ਉੱਪਲੀ ’ਚ RO ਪਲਾਂਟ ਖ਼ਰਾਬ, ਲੱਖਾਂ ਦੀ ਮਸ਼ੀਨਰੀ ਤਬਾਹ; ਅਕਾਲੀ-ਭਾਜਪਾ ਸਰਕਾਰ ਸਮੇਂ ਲਾਇਆ ਗਿਆ ਪਲਾਂਟ ਸਰਕਾਰ ਤੇ ਪ੍ਰਸ਼ਾਸਨ ਦੀ ਅਣਦੇਖੀ ਦਾ ਸ਼ਿਕਾਰ
ਸ਼੍ਰੋਮਣੀ ਅਕਾਲੀ ਦਲ ਦੇ ਬਰਨਾਲਾ ਤੋਂ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਨੇ ਪੰਜਾਬੀ ਜਾਗਰਣ ਦੀ ਟੀਮ ਨੂੰ ਦੱਸਿਆ ਕਿ ਇਹ ਆਰ.ਓ. ਪਲਾਂਟ ਅਕਾਲੀ-ਭਾਜਪਾ ਸਰਕਾਰ ਦੌਰਾਨ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਲਗਾਇਆ ਗਿਆ ਸੀ। ਸ਼ੁਰੂਆਤ ’ਚ ਵੱਡੀ ਗਿਣਤੀ ’ਚ ਲੋਕ ਇੱਥੋਂ ਪਾਣੀ ਲੈਂਦੇ ਸਨ ਅਤੇ ਲੰਬੀਆਂ ਲਾਈਨਾਂ ਲੱਗਦੀਆਂ ਸਨ। ਲੋਕਾਂ ਨਾਲ ਸਾਫ ਪੀਣ ਵਾਲਾ ਪਾਣੀ ਮੁਹਈਆ ਕਰਵਾਉਣ ਅਤੇ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਦੇਣ ਲਈ ਅਕਾਲੀ ਭਾਜਪਾ ਸਰਕਾਰ ਹਮੇਸ਼ਾ ਬਚਨ ਵੱਧ ਰਹੀ ਹੈ।
Publish Date: Tue, 04 Aug 2026 12:41 PM (IST)
Updated Date: Tue, 04 Aug 2026 12:46 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ। ਪੰਜਾਬ ਸਰਕਾਰ ਵੱਲੋਂ ਪਿੰਡਾਂ ’ਚ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਉੱਪਲੀ ’ਚ ਇਹ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ। ਇੱਥੇ ਲੱਗਿਆ ਆਰ.ਓ. ਪਲਾਂਟ ਪਿਛਲੇ ਇੱਕ ਦਹਾਕੇ ਤੋਂ ਵੀ ਵੱਧ ਸਮੇਂ ਤੋਂ ਬੰਦ ਪਿਆ ਹੈ। ਸਾਂਭ-ਸੰਭਾਲ ਨਾ ਹੋਣ ਕਰਕੇ ਲੱਖਾਂ ਰੁਪਏ ਦੀ ਮਸ਼ੀਨਰੀ ਜੰਗਾਲ ਕੇ ਖ਼ਰਾਬ ਹੋ ਚੁੱਕੀ ਹੈ ਅਤੇ ਪਿੰਡ ਵਾਸੀ ਸ਼ੁੱਧ ਪਾਣੀ ਪੀਣ ਲਈ ਮਜ਼ਬੂਰਨ ਭਟਕ ਰਹੇ ਹਨ।
ਅਕਾਲੀ-ਭਾਜਪਾ ਸਰਕਾਰ ਨੇ ਲਾਇਆ ਸੀ ਪਲਾਂਟ : ਕੀਤੂ
ਸ਼੍ਰੋਮਣੀ ਅਕਾਲੀ ਦਲ ਦੇ ਬਰਨਾਲਾ ਤੋਂ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਨੇ ਪੰਜਾਬੀ ਜਾਗਰਣ ਦੀ ਟੀਮ ਨੂੰ ਦੱਸਿਆ ਕਿ ਇਹ ਆਰ.ਓ. ਪਲਾਂਟ ਅਕਾਲੀ-ਭਾਜਪਾ ਸਰਕਾਰ ਦੌਰਾਨ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਲਗਾਇਆ ਗਿਆ ਸੀ। ਸ਼ੁਰੂਆਤ ’ਚ ਵੱਡੀ ਗਿਣਤੀ ’ਚ ਲੋਕ ਇੱਥੋਂ ਪਾਣੀ ਲੈਂਦੇ ਸਨ ਅਤੇ ਲੰਬੀਆਂ ਲਾਈਨਾਂ ਲੱਗਦੀਆਂ ਸਨ। ਲੋਕਾਂ ਨਾਲ ਸਾਫ ਪੀਣ ਵਾਲਾ ਪਾਣੀ ਮੁਹਈਆ ਕਰਵਾਉਣ ਅਤੇ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਦੇਣ ਲਈ ਅਕਾਲੀ ਭਾਜਪਾ ਸਰਕਾਰ ਹਮੇਸ਼ਾ ਬਚਨ ਵੱਧ ਰਹੀ ਹੈ।
