ਸੈਕਰਡ ਹਾਰਟ ਕਾਲਜ ’ਚ ਗਣਤੰਤਰ ਦਿਵਸ ਮਨਾਇਆ
ਸੈਕਰਡ ਹਾਰਟ ਇੰਟਰਨੈਸ਼ਨਲ ਕਾਲਜ ਆਫ਼ ਐਜੂਕੇਸ਼ਨ ਬਰਨਾਲਾ ਵਿਖੇ ਗਣਤੰਤਰ ਦਿਵਸ ਮਨਾਇਆ
Publish Date: Wed, 28 Jan 2026 03:51 PM (IST)
Updated Date: Wed, 28 Jan 2026 03:52 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸੈਕਰਡ ਹਾਰਟ ਇੰਟਰਨੈਸ਼ਨਲ ਕਾਲਜ ਆਫ਼ ਐਜੂਕੇਸ਼ਨ ਬਰਨਾਲਾ ਵਿਖੇ ਚੇਅਰਮੈਨ ਸਤਵੰਤ ਸਿੰਘ ਦਾਨੀ ਤੇ ਵਾਈਸ ਚੇਅਰਮੈਨ ਤਨਵੀਰ ਦਾਨੀ ਦੀ ਯੋਗ ਅਗਵਾਈ ਹੇਠ 26 ਜਨਵਰੀ 2026 ਨੂੰ ਕਾਲਜ ’ਚ ਸ਼ਾਨਦਾਰ ਗਣਤੰਤਰ ਦਿਵਸ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੌਕੇ ਚੀਫ਼ ਗੈਸਟ ਸਤਵੰਤ ਸਿੰਘ ਦਾਨੀ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੇਸ਼-ਭਗਤੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਦੇਸ਼ ਦੀ ਏਕਤਾ ਅਤੇ ਸੰਵਿਧਾਨ ਦੀ ਮਹੱਤਤਾ ਦੱਸਦੇ ਹੋਏ ਵਿਦਿਆਰਥੀਆਂ ਨੂੰ ਸੰਵਿਧਾਨਿਕ ਅਧਿਕਾਰਾਂ ਅਤੇ ਕਰਤੱਵਾ ਬਾਰੇ ਜਾਣੂ ਕਰਵਾਇਆ। ਪ੍ਰਿੰਸੀਪਲ ਡਾ. ਤੀਰਥ ਸਿੰਘ ਨੇ ਆਪਣੇ ਭਾਵੁਕ ਅਤੇ ਪ੍ਰੇਰਕ ਭਾਸ਼ਣ ’ਚ ਸੰਵਿਧਾਨ ਦੇ ਅਰਥ, ਨਾਗਰਿਕ ਹਿੱਤ ਅਤੇ ਦੇਸ਼ ਲਈ ਯੋਗਦਾਨ ਪਾਉਣ ਦੀ ਜ਼ਿੰਮੇਵਾਰੀ ਬਾਰੇ ਗੱਲ ਕੀਤੀ ਅਤੇ ਵਿਦਿਆਰਥੀਆਂ ਨੂੰ ਆਪਣੇ ਟੀਚੇ ਨੂੰ ਹਾਸਲ ਕਰਨ ਲਈ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸੰਸਕ੍ਰਿਤਿਕ ਸਰਗਰਮੀਆਂ ਨੇ ਸਮਾਗਮ ਨੂੰ ਹੋਰ ਵੀ ਰੰਗੀਨ ਬਣਾਇਆ ਗਿਆ।