ਬੰਦ ਪਏ ਟਿਊਬਵੈੱਲ ਨੂੰ ਲੈ ਕੇ ਮੁਹੱਲਾ ਵਾਸੀਆਂ ਨੇ ਕੀਤੀ ਨਾਅਰੇਬਾਜ਼ੀ
ਧਨੌਲਾ ’ਚ ਬੰਦ ਪਏ ਟਿਊਬਵੈੱਲ ਨੂੰ ਲੈ ਕੇ ਮੁਹੱਲਾ ਵਾਸੀਆਂ ਨੇ ਕੀਤੀ ਨਾਅਰੇਬਾਜ਼ੀ
Publish Date: Wed, 25 Feb 2026 05:41 PM (IST)
Updated Date: Wed, 25 Feb 2026 05:43 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ
ਬਰਨਾਲਾ : ਧਨੌਲਾ ਦੀ ਢਿੱਲਵਾਂ ਪੱਤੀ ਦੇ ਵਸਨੀਕਾਂ ਵਲੋਂ ਬੰਦ ਪਏ ਟਿਊਬਵੈੱਲ ਨੂੰ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਨਗਰ ਕੌਂਸਲ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਮੁਹੱਲਾ ਵਾਸੀਆਂ ਮੇਜਰ ਸਿੰਘ, ਮੋਨੂੰ ਸ਼ਰਮਾ, ਜੱਗਰ ਸਿੰਘ, ਨਿੰਮਾ ਸਿੰਘ, ਮੀਦਾ ਆਦਿ ਨੇ ਦੱਸਿਆ ਕਿ ਉਨ੍ਹਾਂ ਦੇ ਵਾਰਡ ’ਚ ਲੱਗਿਆ ਟਿਊਬਵੈੱਲ ਪਿਛਲੇ ਕਰੀਬ ਇੱਕ ਸਾਲ ਤੋਂ ਬੰਦ ਪਿਆ ਹੈ। ਨਗਰ ਕੌਂਸਲ ਦੇ ਅਧਿਕਾਰੀ ਇਸ ਟਿਊਬਵੈੱਲ ’ਚ ਨੂੰ ਚਾਲੂ ਕਰਨ ਲਈ ਲਗਾਇਆ ਸਾਮਾਨ ਵੀ ਖੋਲ ਕੇ ਲੈ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹੱਲੇ ’ਚ ਵੱਡੀ ਗਿਣਤੀ ’ਚ ਲੋਕਾਂ ਦੀ ਰਿਹਾਇਸ਼ ਹੈ। ਟਿਊਬਵੈੱਲ ਬੰਦ ਹੋਣ ਕਾਰਨ ਉਨ੍ਹਾਂ ਨੂੰ ਪਾਣੀ ਦੀ ਕਾਫ਼ੀ ਜ਼ਿਆਦਾ ਪਰੇਸ਼ਾਨੀ ਆਉਂਦੀ ਹੈ। ਇਸ ਸਬੰਧੀ ਉਨ੍ਹਾਂ ਵੱਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਵੀ ਕਈ ਵਾਰ ਸੂਚਿਤ ਕੀਤਾ ਜਾ ਚੁੱਕਿਆ ਹੈ, ਪਰ ਇਸ ਸਮੱਸਿਆ ਦਾ ਕੋਈ ਹੱਲ ਨਹੀ. ਹੋਇਆ ਹੈ। ਜਿਸ ਕਾਰਨ ਉਨ੍ਹਾਂ ਨੂੰ ਕਾਫ਼ੀ ਜ਼ਿਆਦਾ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਬੰਦ ਪਏ ਟਿਊਬਵੈੱਲ ਨੂੰ ਜਲਦੀ ਤੋਂ ਜਲਦੀ ਚਾਲੂ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਆ ਰਹੀ ਪਾਣੀ ਸਮੱਸਿਆ ਦਾ ਨਿਜਾਤ ਮਿਲ ਸਕੇ।