- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਘਟਨਾ ਦੀ ਸੂਚਨਾ ਮਿਲਦੇ ਹੀ ਸਹਾਰਾ ਕਲੱਬ ਦੇ ਵਲੰਟੀਅਰ ਮੌਕੇ ਤੇ ਪੁੱਜੇ ਤੇ ਜਖਮੀ ਨੂੰ ਚੁੱਕ ਕੇ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ। ਹਾਦਸੇ ਦਾ ਪਤਾ ਲੱਗਦੇ ਹੀ ਜ਼ਖਮੀ ਦੇ ਪਰਿਵਾਰਿਕ ਮੈਂਬਰ ਹਸਪਤਾਲ ਵਿਖੇ ਪਹੁੰਚ ਗਏ ਸਨ। ਇਸ ਹਾਦਸੇ 'ਚ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

ਦੀਪਕ ਬਾਂਸਲ ,ਪੰਜਾਬੀ ਜਾਗਰਣ, ਤਪਾ ਮੰਡੀ। ਤਪਾ- ਆਲੀਕੇ ਲਿੰਕ ਰੋਡ ਤੇ ਮੋਟਰਸਾਈਕਲ ਸਲਿਪ ਹੋ ਜਾਣ ਕਾਰਨ ਸਵਾਰ ਦੇ ਗੰਭੀਰ ਜ਼ਖਮੀ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਵਰਿੰਦਰ ਸਿੰਘ ਵਾਸੀ ਢਿਪਾਲੀ ਜੋ ਪਿੰਡ ਧੋਲਾ ਤੋਂ ਆਪਣੀ ਭੈਣ ਨੂੰ ਮਿਲ ਕੇ ਵਾਇਆ ਤਪਾ ਹੁੰਦੇ ਹੋਏ ਆਪਣੇ ਪਿੰਡ ਢਿਪਾਲੀ ਜਾ ਰਿਹਾ ਸੀ, ਜਦੋਂ ਉਹ ਤਪਾ ਆਲੀਕੇ ਲਿੰਕ ਰੋਡ ਤੇ ਪੁੱਜਾ ਤਾਂ ਅਚਾਨਕ ਮੋਟਰਸਾਈਕਲ ਸਲਿਪ ਹੋ ਜਾਣ ਕਾਰਨ ਸੜਕ ਤੇ ਡਿੱਗ ਕੇ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਮੌਕੇ ਤੇ ਮੌਜੂਦ ਲੋਕਾਂ ਨੇ ਤੁਰੰਤ ਇਸਦੀ ਸੂਚਨਾ ਮਿੰਨੀ ਸਹਾਰਾ ਕਲੱਬ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਸਹਾਰਾ ਕਲੱਬ ਦੇ ਵਲੰਟੀਅਰ ਮੌਕੇ ਤੇ ਪੁੱਜੇ ਤੇ ਜਖਮੀ ਨੂੰ ਚੁੱਕ ਕੇ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ। ਹਾਦਸੇ ਦਾ ਪਤਾ ਲੱਗਦੇ ਹੀ ਜ਼ਖਮੀ ਦੇ ਪਰਿਵਾਰਿਕ ਮੈਂਬਰ ਹਸਪਤਾਲ ਵਿਖੇ ਪਹੁੰਚ ਗਏ ਸਨ। ਇਸ ਹਾਦਸੇ 'ਚ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ।