- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ

ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਹਜ਼ੂਰੀ ਰਾਗੀ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਗੁਰ ਇਤਿਹਾਸ ਨਾਲ ਜੋੜਿਆ। ਸਵੇਰ ਤੋ ਹੀ ਗੁਰੂਘਰਾਂ ਵਿੱਚ ਵੱਡੀ ਗਿਣਤੀ ਸੰਗਤਾਂ ਪੁੱਜੀਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਈਆਂ। ਗੁਰੂ ਘਰ ਦੇ ਬਾਹਰ ਮੇਲੇ ਵਰਗਾ ਮਾਹੌਲ ਵੇਖਣ ਨੂੰ ਮਿਲਿਆ।
ਇਸ ਸਮੇਂ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਮੈਂਬਰ ਸ਼੍ਰੋ.ਗੁ.ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਅਤੇ ਜਥੇਦਾਰ ਮਲਕੀਤ ਸਿੰਘ ਚੰਗਾਲ ਮੈਂਬਰ ਸ਼੍ਰੋ.ਗੁ.ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ, ਤੇਜਿੰਦਰ ਸਿੰਘ ਸੰਘਰੇੜੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੰਗਰੂਰ, ਅਰਵਿੰਦ ਖੰਨਾ ਹਲਕਾ ਇੰਚਾਰਜ ਸੰਗਰੂਰ, ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ ਸੁਨਾਮ, ਇਕਬਾਲਜੀਤ ਸਿੰਘ ਪੁਨੀਆ ਸੀਨੀਅਰ ਅਕਾਲੀ ਆਗੂ, ਗੁਰਨੈਬ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਹਾਜ਼ਰ ਸਨ। ਸੰਗਤਾ ਦੀ ਆਮਦ ਸਾਰਾ ਦਿਨ ਰਹੀ ਅਤੇ ਢਾਡੀ ਸਿੰਘਾਂ ਵੱਲੋਂ ਗੁਰ ਇਤਿਹਾਸ ਨਾਲ ਜੋੜਿਆ ਗਿਆ। ਗੁਰਦੁਆਰਾ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਵੱਲੋਂ ਆਈਆ ਸਖਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
ਇਸੇ ਤਰ੍ਹਾਂ ਸਥਾਨਕ ਗੁਰਦੁਆਰਾ ਟਿੱਬੀ ਸਾਹਿਬ ਕਰਤਾਰਪੁਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਦੌਰਾਨ ਬਾਬਾ ਜਸਵਿੰਦਰ ਸਿੰਘ ਹਰੇੜੀ ਵਾਲਿਆਂ ਵੱਲੋ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਰੰਜਨ ਸਿੰਘ, ਸੇਵਾਦਾਰ ਕਰਨੈਲ ਸਿੰਘ ਸੇਖੋ, ਨਛੱਤਰ ਸਿੰਘ ਸੇਖੋ, ਪਰਮਜੀਤ ਸਿੰਘ, ਸੁਰਜੀਤ ਸਿੰਘ, ਗੁਰਮੇਲ ਸਿੰਘ ਰੋਗਲਾ, ਜਸਪਾਲ ਸਿੰਘ, ਗੁਰਜੀਤ ਸਿੰਘ, ਪੂਰਨ ਸਿੰਘ ਮੌਜੂਦ ਰਹੇ। ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਨਾਨਕ ਦੇਵ ਜੀ ਵੱਲੋ ਦਰਸਾਈਆਂ ਸਿੱਖਿਆਵਾਂ ਤੇ ਚੱਲਣਾ ਚਾਹੀਦਾ ਹੈ। ਕਿਰਤ ਕਰੋ, ਨਾਮ ਜਪੋ ਅਤੇ ਵੰਡ ਛੱਕੋ ਦਾ ਸੰਦੇਸ਼ ਤੇ ਚੱਲਣਾ ਚਾਹੀਦਾ ਹੈ।
ਗੁਰੂ ਨਾਨਨ ਦੇਵ ਜੀ ਦੇ ਦਿਹਾੜੇ ਮੌਕੇ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਦੇ ਮੁੱਖ ਸਰਪ੍ਰਸਤ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਸਾਬਕਾ ਮੈਂਬਰ ਪੂਨਮ ਕਾਂਗੜਾ ਵੱਖ-ਵੱਖ ਗੁਰੂਘਰਾਂ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰੂ ਸਾਹਿਬ ਅੱਗੇ ਸਰਬੱਤ ਦੇ ਭਲੇ, ਸਮਾਜ ਵਿੱਚ ਆਪਸੀ ਪਿਆਰ, ਭਾਈਚਾਰੇ ਅਤੇ ਸ਼ਾਂਤੀ ਦੀ ਅਰਦਾਸ ਕੀਤੀ।