- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਹਿਲੇ ਪੋਸਟਰ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਸੇਵਾ ਦੀ ਫੋਟੋ ਲਗਾ ਕੇ ਪੋਸਟਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆ,ਬਰਗਾੜੀ ਗੋਲੀਕਾਂਡ ਦੇ ਜ਼ਿਕਰ ਦੇ ਨਾਲ-ਨਾਲ ਪੰਜਾਬ ’ਚ ਫੈਲੇ ਨਸ਼ੇ ਤੇ ਡੇਰਾ ਸਿਰਸਾ ਮੁਖੀ ਦੀ ਮਾਫ਼ੀ ਦਾ ਜ਼ਿਕਰ ਕੀਤਾ ਹੋਇਆ ਹੈ।

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ: ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਕੁਤਬਾ ਵਿਖੇ ਕਿਸੇ ਅਣਪਛਾਤੇ ਲੋਕਾਂ ਵੱਲੋਂ ਇਕੋ ਥਾਂ ਸ੍ਰੋਮਣੀ ਅਕਾਲੀ ਦਲ ,ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਵਿਰੋਧ ’ਚ ਫਲੈਕਸ ਬੋਰਡ ਲਗਾ ਦਿੱਤੇ। ਇਨ੍ਹਾਂ ਬੋਰਡਾਂ ਕਰਕੇ ਹਲਕੇ ਅੰਦਰ ਨਵੀਂ ਚਰਚਾ ਛਿੜ ਗਈ ਹੈ। ਪਹਿਲੇ ਪੋਸਟਰ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਸੇਵਾ ਦੀ ਫੋਟੋ ਲਗਾ ਕੇ ਪੋਸਟਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆ,ਬਰਗਾੜੀ ਗੋਲੀਕਾਂਡ ਦੇ ਜ਼ਿਕਰ ਦੇ ਨਾਲ-ਨਾਲ ਪੰਜਾਬ ’ਚ ਫੈਲੇ ਨਸ਼ੇ ਤੇ ਡੇਰਾ ਸਿਰਸਾ ਮੁਖੀ ਦੀ ਮਾਫ਼ੀ ਦਾ ਜ਼ਿਕਰ ਕੀਤਾ ਹੋਇਆ ਹੈ। ਦੂਜਾ ਪੋਸਟਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖ਼ਿਲਾਫ਼ ਲਗਾਇਆ ਗਿਆ ਹੈ। ਇਸ ਫਲੈਕਸ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੂੰ ਗੁਰੂ ਦੋਖੀ ਤੇ ਖਾਲਸਾ ਪੰਥ ਦਾ ਵਿਰੋਧੀ ਦੱਸਦਿਆਂ ਇਸ ਨੂੰ ਮੂੰਹ ਨਾ ਲਾਉਣ ਦੀ ਅਪੀਲ ਕੀਤੀ ਹੈ। ਤੀਜਾ ਪੋਸਟਰ ਕਾਂਗਰਸ ਪਾਰਟੀ ਖ਼ਿਲਾਫ਼ ਲਗਾਇਆ ਗਿਆ ਹੈ। ਇਸ ਪੋਸਟਰ ’ਚ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ਹੱਥ ਦੀ ਫੋਟੋ ਲਗਾ ਕੇ ਜੂਨ 1984 ’ਚ ਢਾਹੇ ਗਏ ਸ੍ਰੀ ਅਕਾਲੀ ਤਖ਼ਤ ਸਾਹਿਬ ਦੀ ਤਸਵੀਰ ਛਾਪੀ ਹੋਈ ਹੈ। ਇਨ੍ਹਾਂ ਪੋਸਟਰਾਂ ਨੂੰ ਕਿਸ ਵੱਲੋਂ ਲਗਾਇਆ ਗਿਆ,ਉਸ ਸਬੰਧੀ ਅਜੇ ਕੁਝ ਨਹੀਂ ਪਤਾ ਨਹੀਂ । ਪੋਸਟਰ ਲੱਗਣ ਤੋਂ ਬਾਅਦ ਲੋਕਾਂ ਵੱਲੋਂ ਅੰਦਾਜ਼ਾ ਲਗਾਇਆ ਜਾ ਰਿਹਾ ਕਿ ਹਲਕੇ ਅੰਦਰ ਤਿਨ੍ਹਾਂ ਪ੍ਰਮੁੱਖ ਪਾਰਟੀਆਂ ਤੋਂ ਬਾਅਦ ਕੋਈ ਤੀਜੀ ਧਿਰ ਮੈਦਾਨ ’ਚ ਆ ਸਕਦੀ ਹੈ। ਇਸ ਸਬੰਧੀ ਜਦੋਂ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਕੁਲਵਿੰਦਰ ਸਿੰਘ ਧਾਲੀਵਾਲ ਨਾਲ ਗੱਲ ਕੀਤੀ ਕਿ ਤਾਂ ਉਨ੍ਹਾਂ ਕਿਹਾ ਕਿ ਪੋਸਟਰ ਲੱਗਣ ਸਬੰਧੀ ਕੋਈ ਮਾਮਲਾ ਉਨ੍ਹਾਂ ਦੇ ਧਿਆਨ ’ਚ ਨਹੀਂ।