- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਬੀਤੇ ਦਿਨ ਬਰਨਾਲਾ ਕਲੱਬ ’ਚ ਵਿਰੋਧੀਆਂ ਬਾਰੇ ਦਿੱਤੇ ਬਿਆਨ ਤੋਂ ਬਾਅਦ ਸ਼ਹਿਰ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਮੀਤ ਹੇਅਰ ਵੱਲੋਂ ਵਰਤੀ ਗਈ ਸ਼ਬਦਾਵਲੀ ਤੇ 'ਪਿਉ ਦੇ ਪੁੱਤ' ਕਹਿ ਕੇ ਵਿਰੋਧੀ ਧਿਰਾਂ ਨੂੰ ਦਿੱਤੀ ਚੁਣੌਤੀ ਤੋਂ ਬਾਅਦ ਹੁਣ ਵਿਰੋਧੀਆਂ ਨੇ ਵੀ ਤਿੱਖੇ ਸਿਆਸੀ ਵਾਰ ਕਰਨੇ ਸ਼ੁਰੂ ਕਰ ਦਿੱਤੇ ਹਨ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਬੀਤੇ ਦਿਨ ਬਰਨਾਲਾ ਕਲੱਬ ’ਚ ਵਿਰੋਧੀਆਂ ਬਾਰੇ ਦਿੱਤੇ ਬਿਆਨ ਤੋਂ ਬਾਅਦ ਸ਼ਹਿਰ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਮੀਤ ਹੇਅਰ ਵੱਲੋਂ ਵਰਤੀ ਗਈ ਸ਼ਬਦਾਵਲੀ ਤੇ 'ਪਿਉ ਦੇ ਪੁੱਤ' ਕਹਿ ਕੇ ਵਿਰੋਧੀ ਧਿਰਾਂ ਨੂੰ ਦਿੱਤੀ ਚੁਣੌਤੀ ਤੋਂ ਬਾਅਦ ਹੁਣ ਵਿਰੋਧੀਆਂ ਨੇ ਵੀ ਤਿੱਖੇ ਸਿਆਸੀ ਵਾਰ ਕਰਨੇ ਸ਼ੁਰੂ ਕਰ ਦਿੱਤੇ ਹਨ। ਸ਼ੁੱਕਰਵਾਰ ਸਵੇਰ ਹੁੰਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ, ਨਗਰ ਕੌਂਸਲ ਬਰਨਾਲਾ ਤੇ ਜ਼ਿਲ੍ਹੇ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ ਨੇ ਮੈਂਬਰ ਪਾਰਲੀਮੈਂਟ ਦੇ ਇਸ ਬਿਆਨ ’ਤੇ ਨਿਸ਼ਾਨਾ ਵਿੰਨਦਿਆਂ ਉਨ੍ਹਾਂ ਨੂੰ ਲੰਬੇ ਹੱਥੀਂ ਲਿਆ ਤੇ ਆਪਣੀ ਭੜਾਸ ਕੱਢੀ। ਇਸ ਤੋਂ ਬਾਅਦ ਸ਼ਾਮ ਨੂੰ ਹਲਕਾ ਬਰਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ ਨੇ ਵੀ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਅਸੀਂ 'ਪਿਉ ਦੇ ਪੁੱਤ' ਬਣ ਕੇ ਇਹ ਸਾਬਤ ਕਰਾਂਗੇ ਤੇ ਜਲਦੀ ਹੀ ਆਪਣੀ ਸਰਕਾਰ ਸਮੇਂ ਹੋਏ ਵਿਕਾਸ ਕਾਰਜਾਂ ਦੇ ਫਲੈਕਸ ਬੋਰਡ ਪਿੰਡਾਂ ਦੀਆਂ ਸੱਥਾਂ ’ਚ ਲਗਾਵਾਂਗੇ। ਉਨ੍ਹਾਂ ਨੇ ਦੋਵੇਂ ਹੱਥ ਜੋੜ ਕੇ ਐੱਮਪੀ ਮੀਤ ਹੇਅਰ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਵਿਕਾਸ ਕਾਰਜਾਂ ਦੇ ਬੋਰਡ ਪਿੰਡਾਂ ਦੀਆਂ ਸੱਥਾਂ ਤੇ ਨਗਰ ਕੌਂਸਲ ਬਰਨਾਲਾ ਦੇ ਜਨਤਕ ਸਥਾਨਾਂ ’ਤੇ ਜ਼ਰੂਰ ਲਗਾਉਣ।