ਸਟਾਫ਼ ਰਿਪੋਰਟਰ, ਬਰਨਾਲਾ : ਤੀਹ ਜਥੇਬੰਦੀਆਂ 'ਤੇ ਅਧਾਰਿਤ ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਸ਼ੁੱਕਰਵਾਰ ਨੂੰ 254 ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ। ਬੁਲਾਰਿਆਂ ਨੇ ਕੇਂਦਰ ਸਰਕਾਰ ਦੀਆਂ ਗਲਤ ਤਰਜ਼ੀਹਾਂ ਦੀ ਚਰਚਾ ਕਰਦਿਆਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦਾ ਕੋਈ ਫਿਕਰ ਨਹੀਂ, ਆਪਣਾ ਹਿੰਦੂਤਵੀ ਏਜੰਡਾ ਲਾਗੂ ਕਰਨ ਦੀ ਚਿੰਤਾ ਹੈ। ਜਦੋਂ ਦੇਸ਼ ਕੋਰੋਨਾ ਵਿਰੁੱਧ ਲੜਾਈ ਲੜ ਰਿਹਾ ਹੈ; ਦੇਸ਼ ਵਾਸੀ ਆਕਸੀਜਨ ਦੀ ਘਾਟ ਕਾਰਨ ਮਰ ਰਹੇ ਹਨ, ਹਸਪਤਾਲਾਂ 'ਚ ਬੈਡ ਨਹੀਂ, ਡਾਕਟਰ ਨਹੀਂ, ਲੋਕ ਵੈਕਸੀਨ ਦੇ ਟੀਕੇ ਲਈ ਮਾਰੇ-ਮਾਰੇ ਫਿਰ ਰਹੇ ਹਨ, ਪਰ ਪ੍ਰਧਾਨ ਮੰਤਰੀ ਨੂੰ ਸੈਂਟਰਲ ਵਿਸਟਾ ਨਾਂ ਦੇ ਸਜ਼ਾਵਟੀ ਪ੍ਰਰਾਜੈਕਟ ਨੂੰ ਪੂਰਾ ਕਰਨ ਕਾਹਲੀ ਪਈ ਹੋਈ ਹੈ। ਸਰਦਾਰ ਪਟੇਲ ਦੀ ਮੂਰਤੀ, ਬੁਲੇਟ ਟ੍ਰੇਨ ਆਦਿ ਸਜ਼ਾਵਟੀ ਪ੍ਰਰਾਜੈਕਟ ਵੀ ਲੋਕਾਂ ਦੀ ਭਲਾਈ ਲਈ ਨਹੀਂ ਸਗੋਂ ਪ੍ਰਧਾਨ ਮੰਤਰੀ ਦੀ ਨਿੱਜੀ ਹਉਮੈ ਦੀ ਤਿ੍ਪਤੀ ਹਿੱਤ ਅੰਜ਼ਾਮ ਦਿੱਤੇ ਜਾ ਰਹੇ ਹਨ। ਇਨ੍ਹਾਂ ਪ੍ਰਰਾਜੈਕਟਾਂ ਦਾ ਲੋਕ ਹਿੱਤਾਂ ਨਾਲ ਕੋਈ ਸਰੋਕਾਰ ਨਹੀਂ ਹੈ। ਰੀਅਲ ਅਸਟੇਟ ਕਾਰੋਬਾਰੀਆਂ ਤੇ ਦੇਸੀ-ਬਦੇਸ਼ੀ ਬਹੁਕੌਮੀ ਕੰਪਨੀਆਂ ਦੇ ਹਿੱਤ ਤੇ ਮੁਨਾਫੇ ਇਹਨਾਂ ਪ੍ਰਰਾਜੈਕਟਾਂ ਨਾਲ ਜੁੜੇ ਹੋਏ ਹਨ। ਸ਼ੁੱਕਰਵਾਰ ਨੂੰ ਧਰਨੇ ਨੂੰ ਬਲਵੰਤ ਸਿੰਘ ਉਪਲੀ, ਕਰਨੈਲ ਸਿੰਘ ਗਾਂਧੀ, ਮੇਲਾ ਸਿੰਘ ਕੱਟੂ, ਗੁਰਮੇਲ ਸ਼ਰਮਾ, ਮਨਜੀਤ ਰਾਜ, ਪਰਮਜੀਤ ਕੌਰ ਜੋਧਪੁਰ, ਸੁਖਵਿੰਦਰ ਸਿੰਘ ਠੀਕਰੀਵਾਲਾ, ਅਮਰਜੀਤ ਕੌਰ, ਬਲਜੀਤ ਸਿੰਘ ਚੌਹਾਨਕੇ, ਕਾਕਾ ਸਿੰਘ ਫਰਵਾਹੀ, ਬਲਵੀਰ ਕੌਰ ਕਰਮਗੜ੍ਹ ਨੇ ਸੰਬੋਧਨ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਕੁਝ ਬੀਜੇਪੀ ਆਗੂ ਬਲਦੀ 'ਤੇ ਤੇਲ ਪਾਉਣ ਦਾ ਕੰਮ ਕਰ ਰਹੇ ਹਨ। ਕਿਸਾਨ ਅੰਦੋਲਨ ਦੀ ਹਮਾਇਤ ਕਰਨ ਦੀ ਬਜਾਏ ਉਹ ਉਲਟੇ ਸਿੱਧੇ ਬਿਆਨ ਦੇ ਕੇਜ਼ਖ਼ਮਾਂ 'ਤੇ ਨਮਕ ਿਛੜਕਦੇ ਰਹਿੰਦੇ ਹਨ। ਦੂਜੀਆਂ ਸਿਆਸੀ ਪਾਰਟੀਆਂ ਵੀ ਆਪਣੀਆਂ ਚੁਣਾਵੀ ਗਿਣਤੀਆਂ ਮਿਣਤੀਆਂ ਦੇ ਹਿਸਾਬ ਨਾਲ ਕਿਸਾਨ ਅੰਦੋਲਨ ਦੀ ਹਮਾਇਤ 'ਚ ਬਿਆਨ ਦੇਣ ਤੱਕ ਸੀਮਤ ਹਨ। ਉਹ ਕਦੇ ਵੀ ਹਕੀਕੀ ਰੂਪ ਕਿਸਾਨ ਅੰਦੋਲਨ ਦੇ ਹੱਕ 'ਚ ਨਿੱਤਰ ਕੇ ਸਾਹਮਣੇ ਨਹੀਂ ਆਉਂਦੇ। ਕਿਸਾਨਾਂ ਨੂੰ ਇਹ ਅੰਦੋਲਨ ਆਪਣੇ ਬਲਬੂਤੇ ਹੀ ਲੜਨਾ ਤੇ ਜਿੱਤਣਾ ਪੈਣਾ ਹੈ। ਇਸ ਮੌਕੇ ਵੱਡੀ ਗਿਣਤੀ 'ਚ ਹਾਜ਼ਰ ਕਿਸਾਨ ਅੌਰਤਾਂ, ਮਰਦਾਂ ਤੇ ਨੌਜਵਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ।