RTO ਦਾ ਵੱਡਾ ਐਕਸ਼ਨ: ਵਪਾਰਕ ਵਾਹਨਾਂ ਦੀ ਅਚਨਚੇਤ ਚੈਕਿੰਗ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਮੌਕੇ 'ਤੇ ਕੱਟੇ ਚਲਾਨ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਯਕੀਨੀ ਬਣਾਉਣ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਵਿੱਢੀ ਮੁਹਿੰਮ ਤਹਿਤ ਰੀਜਨਲ ਟਰਾਂਸਪੋਰਟ ਅਫ਼ਸਰ ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਵੱਖ-ਵੱਖ ਥਾਵਾਂ ’ਤੇ ਵਪਾਰਕ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ।
Publish Date: Thu, 16 Jul 2026 02:43 PM (IST)
Updated Date: Thu, 16 Jul 2026 02:51 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ - ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਯਕੀਨੀ ਬਣਾਉਣ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਵਿੱਢੀ ਮੁਹਿੰਮ ਤਹਿਤ ਰੀਜਨਲ ਟਰਾਂਸਪੋਰਟ ਅਫ਼ਸਰ ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਵੱਖ-ਵੱਖ ਥਾਵਾਂ ’ਤੇ ਵਪਾਰਕ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ।
ਚੈਕਿੰਗ ਮੁਹਿੰਮ ਦੌਰਾਨ ਆਰ.ਟੀ.ਓ. ਦੀ ਟੀਮ ਵੱਲੋਂ ਲੰਘਣ ਵਾਲੇ ਵਪਾਰਕ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੇ ਜ਼ਰੂਰੀ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਡਰਾਈਵਿੰਗ ਲਾਇਸੈਂਸ, ਰਜਿਸਟ੍ਰੇਸ਼ਨ ਸਰਟੀਫਿਕੇਟ, ਵਾਹਨਾਂ ਦੇ ਪਰਮਿਟ ਤੇ ਫਿਟਨੈੱਸ ਸਰਟੀਫਿਕੇਟ, ਬੀਮਾ ਤੇ ਪ੍ਰਦੂਸ਼ਣ ਨਿਯੰਤਰਣ ਸਰਟੀਫਿਕੇਟ ਅਦਿ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ।
ਜਾਂਚ ਦੌਰਾਨ ਜਿਨ੍ਹਾਂ ਵਾਹਨ ਚਾਲਕਾਂ ਕੋਲ ਦਸਤਾਵੇਜ਼ ਅਧੂਰੇ ਸਨ ਜਾਂ ਜੋ ਨਿਯਮਾਂ ਦੀ ਉਲੰਘਣਾ ਕਰ ਰਹੇ ਸਨ, ਉਨ੍ਹਾਂ ਵਿਰੁੱਧ ਮੋਟਰ ਵਾਹਨ ਐਕਟ ਦੇ ਤਹਿਤ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਗਈ। ਆਰਟੀਓ ਚਰਨਜੋਤ ਸਿੰਘ ਵਾਲੀਆ ਵੱਲੋਂ ਸਾਰੇ ਵਪਾਰਕ ਵਾਹਨ ਚਾਲਕ ਨੂੰ ਅਪੀਲ ਕੀਤੀ ਕਿ ਮਾਲਕ ਆਪਣੇ ਵਾਹਨਾਂ ਦੇ ਸਾਰੇ ਦਸਤਾਵੇਜ਼ ਮੁਕੰਮਲ ਤੇ ਅਪਡੇਟ ਰੱਖਣ। ਸੜਕਾਂ 'ਤੇ ਜ਼ਿੰਮੇਵਾਰੀ ਨਾਲ ਵਾਹਨ ਚਲਾ ਕੇ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਸੜਕ ਸੁਰੱਖਿਆ ’ਚ ਆਪਣਾ ਅਹਿਮ ਯੋਗਦਾਨ ਪਾਉਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਤੋਂ ਬਚਿਆ ਜਾ ਸਕੇ।