- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੜਤਾਲ ਦੇ ਪਹਿਲੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਸਮੂਹ ਕਰਮਚਾਰੀਆਂ ਦੀ ਹੜਤਾਲ ਕਾਰਨ ਸਿਹਤ ਸੇਵਾਵਾਂ ਬੁਰੀ ਤਰਾਂ ਪ੍ਰਭਾਵਿਤ ਰਹੀਆਂ। ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੀਆਂ ਗਈਆਂ ਲੱਗਭੱਗ 40-45 ਦੇ ਕਰੀਬ ਮੀਟਿੰਗਾਂ ਵਿਚ ਵੀ ਕੋਈ ਹੱਲ ਨਹੀਂ ਕੀਤਾ ਗਿਆ ਅਤੇ ਮੀਟਿੰਗਾਂ ਦੌਰਾਨ ਬੱਸ ਲਾਰਿਆਂ ਦੀ ਪੰਡ ਦੇ ਸਿਵਾ ਕੁਝ ਵੀ ਨਹੀਂ ਦਿੱਤਾ ਗਿਆ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਐੱਨਐੱਚਐੱਮ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਦੋ ਰੋਜ਼ਾ ਹੜਤਾਲ ਕਰਦਿਆਂ ਸਰਕਾਰ ਦੇ ਖਿਲਾਫ਼ ਧਰਨਾ ਦਿੰਦਿਆਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸੰਦੀਪ ਕੌਰ ਨੇ ਕਿਹਾ ਕਿ ਸਿਹਤ ਵਿਭਾਗ ’ਚ ਯੋਗ ਪ੍ਰਣਾਲੀ ਰਾਹੀ ਭਰਤੀ ਕੀਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ ਪੰਦਰ੍ਹਾਂ ਵੀਹ ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੱਤਾ ਦੇ ਨਸ਼ੇ ’ਚ ਆਪਣੇ ਵਾਅਦਿਆ ਭੱਜਦੀ ਨਜ਼ਰ ਆ ਰਹੀ ਹੈ।
ਐੱਨਐੱਚਐੱਮ ਕਰਮਚਾਰੀਆਂ ਦੀਆਂ ਜਾਇਜ ਮੰਗਾਂ ਦੇ ਸਬੰਧ ’ਚ ਪਹਿਲਾਂ ਵਾਂਗ ਪੰਜਾਬ ਸਰਕਾਰ ਨੇ ਲਾਰਾ ਲਾਊ ਤੇ ਡੰਗ ਟਪਾਊ ਨੀਤੀ ਅਪਣਾਉਂਦਿਆਂ ਐੱਨਐੱਚਐੱਮ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਅਜੇ ਤੱਕ ਕੋਈ ਸਪੱਸ਼ਟ ਹਾਂ ਪੱਖੀ ਹੁੰਗਾਰਾ ਨਾ ਭਰਿਆ ਹੈ ਜਿਸ ਕਰਕੇ ਐੱਨਐੱਚਐੱਮ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸਦੇ ਸਿੱਟੇ ਵਜੋਂ ਐੱਨਐੱਚਐੱਮ ਇੰਪਲਾਈਜ ਯੂਨੀਅਨ ਪੰਜਾਬ ਵੱਲੋਂ ਆਪਣਾ ਰੋਸ ਪ੍ਰਗਟ ਕਰਦਿਆਂ 14 ਅਗਸਤ ਤੱਕ ਦੀ ਰੋਜ਼ਾ ਹੜਤਾਲ ਦਾ ਐਲਾਨ ਕੀਤਾ ਹੋਇਆ ਹੈ।
ਇਸ ਹੜਤਾਲ ਦੇ ਪਹਿਲੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਸਮੂਹ ਕਰਮਚਾਰੀਆਂ ਦੀ ਹੜਤਾਲ ਕਾਰਨ ਸਿਹਤ ਸੇਵਾਵਾਂ ਬੁਰੀ ਤਰਾਂ ਪ੍ਰਭਾਵਿਤ ਰਹੀਆਂ। ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੀਆਂ ਗਈਆਂ ਲੱਗਭੱਗ 40-45 ਦੇ ਕਰੀਬ ਮੀਟਿੰਗਾਂ ਵਿਚ ਵੀ ਕੋਈ ਹੱਲ ਨਹੀਂ ਕੀਤਾ ਗਿਆ ਅਤੇ ਮੀਟਿੰਗਾਂ ਦੌਰਾਨ ਬੱਸ ਲਾਰਿਆਂ ਦੀ ਪੰਡ ਦੇ ਸਿਵਾ ਕੁਝ ਵੀ ਨਹੀਂ ਦਿੱਤਾ ਗਿਆ। ਇਸ ਮੌਕੇ ਸੁਖਜੀਤ ਸਿੰਘ ਰੋਪੜ, ਡਾਕਟਰ ਵਾਹਿਦ ਤੇ ਗੁਲਸ਼ਨ ਸ਼ਰਮਾ ਫਰੀਦਕੋਟ, ਜਗਦੇਵ ਮਾਨਸਾ ਨੇ ਸਾਝੀ ਆਵਾਜ਼ ’ਚ ਕਿਹਾ ਕਿ ਸਰਕਾਰ ਤੇ ਵਿਭਾਗ ਨੂੰ ਤੁਰੰਤ ਸਾਡੀਆਂ ਹੱਕੀ ਮੰਗਾਂ ਮੰਨਦੇ ਹੋਏ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ। ਜੇਕਰ ਸਰਕਾਰ ਦੁਬਾਰਾ ਫਿਰ ਟਾਲ ਮਟੋਲ ਦੀ ਨੀਤੀ ਵਰਤਦੀ ਹੈ ਤਾਂ ਸਾਨੂੰ ਮਜਬੂਰ ਹੋ ਕੇ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣਾ ਪਵੇਗਾ। ਇਸ ਮੌਕੇ ਤੁਰਣਜੀਤ ਹੁਸ਼ਿਆਰਪੁਰ, ਦਿਨੇਸ ਗਰਗ ਪਟਿਆਲਾ, ਜਸਵੀਰ ਸਿੰਘ ਤਰਨਤਾਰਨ, ਮਨਦੀਪ ਸਿੰਘ ਤਰਨਤਾਰਨ, ਗੁਰਪ੍ਰੀਤ ਭੁੱਲਰ ਮੁਕਤਸਰ ਸਾਹਿਬ, ਅਮਰਜੀਤ ਫਤਿਹਗੜ੍ਹ ਸਾਹਿਬ, ਡਾਕਟਰ ਸਿਮਰਪਾਲ ਮੋਗਾ, ਰਣਜੀਤ ਕੌਰ ਬਠਿੰਡਾ, ਡਾਕਟਰ ਸ਼ਿਵਰਾਜ, ਗੁਰਪ੍ਰੀਤ ਭੁੱਲਰ ਮੁਕਤਸਰ ਸਾਹਿਬ ਆਦਿ ਵੀ ਹਾਜ਼ਰ ਸਨ।