ਕੁੱਟਮਾਰ ਕਰਨ ਦੇ ਮਾਮਲੇ ’ਚ ਕੇਸ ਦਰਜ
ਕੁੱਟਮਾਰ ਕਰਨ ਦੇ ਮਾਮਲੇ ’ਚ ਕੇਸ ਦਰਜ
Publish Date: Wed, 25 Feb 2026 04:29 PM (IST)
Updated Date: Wed, 25 Feb 2026 04:31 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸਿਟੀ-1 ਬਰਨਾਲਾ ਦੀ ਪੁਲਿਸ ਨੇ ਕੁੱਟਮਾਰ ਕਰਨ ਦੇ ਮਾਮਲੇ ’ਚ ਕੇਸ ਦਰਜ ਕੀਤਾ ਹੈ। ਪੀੜਤ ਰਮਨਦੀਪ ਸਿੰਘ ਪੁੱਤਰ ਅਰਜਿੰਦਰ ਸਿੰਘ ਵਾਸੀ ਰਾਮਗੜੀਆ ਰੋਡ ਨੇੜੇ ਚਿੰਤਪੁਰਨੀ ਮੰਦਰ ਬਰਨਾਲਾ ਨੇ ਬਿਆਨ ਲਿਖਵਾਇਆ ਕਿ 18 ਫਰਵਰੀ ਨੂੰ ਹਰਚੰਦ ਸਿੰਘ ਪੁੱਤਰ ਸਹਨ, ਲੱਕੀ ਤੇ ਲਾਡੀ ਪੁੱਤਰਾਨ ਹਰਚੰਦ ਸਿੰਘ ਅਤੇ ਸੁੱਖਾ ਪੁੱਤਰ ਹਰਵਿੰਦਰ ਸਿੰਘ ਵਾਸੀਆਨ ਬਰਨਾਲਾ ਨੇ ਉਸ ਦੇ ਘਰ ਅੰਦਰ ਦਾਖਲ ਹੋ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਦੀ ਜੇਬ ’ਚੋਂ 2900 ਰੁਪਏ ਕੱਢ ਲਏ। ਪੁਲਿਸ ਨੇ ਮੁਦਈ ਦੇ ਬਿਆਨ ਦੇ ਆਧਾਰ ’ਤੇ ਕੇਸ ਦਰਜ ਕਰ ਲਿਆ ਹੈ।