭਰੀਆਂ ਜਾਣ। ਇਸ ਮੌਕੇ ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਬਲਾਕ ਪ੍ਰਧਾਨ ਸਤਪਾਲ ਬਾਂਸਲ, ਸੰਯੁਕਤ ਕਿਸਾਨ ਮੋਰਚੇ ਕਿਸਾਨ ਮੋਰਚੇ ਦੇ ਆਗੂ ਗੋਰਾ ਸਿੰਘ ਢਿੱਲਵਾਂ, ਸੁਖਦੀਪ ਤਪਾ, ਸੁਰਿੰਦਰ ਤਪਾ, ਅਮਨਦੀਪ ਸਿੰਘ ਤਪਾ,ਗੁਰਮੁਖ ਸਿੰਘ, ਲਖਵਿੰਦਰ ਸਿੰਘ, ਤਰਸੇਮ ਸਿੰਘ ਅਤੇ ਗੁਰਮੀਤ ਸਿੰਘ ਸਾਰੇ ਢਿੱਲਵਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਾਜਰ ਸਨ।