- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਧਕ ਢਾਂਚੇ ਦਾ ਵਿਸਥਾਰ ਕਰਦਿਆਂ ਪੰਜਾਬ ਦੇ ਕਈ ਸੀਨੀਅਰ ਅਕਾਲੀ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ। ਇਸੇ ਤਹਿਤ ਜ਼ਿਲ੍ਹਾ ਬਰਨਾਲਾ ਨਾਲ ਸਬੰਧਤ ਪਾਰਟੀ ਦੇ ਸੀਨੀਅਰ ਅਤੇ ਵਫ਼ਾਦਾਰ ਆਗੂਆਂ ਨੂੰ ਵੀ ਅਹਿਮ ਅਹੁਦਿਆਂ ਨਾਲ ਨਵਾਜ਼ਿਆ ਗਿਆ ਹੈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਧਕ ਢਾਂਚੇ ਦਾ ਵਿਸਥਾਰ ਕਰਦਿਆਂ ਪੰਜਾਬ ਦੇ ਕਈ ਸੀਨੀਅਰ ਅਕਾਲੀ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ। ਇਸੇ ਤਹਿਤ ਜ਼ਿਲ੍ਹਾ ਬਰਨਾਲਾ ਨਾਲ ਸਬੰਧਤ ਪਾਰਟੀ ਦੇ ਸੀਨੀਅਰ ਅਤੇ ਵਫ਼ਾਦਾਰ ਆਗੂਆਂ ਨੂੰ ਵੀ ਅਹਿਮ ਅਹੁਦਿਆਂ ਨਾਲ ਨਵਾਜ਼ਿਆ ਗਿਆ ਹੈ।
ਪਾਰਟੀ ਹਾਈਕਮਾਂਡ ਵੱਲੋਂ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਬਰਨਾਲਾ ਦੇ ਸਾਬਕਾ ਕੌਂਸਲਰ ਤੇਜਿੰਦਰ ਸਿੰਘ ਸੋਨੀ ਜਾਗਲ, ਬਾਬਾ ਬੂਟਾ ਸਿੰਘ ਤਾਜੋਕੇ, ਸਰਪੰਚ ਬਚਿੱਤਰ ਸਿੰਘ ਰਾਏਸਰ, ਬੇਅੰਤ ਸਿੰਘ ਤਪਾ ਅਤੇ ਜਗਦੇਵ ਸਿੰਘ ਬਦੇਸ਼ਾ ਨੂੰ ਪਾਰਟੀ ਦੀ ਮਹੱਤਵਪੂਰਨ ਰਾਜਨੀਤਕ ਮਾਮਲਿਆਂ ਦੀ ਕਮੇਟੀ (PAC) ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਗੌਰ ਹੋਵੇ ਕਿ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਸਾਬਕਾ ਚੇਅਰਮੈਨ ਰਹਿ ਚੁੱਕੇ ਹਨ ਅਤੇ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਪੀਏਸੀ ਦੇ ਮੈਂਬਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਇਸੇ ਤਰ੍ਹਾਂ ਹੀ ਤਜਿੰਦਰ ਸਿੰਘ ਸੋਨੀ ਜਾਗਲ ਨਗਰ ਕੌਂਸਲ ਬਰਨਾਲਾ ਵਿੱਚ ਕੌਂਸਲਰ ਸੇਵਾਵਾਂ ਦੇ ਚੁੱਕੇ ਹਨ।
ਇਸ ਤੋਂ ਇਲਾਵਾ ਉਨ੍ਹਾਂ ਦੇ ਮਾਤਾ ਜੀ ਵੀ ਪਿਛਲੀ ਟਰਮ ਦੌਰਾਨ ਕੌਂਸਲਰ ਰਹਿ ਚੁੱਕੇ ਹਨ। ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ ਦੇ ਨੇੜਲੇ ਸਾਥੀਆਂ ਵਿੱਚੋਂ ਤਜਿੰਦਰ ਸਿੰਘ ਸੋਨੀ ਜਾਗਲ ਅਤੇ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਦੀ ਇਸ ਨਿਯੁਕਤੀ ਨਾਲ ਇਲਾਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਨਿਯੁਕਤੀ ਤੋਂ ਬਾਅਦ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।
ਨਵ-ਨਿਯੁਕਤ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ, ਪ੍ਰਚਾਰ ਅਤੇ ਪ੍ਰਸਾਰ ਲਈ ਦਿਨ-ਰਾਤ ਇੱਕ ਕਰਨਗੇ ਅਤੇ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।