ਸਰਕਾਰ ਤੇ ਪ੍ਰਸ਼ਾਸਨ ਦੀ ਅਣਦੇਖੀ
ਕੁੱਝ ਸਾਲਾਂ ਬਾਅਦ ਸਿਸਟਮ ’ਚ ਖ਼ਰਾਬੀ ਆਉਣੀ ਸ਼ੁਰੂ ਹੋਈ ਪਰ ਕਿਸੇ ਵੀ ਸਰਕਾਰ ਜਾਂ ਪ੍ਰਸ਼ਾਸਨ ਨੇ ਇਸ ਨੂੰ ਠੀਕ ਕਰਵਾਉਣ ਵੱਲ ਧਿਆਨ ਨਹੀਂ ਦਿੱਤਾ। ਪਾਣੀ ਵਾਲੀ ਸਮਰਸਿਬਲ ਮੋਟਰ ਦੀ ਪਾਈਪ ਗਾਇਬ ਹੈ ਅਤੇ ਆਲੇ-ਦੁਆਲੇ ਜੰਗਲੀ ਘਾਹ ਉੱਗਿਆ ਹੋਇਆ ਹੈ।
ਕਮਰੇ ਵਿੱਚ ਪਈਆਂ ਪਾਣੀ ਸਾਫ਼ ਕਰਨ ਵਾਲੀਆਂ ਮਸ਼ੀਨਾਂ ਅਤੇ ਸਟੋਰੇਜ ਟੈਂਕੀਆਂ ਜੰਗਾਲ ਕੇ ਧੂੜ ਫੱਕ ਰਹੀਆਂ ਹਨ। ਕਮਰੇ ਦਾ ਪਿਛਲਾ ਦਰਵਾਜ਼ਾ ਖੁੱਲ੍ਹਾ ਹੋਣ ਕਰਕੇ ਮੀਂਹ-ਹਨੇਰੀ ਨਾਲ ਸਾਮਾਨ ਖ਼ਰਾਬ ਹੋ ਰਿਹਾ ਹੈ ਅਤੇ ਮਸ਼ੀਨਰੀ ਚੋਰੀ ਹੋਣ ਦਾ ਵੱਡਾ ਖ਼ਤਰਾ ਬਣਿਆ ਹੋਇਆ ਹੈ। ਪਿੰਡ ਵਾਸੀਆਂ ਜਗਤਾਰ ਸਿੰਘ, ਤਰਸੇਮ ਸਿੰਘ, ਅਮਰਜੀਤ ਸਿੰਘ, ਅਜੀਤ ਸਿੰਘ, ਨਿਰਮਲ ਸਿੰਘ ਅਤੇ ਚਰਨਜੀਤ ਸਿੰਘ ਆਦਿ ਨੇ ਮੰਗ ਕੀਤੀ ਹੈ ਕਿ ਇਸ ਬੰਦ ਪਏ ਆਰ.ਓ ਪਲਾਂਟ ਨੂੰ ਤੁਰੰਤ ਮੁਰੰਮਤ ਕਰਵਾ ਕੇ ਚਾਲੂ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਪੀਣ ਲਈ ਸਾਫ਼ ਪਾਣੀ ਮਿਲ ਸਕੇ।
ਜਲਦ ਹੋਵੇਗੀ ਇਸ ਤੇ ਗੌਰ : ਧਾਲੀਵਾਲ
ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਨਾਲ ਜਦ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮਾਮਲਾ ਸਾਡੇ ਧਿਆਨ ਵਿੱਚ ਆ ਗਿਆ ਹੈ। ਜਲਦੀ ਹੀ ਡਿਪਟੀ ਕਮਿਸ਼ਨਰ ਬਰਨਾਲਾ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਰਾਬਤਾ ਕਰਕੇ ਪਿੰਡ ਉੱਪਲੀ ਦੇ ਆਰ.ਓ ਪਲਾਂਟ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਬਹੁਤ ਜਲਦ ਤਕਨੀਕੀ ਟੀਮ ਭੇਜੀ ਜਾਵੇਗੀ।
ਮਸ਼ੀਨਰੀ ਦੀ ਮੁਰੰਮਤ ਅਤੇ ਪਲਾਂਟ ਨੂੰ ਮੁੜ ਚਾਲੂ ਕਰਨ ਲਈ ਬਜਟ ਅਤੇ ਜ਼ਰੂਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ, ਤਾਂ ਜੋ ਪਿੰਡ ਵਾਸੀਆਂ ਨੂੰ ਜਲਦੀ ਤੋਂ ਜਲਦੀ ਸਾਫ਼ ਪਾਣੀ ਦੀ ਸਹੂਲਤ ਮਿਲ ਸਕੇ।