ਪੀਆਰਟੀਸੀ ਕੰਟਰੈਕਟਰ ਵਰਕਰਜ਼ ਤੇ ਪਨਬਸ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ
ਪੀਆਰਟੀਸੀ ਕੰਟਰੈਕਟਰ ਵਰਕਰਜ਼ ਤੇ ਪਨਬਸ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ
Publish Date: Wed, 11 Feb 2026 06:41 PM (IST)
Updated Date: Wed, 11 Feb 2026 06:44 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ
ਬਰਨਾਲਾ : ਪਨਬਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਜ਼ਿਲ੍ਹਾ ਬਰਨਾਲਾ ਇਕਾਈ ਵੱਲੋਂ ਆਪਣੀਆਂ ਮੰਗਾਂ ਸਬੰਧੀ ਗੇਟ ਰੈਲੀ ਕਰ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਆਗੂ ਪੱਪੂ, ਸੂਬਾ ਆਗੂ ਨਿਰਪਾਲ ਸਿੰਘ, ਪ੍ਰਧਾਨ ਗੁਰਪ੍ਰੀਤ ਸਿੰਘ, ਅੰਗਰੇਜ਼ ਸਿੰਘ, ਸੈਕਟਰੀ ਸੁਖਪਾਲ ਸਿੰਘ, ਰਣਧੀਰ ਸਿੰਘ, ਮੱਖਣ ਸਿੰਘ, ਮੀਤ ਪ੍ਰਧਾਨ ਤਾਰੀ ਸਿੰਘ, ਮਨਪ੍ਰੀਤ ਸਿੰਘ ਆਦਿ ਨੇ ਕਿਹਾ ਕਿ ਪਨਸਬ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਸਬੰਧੀ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਬਾਅਦ ਦੁਪਹਿਰ ਬੱਸਾਂ ਬੰਦ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਅਗਲੇ ਦਿਨ ਵੀ ਹੜਤਾਲ ਜਾਰੀ ਰੱਖਣਾ ਦਾ ਫੈਸਲਾ ਕੀਤਾ। ਆਗੂਆਂ ਨੇ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਕਿਲੋਮੀਟਰ ਸਕੀਮ ਬੰਦ ਕੀਤੀ ਜਾਵੇ। ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ 12 ਫਰਵਰੀ 2026 ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਗ੍ਰਿਫ਼ਤਾਰ ਕੀਤੇ ਸਾਥੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਆਦਿ। ਆਗੂਆਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਸ਼ਰ ਨੂੰ ਤੇਜ਼ ਕੀਤਾ ਜਾਵੇਗਾ।