ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰਸਿੱਧ ਪ੍ਰੋਗਰਾਮ ‘ਮਨ ਦੀ ਬਾਤ’ 26 ਨੂੰ : ਦਰਸ਼ਨ ਨੈਣੇਵਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰਸਿੱਧ ਪੋ੍ਗਰਾਮ ਮਨ ਦੀ ਬਾਤ 26 ਜੁਲਾਈ ਨੂੰ ਦਿਖਾਇਆ ਜਾਣਾ ਹੈ। ਇਸ ਸਬੰਧੀ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਰਾਸ਼ਟਰੀ ਪ੍ਰਧਾਨ ਰਾਜ ਕੁਮਾਰ ਦੇ ਨਿਦਰੇ਼ਸਾਂ ਅਨੁਸਾਰ ਇਸ ਕਾਰਜ ਨੂੰ ਪ੍ਰਭਾਵਸ਼ਾਲੀ ਤੇ ਸਮੇਂ ਸਿਰ ਲਾਗੂ ਕਰਨ ਲਈ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ ਨੇ ਦੱਸਿਆ ਕਿ 26 ਜੁਲਾਈ 2026 ਨੂੰ ਆਉਣ ਵਾਲੇ ਪ੍ਰੋਗਰਾਮਾਂ ਲਈ ਵੱਖ ਵੱਖ ਕਮੇਟੀਆਂ ਦੀਆਂ ਮੀਟਿੰਗਾਂ ਲਗਾਈਆਂ ਗਈਆਂ ਹਨ।
Publish Date: Sat, 25 Jul 2026 01:50 PM (IST)
Updated Date: Sat, 25 Jul 2026 01:51 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ - ਪ੍ਰ ਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰਸਿੱਧ ਪੋ੍ਗਰਾਮ ਮਨ ਦੀ ਬਾਤ 26 ਜੁਲਾਈ ਨੂੰ ਦਿਖਾਇਆ ਜਾਣਾ ਹੈ। ਇਸ ਸਬੰਧੀ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਰਾਸ਼ਟਰੀ ਪ੍ਰਧਾਨ ਰਾਜ ਕੁਮਾਰ ਦੇ ਨਿਦਰੇ਼ਸਾਂ ਅਨੁਸਾਰ ਇਸ ਕਾਰਜ ਨੂੰ ਪ੍ਰਭਾਵਸ਼ਾਲੀ ਤੇ ਸਮੇਂ ਸਿਰ ਲਾਗੂ ਕਰਨ ਲਈ ਡਿਊਟੀਆਂ ਲਗਾਈਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ ਨੇ ਦੱਸਿਆ ਕਿ 26 ਜੁਲਾਈ 2026 ਨੂੰ ਆਉਣ ਵਾਲੇ ਪ੍ਰੋਗਰਾਮਾਂ ਲਈ ਵੱਖ ਵੱਖ ਕਮੇਟੀਆਂ ਦੀਆਂ ਮੀਟਿੰਗਾਂ ਲਗਾਈਆਂ ਗਈਆਂ ਹਨ। ਜਿਸ ’ਚ ਕਰਨਪਾਲ ਸਿੰਘ, ਸਤਿੰਦਰ ਸਿੰਘ ਮਾਖੋਵਾਲ, ਸੋਹਣ ਸਿੰਘ ਢੋਲਣਵਾਲ, ਜਸਨਪ੍ਰੀਤ ਸਿੰਘ ਕਿਸਾਨ ਮੋਰਚੇ ਦੇ ਤਿੰਨੋ ਜੌਨਲ ਇੰਚਾਰਜ਼, ਜਿਲ੍ਹਾ ਇਚਾਰਜ਼ ਤੇ ਜਿਲ੍ਹਾ ਪ੍ਰਧਾਨਾਂ ਨੂੰ ਇਸ ਪ੍ਰੋਗਰਾਮ ਨੂੰ ਸ਼ਫਲ ਬਣਾਉਣ ਲਈ ਡਿਊਟੀਆਂ ਲਗਾਈਆਂ ਗਈਆਂ ਹਨ।
ਉਨ੍ਹਾਂ ਦੱਸਅਿਾ ਕਿ 'ਮਨ ਕੀ ਬਾਤ' ਪ੍ਰੋਗਰਾਮ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਵੱਲੋਂ ਦੇਸ਼ ਦੇ ਹਰ ਜ਼ਿਲ੍ਹੇ (ਪੇਂਡੂ ਡਿਵੀਜ਼ਨਲ ਸੈਂਟਰ/ਹੋਰ ਢੁਕਵੇਂ ਪੇਂਡੂ ਖੇਤਰ) ’ਚ ਇੱਕ ਥਾਂ 'ਤੇ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਸਿੱਧ ਪ੍ਰੋਗਰਾਮ 'ਮਨ ਕੀ ਬਾਤ' ਦਾ ਸੰਗਠਨ ਯਕੀਨੀ ਬਣਾਇਆ ਜਾਵੇਗਾ। ਸਹਿਕਾਰੀ ਸਭਾਵਾਂ, ਕਿਸਾਨ ਉਤਪਾਦਕ ਸੰਗਠਨਾਂ, ਸਾਬਕਾ ਸੈਨਿਕਾਂ, ਸਰਪੰਚਾਂ, ਜ਼ਿਲ੍ਹਾ ਪੰਚਾਇਤ ਮੈਂਬਰਾਂ, ਬਲਾਕ ਮੁਖੀਆਂ ਤੇ ਹੋਰ ਚੁਣੇ ਹੋਏ ਜਨ ਪ੍ਰਤੀਨਿਧੀਆਂ ਤੇ ਬੁੱਧੀਜੀਵੀਆਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸੱਦੇ ਗਏ ਮਹਿਮਾਨਾਂ ਤੇ ਭਾਗੀਦਾਰਾਂ ਦੇ ਸਤਿਕਾਰਯੋਗ ਵਿਦਾਇਗੀ ਤੋਂ ਬਾਅਦ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਵੇਗੀ। ਉਨ੍ਹਾਂ ਸਾਰਿਆਂ ਨੂੰ ਇਸ ਪ੍ਰੋਗਰਾਮ ’ਚ ਹਿੱਸਾ ਲੈਣ ਦੀ ਅਪੀਲ ਕੀਤੀ।