ਪੰਜਾਬ ਸਖੀ ਸ਼ਕਤੀ ਮੇਲਾ : ਡੀਸੀ ਵੱਲੋਂ ਸਟਾਲਾਂ ਦਾ ਦੌਰਾ
ਪੰਜਾਬ ਸਖੀ ਸ਼ਕਤੀ ਮੇਲਾ: ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਵਲੋਂ ਸਟਾਲਾਂ ਦਾ ਦੌਰਾ
Publish Date: Wed, 25 Feb 2026 05:21 PM (IST)
Updated Date: Wed, 25 Feb 2026 05:25 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਸਰਕਾਰ ਵੱਲੋਂ ਸਵੈ ਸਹਾਇਤਾ ਗਰੁੱਪਾਂ ਖਾਸ ਕਰ ਕੇ ਉੱਦਮੀ ਔਰਤਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਕਰਾਇਆ ਜਾ ਰਿਹਾ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ ਜਾਰੀ ਹੈ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈਏਐੱਸ ਨੇ ਪਹਿਲੇ ਦਿਨ ਸ਼ਾਮ ਨੂੰ ਮੇਲੇ ਵਿੱਚ ਸਟਾਲਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਆਈ ਏਐੱਸ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ ਬੇਦੀ ਆਈਏਐੱਸ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਉਦਮੀ ਔਰਤਾਂ ਵੱਲੋਂ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਸਾਮਾਨ ਜਿਵੇਂ ਫੁਲਕਾਰੀਆਂ, ਪਖੇ, ਘੱਗਰੇ, ਛਿੱਕੂ, ਘਰੇਲੂ ਸਾਮਾਨ, ਆਚਾਰ, ਚਟਣੀਆਂ, ਮੁਰੱਬੇ ਅਤੇ ਹੋਰ ਬਣਾਏ ਸਜਾਵਟੀ ਸਾਮਾਨ ਦੀ ਸ਼ਲਾਘਾ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਨੂੰ ਇੱਥੋਂ ਖ਼ਰੀਦਦਾਰੀ ਕਰਨ ਦਾ ਸੱਦਾ ਦਿੱਤਾ। ਪਹਿਲੇ ਦਿਨ ਸ਼ਾਮ ਗਾਇਕ ਗਗਨ ਖੰਨਾ ਅਤੇ ਜੈਸ਼ਵੀਰ ਨੇ ਆਪਣੀ ਪੇਸ਼ਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਮੇਲਾ ਭਲਕੇ 26 ਫਰਵਰੀ ਤਕ ਜਾਰੀ ਰਹੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪਰਿਵਾਰਾਂ ਸਮੇਤ ਇਸ ਮੇਲੇ ’ਚ ਪੁੱਜਣ ਦਾ ਸੱਦਾ ਦਿੱਤਾ।