- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਰਡ ਵਾਸੀਆਂ ਨੇ ਆਪਣੇ ਰੋਸ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਮਾਸੂਮ ਬੱਚੇ ਰੋਜ਼ਾਨਾ ਇਸ ਗੰਦੇ ਪਾਣੀ 'ਚੋਂ ਲੰਘ ਕੇ ਸਕੂਲ ਜਾਣ ਲਈ ਮਜਬੂਰ ਹਨ। ਇਸ ਤੋਂ ਇਲਾਵਾ, ਘਰਾਂ ਦੀਆਂ ਟੂਟੀਆਂ 'ਚ ਵੀ ਗੰਦਾ ਪਾਣੀ ਆਉਣ ਲੱਗ ਪਿਆ ਹੈ, ਜਿਸ ਨਾਲ ਪੀਣ ਵਾਲੇ ਸਾਫ਼ ਪਾਣੀ ਦੀ ਗੰਭੀਰ ਸਮੱਸਿਆ ਪੈਦਾ ਹੋ ਗਈ ਹੈ ਤੇ ਇਲਾਕੇ 'ਚ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ ਟਰਾਈਡੈਂਟ ਫੈਕਟਰੀ ਦੇ ਮੁੱਖ ਗੇਟ ਦੇ ਬਿਲਕੁਲ ਸਾਹਮਣੇ ਪਿਛਲੇ 10 ਤੋਂ 15 ਦਿਨਾਂ ਤੋਂ ਸੀਵਰੇਜ ਦਾ ਗੰਦਾ ਪਾਣੀ ਸੜਕ ’ਤੇ ਜਮ੍ਹਾਂ ਹੋ ਰਿਹਾ ਹੈ। ਇਸ ਕਾਰਨ ਲੰਘਣ ਵਾਲੇ ਰਾਹਗੀਰਾਂ ਤੇ ਸਥਾਨਕ ਨਿਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਹਾ ਹੈ। ਪੂਰੇ ਇਲਾਕੇ 'ਚ ਬਦਬੂ ਫੈਲੀ ਹੋਈ ਹੈ, ਜਿਸ ਨਾਲ ਘਰਾਂ 'ਚ ਰਹਿਣਾ ਵੀ ਦੁੱਭਰ ਹੋ ਗਿਆ ਹੈ।
ਸਕੂਲੀ ਬੱਚੇ ਤੇ ਇਲਾਕਾ ਨਿਵਾਸੀ ਪ੍ਰਭਾਵਿਤ
ਵਾਰਡ ਵਾਸੀਆਂ ਨੇ ਆਪਣੇ ਰੋਸ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਮਾਸੂਮ ਬੱਚੇ ਰੋਜ਼ਾਨਾ ਇਸ ਗੰਦੇ ਪਾਣੀ 'ਚੋਂ ਲੰਘ ਕੇ ਸਕੂਲ ਜਾਣ ਲਈ ਮਜਬੂਰ ਹਨ। ਇਸ ਤੋਂ ਇਲਾਵਾ, ਘਰਾਂ ਦੀਆਂ ਟੂਟੀਆਂ 'ਚ ਵੀ ਗੰਦਾ ਪਾਣੀ ਆਉਣ ਲੱਗ ਪਿਆ ਹੈ, ਜਿਸ ਨਾਲ ਪੀਣ ਵਾਲੇ ਸਾਫ਼ ਪਾਣੀ ਦੀ ਗੰਭੀਰ ਸਮੱਸਿਆ ਪੈਦਾ ਹੋ ਗਈ ਹੈ ਤੇ ਇਲਾਕੇ 'ਚ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ।
ਪ੍ਰਸ਼ਾਸਨ ਦੇ ਦਾਅਵਿਆਂ 'ਤੇ ਉੱਠੇ ਸਵਾਲ
ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਡੇਂਗੂ ਵਿਰੁੱਧ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਵਰਗੀ ਵਿਸ਼ੇਸ਼ ਮੁਹਿੰਮ ਚਲਾ ਕੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ ਤੇ ਪਾਣੀ ਖੜ੍ਹਾ ਨਾ ਹੋਣ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਮੁੱਖ ਸੜਕ ’ਤੇ ਹੀ ਕਈ ਦਿਨਾਂ ਤੋਂ ਖੜ੍ਹਾ ਗੰਦਾ ਪਾਣੀ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਤੇ ਦਾਅਵਿਆਂ ਦੀ ਪੋਲ ਖੋਲ੍ਹ ਰਿਹਾ ਹੈ। ਲੋਕਾਂ ਦਾ ਸਵਾਲ ਹੈ ਕਿ ਜੇਕਰ ਸਰਕਾਰ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਚਲਾ ਰਹੀ ਹੈ, ਤਾਂ ਇਸ ਮੁੱਖ ਸਮੱਸਿਆ ਦਾ ਹੱਲ ਸਮੇਂ ਸਿਰ ਕਿਉਂ ਨਹੀਂ ਕੀਤਾ ਜਾ ਰਿਹਾ?
ਸੀਵਰੇਜ ਦੇ ਅਧਿਕਾਰੀ ਨਹੀਂ ਸੁਣਦੇ ਗੱਲ : ਕੌਂਸਲਰ
ਸਿਮਰਤਪਾਲ ਸਿੰਘ ਕੌਂਸਲਰ ਵਾਰਡ ਨੰ. 6 ਨੇ ਦੱਸਿਆ ਕਿ ਸੁਪਰ ਸੈਕਸ਼ਨ ਮਸ਼ੀਨ ਉਪਲਬਧ ਨਾ ਹੋਣ ਕਾਰਨ ਇਹ ਸਮੱਸਿਆ ਪੈਦਾ ਹੋਈ ਹੈ। ਮੈਂ ਇਸ ਮਾਮਲੇ ਨੂੰ ਰੋਜ਼ਾਨਾ ਸੀਵਰੇਜ ਬੋਰਡ ਦੇ ਧਿਆਨ 'ਚ ਲਿਆ ਰਿਹਾ ਹਾਂ। ਪਰ ਸੀਵਰੇਜ ਬੋਰਡ ਦੇ ਅਧਿਕਾਰੀਆਂ ਵੱਲੋਂ ਇਸ ਦਾ ਕੋਈ ਵੀ ਹੱਲ ਨਹੀਂ ਕੀਤਾ ਜਾ ਰਿਹਾ ਜਦੋਂ ਇਸ ਸਬੰਧੀ ਮਨਜੀਤ ਸਿੰਘ ਐੱਸ.ਡੀ.ਓ., ਸੀਵਰੇਜ ਬੋਰਡ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਇਹ ਮਾਮਲਾ ਸਾਡੇ ਧਿਆਨ 'ਚ ਹੈ ਤੇ ਇਸ ਸਮੱਸਿਆ ਦਾ ਜਲਦ ਤੋਂ ਜਲਦ ਪੱਕਾ ਹੱਲ ਕਰ ਦਿੱਤਾ ਜਾਵੇਗਾ। ਹੁਣ ਦੇਖਣਾ ਇਹ ਹੋਵੇਗਾ ਕਿ ਸਬੰਧਤ ਵਿਭਾਗ ਕਦੋਂ ਹਰਕਤ 'ਚ ਆਉਂਦਾ ਹੈ ਤੇ ਇਲਾਕਾ ਨਿਵਾਸੀਆਂ ਨੂੰ ਇਸ ਨਰਕ ਭਰੀ ਜ਼ਿੰਦਗੀ ਤੇ ਗੰਦਗੀ ਤੋਂ ਕਦੋਂ ਰਾਹਤ ਮਿਲਦੀ ਹੈ।