- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਗਤ ਦਾ ਕਹਿਣਾ ਹੈ ਕਿ ਗੁਰੂ ਸਾਹਿਬਾਨ ਦੀ ਪਵਿੱਤਰ ਧਰਤੀ ’ਤੇ ਗੁਰੂ ਘਰ ਦੀ ਮਰਯਾਦਾ ਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਸਭ ਤੋਂ ਉੱਪਰ ਹੋਣਾ ਚਾਹੀਦਾ ਹੈ। ਸੰਗਤ ਨੇ ਮੰਗ ਕੀਤੀ ਕਿ ਪੰਜਾਬ ਦੀ ਅਗਵਾਈ ਕਰਨ ਵਾਲਾ ਹਰ ਵਿਅਕਤੀ ਗੁਰੂ ਸਾਹਿਬਾਨ, ਸਿੱਖ ਸਿਧਾਤਾਂ ਤੇ ਪੰਜਾਬ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਾਤਿਕਾਰ ਕੀਤਾ ਜਾਵੇ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ ਬਰਨਾਲਾ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਲਗਾਤਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਖਿਲਾਫ਼ ਫਲੈਕਸ ਤੇ ਪੋਸਟਰ ਲਗਾਉਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਇਸ ਵਿਰੋਧ ਪ੍ਰਦਰਸ਼ਨ ਦੇ ਚੱਲਦਿਆਂ ਸਿਆਸੀ ਪਾਰਾ ਲਗਾਤਾਰ ਗਰਮਾਇਆ ਹੋਇਆ ਹੈ। ਬਰਨਾਲਾ ’ਚ ਦੂਸਰੇ ਦਿਨ ਵੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵਲੋਂ ਵੱਖ ਵੱਖ ਧਾਵਾਂ ’ਤੇ ਫਲੈਕਸ ਬੋਰਡ ਲਗਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ਼ ਰੋਸ ਪ੍ਰਗਟ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਪੰਜਾਬ ਦੇ ਮੀਤ ਪ੍ਰਧਾਨ ਤੇ ਨਗਰ ਕੌਂਸਲ ਬਰਨਾਲਾ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ, ਸਾਬਕਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰੁਪਿੰਦਰ ਸਿੰਘ ਸੰਧੂ, ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਤੇ ਬੇਅੰਤ ਸਿੰਘ ਬਾਠ ਆਦਿ ਨੇ ਦੱਸਿਆ ਕਿ ਬਰਨਾਲਾ ਅੰਦਰ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਇਹ ਦੂਸਰੇ ਦਿਨ ਵੀ ਫਲੈਕਸ ਬੋਰਡ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖਿਲਾਫ਼ ਲਗਾਏ ਜਾ ਰਹੇ ਹਨ। ਮੁੱਖ ਮੰਤਰੀ ਮਾਨ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ਪ੍ਰਤੀ ਅਪਣਾਏ ਆਪਣੇ ਰਵੱਈਏ ਦੇ ਵਿਰੋਧ ਵਜੋਂ ਇਹ ਫਲੈਕਸ ਬੋਰਡ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਾਜਵਾ ਪੱਤੀ ਬਰਨਾਲਾ ਵਿਖੇ ਸਮੂਹ ਸਿੱਖ ਸੰਗਤ ਵਲੋਂ ਭਗਵੰਤ ਮਾਨ ਦੇ ਵਿਰੋਧ ’ਚ ਪੋਸਟਲ ਲਗਾ ਕੇ ਆਪਣਾ ਰੋਸ ਪ੍ਰਗਟ ਕੀਤਾ ਗਿਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਬਾਅਦ ਸਮੁੱਚੇ ਪੰਜਾਬ ’ਚ ਸਿੱਖ ਸੰਗਤ ਦੇ ਮਨਾਂ ਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਸੰਗਤ ਦਾ ਕਹਿਣਾ ਹੈ ਕਿ ਗੁਰੂ ਸਾਹਿਬਾਨ ਦੀ ਪਵਿੱਤਰ ਧਰਤੀ ’ਤੇ ਗੁਰੂ ਘਰ ਦੀ ਮਰਯਾਦਾ ਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਸਭ ਤੋਂ ਉੱਪਰ ਹੋਣਾ ਚਾਹੀਦਾ ਹੈ। ਸੰਗਤ ਨੇ ਮੰਗ ਕੀਤੀ ਕਿ ਪੰਜਾਬ ਦੀ ਅਗਵਾਈ ਕਰਨ ਵਾਲਾ ਹਰ ਵਿਅਕਤੀ ਗੁਰੂ ਸਾਹਿਬਾਨ, ਸਿੱਖ ਸਿਧਾਤਾਂ ਤੇ ਪੰਜਾਬ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਾਤਿਕਾਰ ਕੀਤਾ ਜਾਵੇ। ਦੂਸਰੇ ਪਾਸੇ, ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਹਲਕਾ ਇੰਚਾਰਜ਼ ਹਰਿੰਦਰ ਸਿੰਘ ਧਾਲੀਵਾਲ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ ਆਦਿ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ’ਚ ਮੁਫ਼ਤ ਬਿਜਲੀ, ਰੁਜ਼ਗਾਰ, ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਸਮੇਤ ਕਈ ਇਤਿਹਾਸਕ ਕਦਮ ਚੁੱਕੇ ਗਏ ਹਨ ਤੇ ਵਿਰੋਧੀ ਪਾਰਟੀਆਂ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਨ ’ਤੇ ਤੁਲੀ ਹੋਈ ਹੈ ਜਿਸ ਕਾਰਨ ਵਿਰੋਧੀ ਧਿਰ ਬੁਖ਼ਲਾਹਟ ਵਿੱਚ ਆ ਕੇ ਅਜਿਹੇ ਸਿਆਸੀ ਹੱਥਕੰਡੇ ਵਰਤ ਰਹੀ ਹੈ।