ਸੁਰਿੰਦਰ ਗੋਇਲ, ਸ਼ਹਿਣਾ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਮੁੱਖ ਬੁਲਾਰੇ ਤੇ ਕੌਮੀ ਜਨਰਲ ਸਕੱਤਰ ਰਾਕੇਸ਼ ਟਿਕੈਤ 24 ਸਤੰਬਰ ਨੂੰ ਪਿੰਡ ਲੱਖੋਵਾਲ ਵਿਖੇ ਪੁੱਜ ਕੇ 27 ਸਤੰਬਰ ਨੂੰ ਭਾਰਤ ਬੰਦ ਸਬੰਧੀ ਮੀਟਿੰਗ ਕਰਨਗੇ। ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਬਰਨਾਲਾ ਦੇ ਜਨਰਲ ਸਕੱਤਰ ਬੂਟਾ ਸਿੰਘ ਨਾਈਵਾਲਾ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਜੱਥੇਬੰਦੀ ਵੱਲੋਂ ਪਿੰਡ ਪੱਧਰ 'ਤੇ ਮੀਟਿੰਗਾਂ ਕਰ ਕੇ ਕਿਸਾਨਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ।